Warning: 7 covid deaths in two days in Patiala
November 12, 2020 - PatialaPolitics
ਜਿਲੇ ਵਿੱਚ 84 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
ਚਾਰ ਕੋਵਿਡ ਪੋਜਟਿਵ ਮਰੀਜ਼ ਦੀ ਹੋਈ ਮੌਤ
95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਹੋਏ ਠੀਕ ਬਾਕੀ ਸਿਹਤਯਾਬੀ ਵੱਲ: ਡਾ. ਮਲਹੋਤਰਾ
ਪਟਿਆਲਾ, 12 ਨਵੰਬਰ ( ) ਜਿਲੇ ਵਿਚ 84 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1745 ਦੇ ਕਰੀਬ ਰਿਪੋਰਟਾਂ ਵਿਚੋਂ 84 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 13385 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 30 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 12562 ਹੋ ਗਈ ਹੈ। ਅੱਜ ਜਿਲੇ ਵਿੱਚ ਚਾਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 393 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 430 ਹੈ।ਉਹਨਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 84 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 58,ਨਾਭਾ ਤੋਂ 06, ਸਮਾਣਾ ਤੋਂ 02, ਰਾਜਪੁਰਾ ਤੋਂ 09, ਬਲਾਕ ਭਾਦਸੋਂ ਤੋਂ 04, ਬਲਾਕ ਕੌਲੀ ਤੋਂ 03, ਬਲਾਕ ਕਾਲੋਮਾਜਰਾ ਤੋਂ 01 ਅਤੇ ਬਲਾਕ ਸ਼ੁਤਰਾਣਾ ਤੋਂ 01 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 17 ਪੋਜਟਿਵ ਕੇਸ਼ਾਂ ਦੇ ਸੰਪਰਕ ਵਿੱਚ ਅਤੇ 67 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਗੁਰੂ ਨਾਨਕ ਨਗਰ, ਸਰਹਿੰਦੀ ਗੇਟ, ਬਸੰਤ ਐਨਕਲੇਵ, ਭਿੰਡੀਆਂ ਸਟਰੀਟ, ਦੇਸ ਰਾਜ ਸਟਰੀਟ, ਬੀ. ਟੈਂਕ, ਸਮਾਣੀਆਂ ਗੇਟ, ਪ੍ਰਤਾਪ ਨਗਰ, ਹਰਿੰਦਰ ਨਗਰ, ਅਜੀਤ ਨਗਰ, ਸਾਹਿਬ ਨਗਰ, ਗੁਰੂ ਰਾਮਦਾਸ ਨਗਰ, ਪਾਵਰ ਕਲੋਨੀ , ਪੁਲਿਸ ਲਾਈਨ , ਚਰਨ ਬਾਗ, ਢਿਲੋਂ ਕਲੋਨੀ , ਅਰਬਨ ਅਸਟੇਟ ਫੇਜ਼ 1, ਤੇ 2, ਮਾਡਲ ਟਾਊਂਨ, ਸਨੌਰੀ ਗੇਟ, ਤੇਜ਼ ਬਾਗ ਕਲੋਨੀ, ਨਿਊ ਮੇਹਰ ਸਿੰਘ ਕਲੋਨੀ, ਬਾਜਵਾ ਕਲੋਨੀ, ਗਰੀਨਵਿਊ ਕਲੋਨੀ, ਬਿੰਦਰਾ ਕਲੋਨੀ, ਘੁੰਮਣ ਨਗਰ, ਵਿਕਾਸ ਕਲੋਨੀ, ਸ਼ੂਲਰ, ਥਾਪਰ ਯੂਨੀਵਰਸਿਟੀ, ਸਾਈਕਲ ਮਾਰਕੀਟ, ਭੁਪਿੰਦਰਾ ਰੋਡ, ਓਮੈਕਸ ਸਿਟੀ, ਭਾਦਸੋਂ ਰੋਡ, ਰਾਘੋਮਾਜਰਾ, ਨੌਰਥ ਐਵੀਨਿਊ, ਅਨੰਦ ਨਗਰ ਬੀ, ਏਕਤਾ ਨਗਰ, ਸਮਾਣਾ ਦੇ ਘੜਾਮਾ ਪੱਤੀ , ਖਾਲਸਾ ਕਲੋਨੀ, ਰਾਜਪੁਰਾ ਦੇ ਗੋਬਿੰਦ ਕਲੋਨੀ, ਗੁਰੂ ਨਾਨਕ ਨਗਰ, ਗਗਨ ਵਿਹਾਰ, ਸੰੁਦਰ ਨਗਰ, ਬਾਬਾ ਦੀਪ ਸਿੰਘ ਕਲੋਨੀ, ਨੇੜੇ ਮਹਾਂਵੀਰ ਮੰਦਿਰ, ਨੇੜੇ ਐਨ. ਟੀ. ਸੀ. ਸਕੂਲ, ਨਾਭਾ ਦੇ ਨਿਊ ਪਟੇਲ ਨਗਰ, ਖਤਰੀਆਂ ਸਟਰੀਟ , ਬੱਤਾ ਬਾਗ ਕਲੌਨੀ, ਪਾਂਡੂਸਰ ਮੁਹੱਲਾ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਚਾਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋ ਗਈ। ਜਿਨ੍ਹਾਂ ਵਿਚੋਂ ਇਕ ਨਾਭਾ ਸ਼ਹਿਰ ਤੋਂ ਕਰਤਾਰ ਕਲੋਨੀ ਦੀ ਰਹਿਣ ਵਾਲੀ 71 ਸਾਲਾ ਔਰਤ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਲਾ ਵਿੱਚ ਦਾਖਲ ਸੀ , ਦੂਸਰਾ ਤਹਿਸੀਲ ਰੋਡ ਸਮਾਣਾ ਦੀ ਰਹਿਣ ਵਾਲੀ 62 ਸਾਲਾ ਔਰਤ ਪੁਰਾਣੀ ਸ਼ੂਗਰ ਤੇ ਗੁਰਦੇ ਦੀ ਬਿਮਾਰੀ ਕਾਰਨ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਸੀ, ਤੀਸਰਾ ਬਲਾਕ ਭਾਦਸੋਂ ਦੇ ਪਿੰਡ ਪੇਧਨ ਦਾ ਰਹਿਣ ਵਾਲਾ 46 ਸਾਲਾ ਪੁਰਸ਼ ਰਾਜਿੰਦਰਾ ਹਸਪਤਲਾ ਵਿੱਚ ਦਾਖਲ ਸੀ ਅਤੇ ਚੌਥਾ ਬਲਾਕ ਸ਼ੁਤਰਾਣਾ ਤੋਂ ਪਿੰਡ ਜਮਾਲਪੁਰ ਦਾ ਰਹਿਣ ਵਾਲਾ 60 ਸਾਲਾ ਪੁਰਸ਼ ਹਾਈਪਰਟੈਂਸ਼ਨ ਦਾ ਮਰੀਜ਼ ਸੀ ਅਤੇ ਰਾਜਿੰਦਰਾ ਹਸਪਤਲਾ ਵਿੱਚ ਦਾਖਲ ਸੀ। ਜਿਸ ਨਾਲ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਦੀ ਗਿਣਤੀ 393 ਹੋ ਗਈ ਹੈ।
ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1710 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,11,249 ਸੈਂਪਲ ਲਏ ਜਾ ਚੁੱਕੇ ਹਨ ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 13,385 ਕੋਵਿਡ ਪੋਜਟਿਵ, 1,96,774 ਨੇਗੇਟਿਵ ਅਤੇ ਲੱਗਭਗ 1390 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਜਿਲੇ ਵਿੱਚ 69 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
03 ਕੋਵਿਡ ਪੋਜਟਿਵ ਮਰੀਜ਼ ਦੀ ਹੋਈ ਮੌਤ
95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਹੋਏ ਠੀਕ ਬਾਕੀ ਸਿਹਤਯਾਬੀ ਵੱਲ: ਡਾ. ਮਲਹੋਤਰਾ
ਪਟਿਆਲਾ, 11 ਨਵੰਬਰ ( ) ਜਿਲੇ ਵਿਚ 69 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1700 ਦੇ ਕਰੀਬ ਰਿਪੋਰਟਾਂ ਵਿਚੋਂ 69 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 13301 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 43 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ । ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 12532 ਹੋ ਗਈ ਹੈ। ਅੱਜ ਜਿਲੇ ਵਿੱਚ ਤਿੰਨ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 389 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 380 ਹੈ।ਉਹਨਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 69 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 46, ਸਮਾਣਾ ਤੋਂ 03, ਰਾਜਪੁਰਾ ਤੋਂ 01, ਬਲਾਕ ਭਾਦਸੋਂ ਤੋਂ 03, ਬਲਾਕ ਕੌਲੀ ਤੋਂ 06, ਬਲਾਕ ਹਰਪਾਲਪੁਰ ਤੋਂ 05 ਅਤੇ ਬਲਾਕ ਸ਼ੁਤਰਾਣਾ ਤੋਂ 05 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 10 ਪੋਜਟਿਵ ਕੇਸ਼ਾਂ ਦੇ ਸੰਪਰਕ ਵਿੱਚ ਅਤੇ 59 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਵਿਦਿਆ ਨਗਰ, ਡੀ ਐਮ ਡਬਡਿਯੂ, ਗੁਰਮੁੱਖ ਕਲੋਨੀ, ਤੱਫਜਲਪੁਰਾ, ਪੰਜਾਬੀ ਬਾਗ, ਮਾਡਲ ਟਾਊਂਨ,ਸਨੌਰੀ ਗੇਟ, ਅਰਬਨ ਅਸਟੇਟ ਫੇਜ਼ 1,2 ਤੇ 3, ਬੈਂਕ ਕਲੋਨੀ,ਤੇਗ ਕਲੋਨੀ, ਨਿਊ ਬਿਸ਼ਨ ਨਗਰ, ਪੁਰਾਣਾ ਬਿਸ਼ਨ ਨਗਰ, ਹਰਬੰਸ ਐਨਕਲੇਵ, ਫੁਲਕੀਆਂ ਐਨਕਲੇਵ, ਲਹਿਲ ਕਲੋਨੀ,ਬਹਾਰਪੁਰ ਗਾਰਡਨ, ਪ੍ਰੀਤ ਨਗਰ, ਸਿੱਧੂ ਕਲੋਨੀ, ਅਦਰਸ਼ ਕਲੋਨੀ, ਪੰਜਲੈਂਡ ਅਸਟੇਟ, ਸੇਵਕ ਕਲੋਨੀ,ਘੁੰਮਣ ਨਗਰ, ਯਾਦਵਿੰਦਰਾ ਕਲੋਨੀ, ਨਿਊ ਪ੍ਰੇਮ ਨਗਰ, ਜ਼ੌੜੀਆਂ ਭੱਠੀਆਂ , ਗੁੱਡ ਅਰਥ ਕਲੋਨੀ, ਰਘੁਬੀਰ ਨਗਰ, ਮਜੀਠੀਆਂ ਐਨਕਲੇਵ, ਗੁਰੂ ਨਾਨਕ ਨਗਰ, ਸ਼ਹੀਦ ਉੱਧਮ ਸਿੰਘ ਨਗਰ ,ਸਮਾਣਾ ਦੇ ਪ੍ਰਤਾਪ ਕਲੋਨੀ, ਰਾਜਪੁਰਾ ਦੇ ਗੋਬਿੰਦ ਕਲੋਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਤਿੰਨ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋ ਗਈ। ਜਿਨ੍ਹਾਂ ਵਿਚੋਂ ਇਕ ਪਟਿਆਲਾ ਸ਼ਹਿਰ ਤੋਂ ਅੇਸ. ਐਸ. ਟੀ. ਨਗਰ ਦਾ ਰਹਿਣ ਵਾਲਾ 48 ਸਾਲਾ ਪੁਰਸ਼ ਪੀ ਜੀ ਆਈ ਵਿੱਚ ਦਾਖਲ ਸੀ , ਦੂਸਰਾ ਜਗਦੀਸ਼ ਆਸ਼ਰਮ ਦਾ ਰਹਿਣ ਵਾਲਾ 78 ਸਾਲਾ ਪੁਰਸ਼ ਹਾਈਪਰਟੈਂਸ਼ਨ ਦਾ ਮਰੀਜ਼ ਸੀ ਅਤੇ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਸੀ। ਤੀਸਰਾ ਰਾਜਪੁਰਾ ਦੇ ਅਨੰਦ ਨਗਰ ਦਾ ਰਹਿਣ ਵਾਲਾ 72 ਸਾਲਾ ਪੁਰਸ਼ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਲਾ ਵਿੱਚ ਦਾਖਲ ਸੀ । ਜਿਸ ਨਾਲ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਦੀ ਗਿਣਤੀ 389 ਹੋ ਗਈ ਹੈ।
ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1425 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,10,239 ਸੈਂਪਲ ਲਏ ਜਾ ਚੁੱਕੇ ਹਨ ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 13,301 ਕੋਵਿਡ ਪੋਜਟਿਵ, 1,95,113 ਨੇਗੇਟਿਵ ਅਤੇ ਲੱਗਭਗ 1425 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।