Patiala covid report 9 November
November 9, 2020 - PatialaPolitics
ਜਿਲੇ ਵਿੱਚ 39 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
ਦੋ ਕੋਵਿਡ ਪੋਜਟਿਵ ਮਰੀਜ਼ਾਂ ਦੀ ਹੋਈ ਮੌਤ
95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਹੋਏ ਠੀਕ ਬਾਕੀ ਸਿਹਤਯਾਬੀ ਵੱਲ: ਡਾ. ਮਲਹੋਤਰਾ
ਪਟਿਆਲਾ, 9 ਨਵੰਬਰ ( ) ਜਿਲੇ ਵਿਚ 39 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1121 ਦੇ ਕਰੀਬ ਰਿਪੋਰਟਾਂ ਵਿਚੋਂ 39 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 13172 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 39 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 12452 ਹੋ ਗਈ ਹੈ। ਅੱਜ ਜਿਲੇ ਵਿੱਚ ਦੋ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 385 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 335 ਹੈ।ਉਹਨਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 39 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 26, ਸਮਾਣਾ ਤੋਂ 01, ਨਾਭਾ ਤੋਂ 02, ਰਾਜਪੁਰਾ ਤੋਂ 05, ਬਲਾਕ ਦੁੱਧਣ ਸਾਧਾਂ ਤੋਂ 02, ਬਲਾਕ ਭਾਦਸੋਂ ਤੋਂ 01, ਬਲਾਕ ਕਾਲੋਮਾਜਰਾ ਤੋਂ 01 ਅਤੇ ਬਲਾਕ ਸ਼ੁਤਰਾਣਾ ਤੋਂ 01 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 4 ਪੋਜਟਿਵ ਕੇਸ਼ਾਂ ਦੇ ਸੰਪਰਕ ਵਿੱਚ ਅਤੇ 35 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਗੁਰੂ ਨਾਨਕ ਨਗਰ, ਪੰਜਾਬੀ ਬਾਗ, ਸਰਹਿੰਦੀ ਗੇਟ, ਆਫੀਸਰ ਐਨਕਲੇਵ, ਏਕਤਾ ਵਿਹਾਰ, ਚਰਨ ਬਾਗ, ਢਿਲੋਂ ਮਾਰਗ, ਮਹਾਰਾਜਾ ਯਾਦਵਿੰਦਰਾ ਐਨਕਲੇਵ, ਅਰਬਨ ਅਸਟੇਟ ਫੇਜ 2, ਰਣਬੀਰ ਮਾਰਗ, ਮਜੀਠੀਆ ਐਨਕਲੇਵ, ਮਾਡਲ ਟਾਊਂਨ, ਨਾਭਾ ਦੇ ਬੌੜਾਂ ਗੇਟ , ਹਰੀ ਦਾਸ ਕਲੌਨੀ, ਸਮਾਣਾ ਦੇ ਕ੍ਰਿਸ਼ਨਾਂ ਬਸਤੀ ਅਤੇ ਰਾਜਪੁਰਾ ਤੋਂ ਭਾਰਤ ਕਲੌਨੀ, ਰਾਜਪੁਰਾ ਟਾਊਂਨ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ 2 ਕੋਵਿਡ ਪੋਜਟਿਵ ਕੇਸ ਦੀ ਮੋਤ ਹੋ ਗਈ ਹੈ । ਜਿਨ੍ਹਾਂ ਵਿਚੋਂ ਇਕ ਪਟਿਆਲਾ ਸ਼ਹਿਰ ਤੋਂ ਪੰਜਾਬੀ ਬਾਗ ਦਾ ਰਹਿਣ ਵਾਲਾ 79 ਸਾਲਾ ਪੁਰਸ਼ ਪੁਰਾਣੀ ਸ਼ੂਗਰ ਅਤੇ ਹਾਈਪਰਟੈਂਸ਼ਨ ਦਾ ਮਰੀਜ਼ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ। ਦੂਸਰੀ ਪਿੰਡ ਤਰਖਾਣ ਮਾਜਰਾ (ਬਲਾਕ ਸ਼ੁਤਰਾਣਾ) ਦੀ ਰਹਿਣ ਵਾਲੀ 47 ਸਾਲਾ ਔਰਤ ਪੁਰਾਣੀ ਸ਼ੂਗਰ ਦੀ ਮਰੀਜ਼ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ। ਜਿਸ ਨਾਲ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਗਿਣਤੀ 385 ਹੋ ਗਈ ਹੈ।
ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1820 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,07,244 ਸੈਂਪਲ ਲਏ ਜਾ ਚੁੱਕੇ ਹਨ ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 13,172 ਕੋਵਿਡ ਪੋਜਟਿਵ, 1,92,462 ਨੇਗੇਟਿਵ ਅਤੇ ਲੱਗਭਗ 1210 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।