Patiala Politics

Latest Patiala News

Patiala Covid report 8 November

November 8, 2020 - PatialaPolitics

ਜਿਲੇ ਵਿੱਚ 55 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਹੋਏ ਠੀਕ ਬਾਕੀ ਸਿਹਤਯਾਬੀ ਵੱਲ: ਡਾ. ਮਲਹੋਤਰਾ

ਪਟਿਆਲਾ, 8 ਨਵੰਬਰ ( ) ਜਿਲੇ ਵਿਚ 55 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1324 ਦੇ ਕਰੀਬ ਰਿਪੋਰਟਾਂ ਵਿਚੋਂ 55 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 13133 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 36 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 12413 ਹੋ ਗਈ ਹੈ।ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 383 ਹੀ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 337 ਹੈ।ਉਹਨਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 55 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 36, ਸਮਾਣਾ ਤੋਂ 07, ਨਾਭਾ ਤੋਂ 01, ਰਾਜਪੁਰਾ ਤੋਂ 04, ਬਲਾਕ ਦੁੱਧਣ ਸਾਧਾਂ ਤੋਂ 01, ਬਲਾਕ ਸ਼ੁਤਰਾਣਾ ਤੋਂ 01 ਅਤੇ ਬਲਾਕ ਕੌਲੀ ਤੋਂ 05 ਕੇਸ ਰਿਪੋਰਟ ਹੋਏ ਹਨ।ਜਿਹਨਾਂ ਵਿਚੋਂ 9 ਪੋਜਟਿਵ ਕੇਸ਼ਾਂ ਦੇ ਸੰਪਰਕ ਵਿੱਚ ਅਤੇ 46 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਗੁਰੂ ਨਾਨਕ ਨਗਰ, ਅਮਨ ਨਗਰ, ਰਣਜੀਤ ਨਗਰ, ਅਰੋੜਾ ਸਟਰੀਟ, ਅਜੀਤ ਨਗਰ, ਤਫਜਲਪੁਰਾ, ਗੁੱਡ ਅਰਥ ਕਲੋਨੀ, ਮਹਾਰਾਜਾ ਯਾਦਵਿੰਦਰਾ ਐਨਕਲੇਵ, ਅਰਬਨ ਅਸਟੇਟ ਫੇਜ 2, ਐਸ ਐਸ ਟੀ ਨਗਰ, ਮਜੀਠੀਆਂ ਐਨਕਲੇਵ, ਬਾਰਾਂਦਰੀ, ਬਸੰਤ ਐਵੀਨਿਉ,ਡੀ ਐਮ ਡਬਡਿਯੂ, ਪਾਠਕ ਵਿਹਾਰ, ਨਿਊ ਅਨਾਜ ਮੰਡੀ, ਰੋਜ਼ ਐਵੀਨਿਉ,ਮਾਡਲ ਟਾਊਨ, ਫੁਲਕੀਆਂ ਐਨਕਲੇਵ, ਸਂੈਚੁਰੀ ਐਨਕਲੇਵ, ਤ੍ਰਿਪੜੀ, ਪੁਰਾਣਾਂ ਗੱਡਾ ਖਾਨਾਂ, ਨਾਭਾ ਦੇ ਮੈਹਸ ਗੇਟ , ਸਮਾਣਾ ਦੇ ਪ੍ਰਤਾਪ ਕਲੌਨੀ , ਰਾਮ ਬਸਤੀ,ਅਤੇ ਰਾਜਪੁਰਾ ਤੋਂ ਪੁਰਾਣਾ ਰਾਜਪੁਰਾ ,ਨੇੜੇ ਸ਼ਿਵ ਮੰਦਿਰ, ਗੁਰੂ ਨਾਨਕ ਨਗਰ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 535 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,05,424 ਸੈਂਪਲ ਲਏ ਜਾ ਚੁੱਕੇ ਹਨ ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 13,133 ਕੋਵਿਡ ਪੋਜਟਿਵ, 1,91,380 ਨੇਗੇਟਿਵ ਅਤੇ ਲੱਗਭਗ 511 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।