Coronavirus :5 deaths in Patiala today 13 November
November 13, 2020 - PatialaPolitics
ਜਿਲੇ ਵਿੱਚ 73 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
ਪੰਜ ਕੋਵਿਡ ਪੋਜਟਿਵ ਮਰੀਜ਼ਾਂ ਦੀ ਹੋਈ ਮੌਤ: ਡਾ. ਮਲਹੋਤਰਾ
ਖੁਸ਼ਕ ਦਿਵਸ ਤਹਿਤ ਡੇਂਗੁ ਦੀ ਰੋਕਥਾਮ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 21662 ਘਰਾਂ ਵਿੱਚ ਜਾ ਕੇ ਪਾਣੀ ਦੇ ਸਰੋਤਾਂ ਦੀ ਕੀਤੀ ਚੈਕਿੰਗ
ਪਟਿਆਲਾ, 13 ਨਵੰਬਰ ( ) ਜਿਲੇ ਵਿੱਚ 73 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1430 ਦੇ ਕਰੀਬ ਰਿਪੋਰਟਾਂ ਵਿਚੋਂ 73 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 13458 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 55 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 12617 ਹੋ ਗਈ ਹੈ।ਅੱਜ ਜਿਲੇ ਵਿੱਚ ਪੰਜ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 398 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 443 ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 73 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 55, ਸਮਾਣਾ ਤੋਂ 03, ਨਾਭਾ ਤੋਂ 02, ਰਾਜਪੁਰਾ ਤੋਂ 02, ਬਲਾਕ ਦੁੱਧਣ ਸਾਧਾਂ ਤੋਂ 03, ਬਲਾਕ ਕੌਲੀ ਤੋਂ 03, ਬਲਾਕ ਹਰਪਾਲਪੁਰ ਤੋਂ 02 ਅਤੇ ਬਲਾਕ ਸ਼ੁਤਰਾਣਾ ਤੋਂ 03 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 22 ਪੋਜਟਿਵ ਕੇਸਾਂ ਦੇ ਸੰਪਰਕ ਅਤੇ 51 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਰਬਨ ਅਸਟੇਟ ਫੇਜ ਇੱਕ ਅਤੇ ਦੋ, ਨਿਉ ਮੇਹਰ ਸਿੰਘ ਕਲੋਨੀ, ਗੁਰਬਖਸ਼ ਕਲੋਨੀ, ਪੰਜਾਬੀ ਯੁਨੀਵਰਸਿਟੀ ਕੈਂਪਸ, ਘੇਰ ਸੋਢੀਆਂ, ਹਰਗੋਬਿੰਦ ਨਗਰ, ਤੇਜ ਬਾਗ ਕਲੋਨੀ, ਫੈਕਟਰੀ ਏਰੀਆ, ਘੁਮੰਣ ਨਗਰ, ਦੇਸੀ ਮਹਿਮਾਨਦਾਰੀ, ਸੰਤ ਨਗਰ, ਪਾਵਰ ਕਲੋਨੀ, ਬੈਂਕ ਕਲੋਨੀ, ਪੰਜਾਬੀ ਬਾਗ, ਨਿਉ ਗਰੇਨ ਮਾਰਕਿਟ, ਜੋੜੀਆਂ ਭੱਠੀਆਂ, ਬੀ.ਐਸ.ਐਨ.ਐਲ. ਕਲੋਨੀ, ਤ੍ਰਿਪੜੀ ਟਾਉਨ, ਬਾਜਵਾ ਕਲੋਨੀ, ਸਿੱਧੁ ਕਲੋਨੀ, ਮਜੀਠੀਆਂ ਐਨਕਲੇਵ, ਤੇਜ ਬਾਗ ਕਲੋਨੀ, ਅਨੰਦ ਨਗਰ ਬੀ, ਆਦਰਸ਼ ਕਲੋਨੀ, ਅਜੀਤ ਨਗਰ, ਅਰੋੜਿਆਂ ਸਟਰੀਰ, ਵਿਦਿਆ ਨਗਰ, ਲਹੋਰੀ ਗੇਟ, ਫਰੈਂਡਜ ਕਲੋਨੀ, ਅਜਾਦ ਨਗਰ, ਸਿੱਧੁੂ ਕਲੋਂਨੀ,ਰਣਜੀਤ ਨਗਰ, ਚਿਨਾਰ ਬਾਗ, ਸਮਾਣਾ ਦੇ ਰਾਮ ਬਸਤੀ, ਮਾਜਰੀ ਰੋਡ, ਨਾਭਾ ਦੇ ਸੈਂਚੁਰੀ ਐਨਕਲੇਵ, ਪਾਂਡੁਸਰ ਮੁੱਹਲਾ, ਰਾਜਪੁਰਾ ਦੇ ਨੇੜੇ ਮਹਾਂਵੀਰ ਮੰਦਰ, ਡਾਲੀਮਾ ਵਿਹਾਰ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਪੰਜ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋ ਗਈ ਹੈ ਜਿਹਨਾਂ ਵਿਚੋਂ ਪਹਿਲਾ ਪਟਿਆਲਾ ਦੇ ਰਜਬਾਹਾ ਰੋਡ ਦਾ ਰਹਿਣ ਵਾਲਾ 42 ਸਾਲਾ ਪੁਰਸ਼ ਜੋ ਕਿ ਸ਼ੁਗਰ ਅਤੇ ਥਾਈਰੈਡ ਬਿਮਾਰੀ ਦਾ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ, ਦੁਸਰਾ ਨਾਭਾ ਦੇ ਮੈਹਸ ਗੇਟ ਦਾ ਰਹਿਣ ਵਾਲਾ 36 ਸਾਲਾ ਵਿਅਕਤੀ ਜੋ ਲੀਵਰ ਦੀ ਬਿਮਾਰੀ ਦਾ ਮਰੀਜ ਸੀ, ਤੀਸਰਾ ਸਮਾਣਾ ਦਾ ਰਹਿਣ ਵਾਲਾ 70 ਸਾਲਾ ਬਜੁਰਗ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ, ਚੋਥਾ ਪਟਿਆਲਾ ਦੀ ਫਰੈਂਡਜ ਕਲੋਨੀ ਦੀ ਰਹਿਣ ਵਾਲੀ 56 ਸਾਲਾ ਅੋਰਤ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ਼ ਹੋਈ ਸੀ, ਪੰਜਵਾ ਪਿੰਡ ਰਾਜਲਾ ਤਹਿਸੀਲ ਸਮਾਣਾ ਦੀ ਰਹਿਣ ਵਾਲੀ 65 ਸਾਲਾ ਅੋਰਤ ਜੋਕਿ ਸ਼ੁਗਰ ਅਤੇ ਦਿਲ ਦੀ ਬਿਮਾਰੀ ਦੀ ਮਰੀਜ ਸੀ।ਜਿਸ ਨਾਲ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਗਿਣਤੀ 398 ਹੋ ਗਈ ਹੈ।
ਉਹਨਾਂ ਦੱਸਿਆਂ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਮਨਾਏ ਜਾ ਰਹੇ ਖੁਸ਼ਕ ਦਿਵਸ ਤਹਿਤ ਅੱਜ ਡੇਂਗੁ, ਮਲੇਰੀਆਂ ਅਤੇ ਚਿਕਨਗੁਨੀਆਂ ਦੀ ਰੋਕਥਾਮ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿਲੇ ਵਿੱਚ 21662 ਘਰਾਂ ਵਿੱਚ ਜਾ ਕੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਕਰੋਨਾ ਦੇ ਨਾਲ ਨਾਲ ਡੇਂਗੂ ਤੋਂ ਬਚਾਓ ਸਬੰਧੀ ਜਾਗਰੂਕ ਵੀ ਕੀਤਾ। ਚੈਕਿੰਗ ਦੌਰਾਨ 104 ਘਰਾਂ ਵਿੱਚ ਡੇਂਗੂ ਦਾ ਲਾਰਵਾ ਪਾਏ ਜਾਣ ਤੇਂ ਲਾਰਵਾ ਨਸ਼ਟ ਕਰਵਾਇਆ ਗਿਆ ਅਤੇ ਸੰਸਥਾਨ ਦੇ ਮਾਲਕਾਂ ਨੂੰ ਚੇਤਾਵਨੀ ਨੋਟਿਸ ਜਾਰੀ ਕੀਤੇ ਗਏ।ਉਹਨਾਂ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿੱਚ 259 ਡੇਂਗੁ ਦੇਕੇਸ ਰਿਪੋਰਟ ਹੋ ਚੁੱਕੇ ਹਨ।ਉਹਨਾਂ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਹਰੇਕ ਨਾਗਰਿਕ ਆਪਣੀ ਜਿਮੇਵਾਰੀ ਸਮਝਦੇ ਹੋਏ ਆਪਣੇ ਘਰਾਂ ਵਿੱਚ ਅਤੇ ਛੱਤਾਂ ਤੇਂ ਪਏ ਟੁਟੇ ਫੁੱਟੇ ਬਰਤਨਾਂ, ਗਮਲਿਆਂ ਦੀਆਂ ਟਰੇਆ, ਟਾਇਰਾਂ, ਫਰਿਜਾਂ ਦੀਆਂ ਟਰੇਆ, ਕੁਲਰਾ, ਪਾਣੀ ਦੀਆਂ ਟੈਂਕੀਆ ਆਦਿ ਦੀ ਚੈਕਿੰਗ ਕਰਕੇ ਖੜੇ ਪਾਣੀ ਦੇ ਸਰੋਤਾ ਨੂੰ ਨਸ਼ਟ ਕਰਨਾ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਕਰੋਨਾ ਅਤੇ ਡੇਂਗੁ ਵਰਗੀਆਂ ਬਿਮਾਰੀਆਂ ਤੇਂ ਜਿੱਤ ਪਾਈ ਜਾ ਸਕਦੀ ਹੈ।
ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1400 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,13,349 ਸੈਂਪਲ ਲਏ ਜਾ ਚੁੱਕੇ ਹਨ ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 13,458 ਕੋਵਿਡ ਪੋਜਟਿਵ, 1,98,131 ਨੇਗੇਟਿਵ ਅਤੇ ਲੱਗਭਗ 1360 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।