Patiala Covid report 18 November
November 18, 2020 - PatialaPolitics
ਜਿਲੇ ਵਿੱਚ 108 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਪ੍ਰਤੀ ਅਵੇਸਲੇ ਹੋਣਾ ਹੋ ਸਕਦਾ ਹੈ ਹਾਨੀਕਾਰਕ:
ਡਾ. ਮਲਹੋਤਰਾ
ਪਟਿਆਲਾ, 18 ਨਵੰਬਰ ( ) ਜਿਲੇ ਵਿੱਚ 108 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ , ਇਸ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1495 ਦੇ ਕਰੀਬ ਰਿਪੋਰਟਾਂ ਵਿਚੋਂ 108 ਕੋਵਿਡ ਪੋਜਟਿਵ ਪਾਏ ਗਏ ਹਨ ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 13757 ਹੋ ਗਈ ਹੈ ।ਮਿਸ਼ਨ ਫਤਿਹ ਤਹਿਤ ਜਿਲੇ ਦੇ 48 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 12851 ਹੋ ਗਈ ਹੈ। ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 404 ਹੀ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 502 ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 108 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 77, ਨਾਭਾ ਤੋਂ 03, ਸਮਾਣਾ ਤੋਂ 04,ਰਾਜਪੁਰਾ ਤੋਂ 11, ਬਲਾਕ ਕੌਲੀ ਤੋਂ 01, ਬਲਾਕ ਕਾਲੋਮਾਜਰਾ ਤੋਂ 02,ਬਲਾਕ ਭਾਦਸੋਂ ਤੋਂ 02. ਭਲਾਕ ਦੁਧਨਸਾਂਦਾਂ ਤੋਂ 04 ਅਤੇ ਬਲਾਕ ਸ਼ੁਤਰਾਣਾ ਤੋਂ 04 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 19 ਪੋਜਟਿਵ ਕੇਸਾਂ ਦੇ ਸੰਪਰਕ ਅਤੇ 89 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਤੱਫਜਲਪੁਰਾ, ਦਰਜੀਆਂ ਸਟਰੀਟ, ਸਨੋਰੀ ਗੇਟ, ਮਜੀਠੀਆਂ ਐਨਕਲੇਵ, ਬਾਜਵਾ ਕਲੋਨੀ, ਵਿਕਾਸ ਕਲੋਨੀ, ਗੁਰਬਖਸ਼ ਕਲੋਨੀ, ਗੁਰੂ ਨਾਨਕ ਨਗਰ, ਉਪਕਾਰ ਨਗਰ, ਅਰੋੜਾਂ ਮੁੱਹਲਾ, ਘੁਮੰਣ ਨਗਰ, ਮਾਡਲ ਟਾਉਨ, ਨਿਉ ਲਾਲ ਬਾਗ, ਸੁਨਾਮੀ ਗੇਟ, ਗੁਰੂ ਤੇਗ ਬਹਾਦਰ ਕਲੋਨੀ, ਯਾਦਵਿੰਦਰਾ ਕਲੋਨੀ, ਨਿਉ ਮੇਹਰ ਸਿੰਘ ਕਲੋਨੀ, ਜੋੜੀਆਂ ਭੱਠੀਆਂ, ਅਰਬਨ ਅਸਟੇਟ ਫੇਜ ਇੱਕ ਅਤੇ ਦੋ, ਅਨੰਦ ਨਗਰ ਬੀ, ਗਿਆਨ ਕਲੋਨੀ, ਅਜੀਤ ਨਗਰ, ਗੁਰੂ ਰਾਮ ਦਾਸ ਨਗਰ, ਤ੍ਰਿਪੜੀ, ਸਰਹੰਦ ਰੋਡ, ਐਸ.ਐਸ.ਟੀ ਨਗਰ,24 ਨੰਬਰ ਫਾਟਕ, ਕਰਤਾਰ ਕਲੋਂਨੀ, ਪ੍ਰੇਮ ਨਗਰ, ਚਰਨ ਬਾਗ, ਨਿਉ ਗਰੀਨ ਪਾਰਕ ਕਲੋਨੀ, ਸੁੰਦਰ ਨਗਰ, ਸੁਨਾਮੀ ਗੇਟ, ਧਾਲੀਵਾਲ ਕਲੋਨੀ, ਨਿਉ ਆਫੀਸਰ ਕਲੋਨੀ, ਨਾਭਾ ਤੋਂ ਸੇਕੀਅਨ ਸਟਰੀਟ, ਕੋਰਟ ਰੋਡ, ਦਸ਼ਮੇਸ਼ ਕਲੋਨੀ, ਸਮਾਣਾ ਤੋਂ ਨੇੜੇ ਰਾਮ ਲੀਲਾ ਮੰਦਰ, ਪ੍ਰਤਾਪ ਕਲੋਨੀ, ਭਾਵਨੀਗੜ ਰੋਡ, ਗੁਰੂ ਗੋਬਿੰਦ ਸਿੰਘ ਕਲੋਨੀ, ਰਾਜਪੁਰਾ ਤੋਂ ਰਾਜਪੁਰਾ ਟਾਉਨ, ਦਸ਼ਮੇਸ਼ ਕਲੋਨੀ, ਗੋਬਿੰਦ ਕਲੋਨੀ, ਐਸ.ਬੀ.ਐਸ ਨਗਰ, ਕਾਲਾ ਰੋਡ, ਸ਼ਾਮ ਨਗਰ, ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।
ਸਿਵਲ ਸਰਜਨ ਡਾ. ਮਲਹੋਤਰਾ ਨੇਂ ਕਿਹਾ ਕਿ ਦੇਖਣ ਵਿੱਚ ਆ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਫਿਰ ਕੋਵਿਡ ਪੋਜਟਿਵ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ।ਜਿਸ ਦਾ ਮੁੱਖ ਕਾਰਣ ਲੋਕਾਂ ਵੱਲੋ ਕੋਵਿਡ ਸਾਵਧਾਨੀਆਂ ਪ੍ਰਤੀ ਅਵੇਸਲਾ ਹੋਣਾ ਹੈ।ਬਹੁੱਤ ਸਾਰੇ ਲੋਕਾਂ ਵੱਲੋ ਮਾਸਕ ਪਾਉਣਾ ਬਿੱਲਕੁਲ਼ ਹੀ ਬੰਦ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਣਦੇਖੀ ਕੀਤੀ ਜਾ ਰਹੀ ਹੈ।ਜੋ ਸਾਡੇ ਲਈ ਹਾਨੀਕਾਰਕ ਸਾਬਤ ਹੋ ਸਕਦੀ ਹੈ।ਇਸ ਲਈ ਉਹਨਾਂ ਮੁੜ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਕੋਵਿਡ ਨੂੰ ਹਲਕੇ ਵਿੱਚ ਨਾ ਲੇਂਦੇ ਹੋਏ ਕੋਵਿਡ ਦੀਆਂ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਵਾਰ ਵਾਰ ਸਾਬਣ ਪਾਣੀ ਨਾਲ ਹੱਥ ਧੋਣਾ, ਸਮਾਜਿਕ ਦੁਰੀ ਬਣਾ ਕੇ ਰੱਖਣਾ ਵਰਤਣੀਆਂ ਯਕੀਨੀ ਬਾਣਉਣ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਅੱਜ ਜਿਲੇ ਵਿੱਚ 2045 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,20,249 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 13,757 ਕੋਵਿਡ ਪੋਜਟਿਵ, 2,03,792 ਨੇਗੇਟਿਵ ਅਤੇ ਲੱਗਭਗ 2300 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।