Patiala Covid report 22 November
November 22, 2020 - PatialaPolitics
ਜਿਲੇ ਵਿੱਚ 74 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
ਤਿੰਨ ਕੋਵਿਡ ਪੋਜਟਿਵ ਮਰੀਜ਼ਾਂ ਦੀ ਹੋਈ ਮੌਤ: ਡਾ. ਮਲਹੋਤਰਾ
ਪਟਿਆਲਾ, 22 ਨਵੰਬਰ ( ) ਜਿਲੇ ਵਿੱਚ 74 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1850 ਦੇ ਕਰੀਬ ਰਿਪੋਰਟਾਂ ਵਿਚੋਂ 74 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 14044 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਜਿਲੇ ਦੇ 81 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 13126 ਹੋ ਗਈ ਹੈ। ਜਿਲੇ ਵਿੱਚ ਤਿੰਨ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 414 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 504 ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 74 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 59, ਸਮਾਣਾ ਤੋਂ 01, ਨਾਭਾ ਤੋਂ 04, ਰਾਜਪੁਰਾ ਤੋਂ 05, ਬਲਾਕ ਦੁੱਧਣ ਸਾਧਾਂ ਤੋਂ 03 ਅਤੇ ਬਲਾਕ ਕੌਲੀ ਤੋਂ 02, ਕੇਸ ਰਿਪੋਰਟ ਹੋਏ ਹਨ।ਜਿਹਨਾਂ ਵਿਚੋਂ 08 ਪੋਜਟਿਵ ਕੇਸਾਂ ਦੇ ਸੰਪਰਕ ਅਤੇ 66 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਰਬਨ ਅਸਟੇਟ ਫੇਜ ਇੱਕ ਅਤੇ ਤਿੰਨ, ਪਾਵਰ ਕਲੋਨੀ, ਅਨਾਰਦਾਣਾ ਚੌਂਕ, ਅਨੰਦ ਨਗਰ , ਅਦਾਲਤ ਬਾਜਾਰ, ਫੁੱਲਕੀਅਨ ਐਨਕਲੇਵ, ਕੱਚਾ ਪਟਿਆਲਾ, ਅਮਨ ਐਨਕਲੇਵ, ਖਾਲਸਾ ਮੁੱਹਲਾ, ਮੋਤੀ ਬਾਗ, ਢਿੱਲੋ ਕਲੋਨੀ, ਜੋੜੀਆਂ ਭੱਠੀਆਂ, ਪੁਰਾਣਾ ਬਿਸ਼ਨ ਨਗਰ, ਦੀਪ ਨਗਰ,ਪੇ੍ਰਮ ਨਗਰ, ਪ੍ਰਤਾਪ ਨਗਰ, ਹਰਗੋਬਿੰਦ ਨਗਰ, ਗੁਰਬਖਸ਼ ਕਲੋਨੀ, ਬਾਜਵਾ ਕਲੋਨੀ, ਗੱਲੀ ਭਿੰਠੀਆਂ ਵਾਲੀ, ਝਿੱਲ ਰੋਡ, ਚਿਨਾਰ ਬਾਗ, ਗੋਬਿੰਦ ਕਲੋਨੀ, ਐਸ.ਐਸ.ਟੀ ਨਗਰ, ਹੇਮ ਬਾਗ, ਤਫਲਪੁਰਾ, ਰਣਜੀਤ ਨਗਰ, ਨਿਉ ਮੇਹਰ ਸਿੰਘ ਕਲੋਨੀ, ਦੇਸੀ ਮਹਿਮਾਨਦਾਰੀ, ਐਸ.ਯੂ.ਐਸ ਨਗਰ, ਸੰਤ ਨਗਰ, ਮਜੀਠੀਆਂ ਐਨਕਲੇਵ, ਪੀਰ ਕਲੋਨੀ, ਦਾਰੂ ਕੁਟੀਆਂ, ਲਹੋਰੀ ਗੇਟ, ਧੀਰੂ ਨਗਰ, ਰਤਨ ਨਗਰ, ਨਾਭਾ ਦੇ ਹੀਰਾ ਮੱਹਲ, ਪ੍ਰੀਤ ਵਿਹਾਰ, ਸਮਾਣਾ ਦੇ ਪ੍ਰਤਾਪ ਕਲੋਨੀ, ਰਾਜਪੁਰਾ ਦੇ ਸ਼ਾਮ ਨਗਰ, ਰਾਜਪੁਰਾ ਟਾਉਨ ਅਤੇ ਡਾਲੀਮਾ ਵਿਹਾਰ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।
ਡਾ. ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਤਿੰਨ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋ ਗਈ ਹੈ।ਪਹਿਲਾ ਪਟਿਆਲਾ ਸ਼ਹਿਰ ਦੇ ਬਿਸ਼ਨ ਨਗਰ ਦੀ ਰਹਿਣ ਵਾਲੀ 65 ਸਾਲਾ ਅੋਰਤ ਜੋ ਕਿ ਸ਼ੁਗਰ ਦੀ ਬਿਮਾਰੀ ਦੀ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਪਹੰਚਣ ਤੇਂ ਮੌਤ ਹੋ ਗਈ , ਦੁਸਰਾ ਅਰਬਨ ਅਸਟੇਟ ਫੇਜ ਤਿੰਨ ਦਾ ਰਹਿਣ ਵਾਲਾ 62 ਸਾਲ ਪੁਰਸ਼ ਜੋ ਕਿ ਹਾਈਪਰਟੈਂਸ਼ਨ ਦਾ ਮਰੀਜ ਸੀ ਅਤੇ ਪਟਿਆਲਾ ਦੇ ਮਿਲਟਰੀ ਹਸਪਤਾਲ ਵਿੱਚ ਦਾਖਲ ਸੀ, ਤੀਸਰਾ ਰਾਜਪੁਰਾ ਦੇ ਸ਼ਾਮ ਨਗਰ ਦਾ ਰਹਿਣ ਵਾਲਾ 58 ਸਾਲ ਪੁਰਸ਼ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ।ਜਿਸ ਨਾਲ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 414 ਹੋ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 550 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,26,319 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 14,044 ਕੋਵਿਡ ਪੋਜਟਿਵ, 2,10,745 ਨੇਗੇਟਿਵ ਅਤੇ ਲੱਗਭਗ 1130 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।