133 covid case,4 deaths in Patiala 27 November

November 27, 2020 - PatialaPolitics

ਜਿਲੇ ਵਿੱਚ 133 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਚਾਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਹੋਈ ਮੌਤ

ਪਟਿਆਲਾ, 27 ਨਵੰਬਰ ( ) ਜਿਲੇ ਵਿੱਚ 133 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 3200 ਦੇ ਕਰੀਬ ਰਿਪੋਰਟਾਂ ਵਿਚੋਂ 133 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 14465 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਜਿਲੇ ਦੇ 90 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 13337 ਹੋ ਗਈ ਹੈ। ਅੱਜ ਜਿਲੇ ਵਿੱਚ ਚਾਰ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 425 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 603 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 133 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 113, ਨਾਭਾ ਤੋਂ 03, ਰਾਜਪੁਰਾ ਤੋਂ 04, ਸਮਾਣਾ ਤੋਂ 04, ਬਲਾਕ ਭਾਦਸੋਂ ਤੋਂ 01, ਬਲਾਕ ਕੌਲੀ ਤੋਂ 02, ਬਲਾਕ ਦੁੱਧਣ ਸਾਧਾਂ ਤੋਂ 02 , ਬਲਾਕ ਕਾਲੋਮਾਜਰਾ ਤੋਂ 02 ਅਤੇ ਬਲਾਕ ਹਰਪਾਲਪੁਰ ਤੋਂ 02 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 11 ਪੋਜਟਿਵ ਕੇਸਾਂ ਦੇ ਸੰਪਰਕ ਅਤੇ 1 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਗੁਰਬਖਸ਼ ਕਲੋਨੀ, ਲਹਿਲ ਕਲੋਨੀ, ਚਰਨ ਬਾਗ , ਰਾਘੋਮਾਜਰਾ,

ਪ੍ਰੋਫੈਸਰ ਕਲੋਨੀ, ਫੁਲਕੀਆਂ ਐਨਕਲੇਵ, ਦਸ਼ਮੇਸ ਨਗਰ, ਨਿਊ ਆਫੀਸਰ ਕਲੋਨੀ,ਧਾਲੀਵਾਲ ਕਲੋਨੀ,ਡੀ ਐਮ ਡਬਲਿਯੂ, ਗੁੜ ਮੰਡੀ, ਪਾਵਰ ਕਲੋਨੀ, ਮਾਰਕਲ ਕਲੋਨੀ, ਕੇਸਰ ਬਾਗ, ਪ੍ਰਤਾਪ ਨਗਰ, ਸਰਹਿੰਦੀ ਗੇਟ, ਹਰਮਨ ਕਲੋਨੀ, ਜਗਤਾਰ ਨਗਰ, ਦਸ਼ਮੇਸ ਨਗਰ, ਅਮਨ ਕੇਸਰ ਬਾਗ, ਪ੍ਰਤਾਪ ਨਗਰ, ਸਰਹਿੰਦੀ ਗੇਟ, ਹਰਮਨ ਕਲੋਨੀ, ਜਗਤਾਰ ਨਗਰ, ਆਰੀਆ ਸਮਾਜ ,ਬਚਿੱਤਰ ਨਗਰ, ਮਾਡਲ, ਮਹਿੰਦਰਾ ਕਲੋਨੀ, ਪੁਰਾਣਾ ਬਿਸ਼ਨ ਨਗਰ,ਬੀ ਟੈਂਕ, ਪ੍ਰੇਮ ਨਗਰ, ਈਸ਼ਵਰ ਨਗਰ, ਫਰੈਂਡਜ ਐਨਕਲੇਵ , ਅਰਬਨ ਅਸਟੇਟ 1,2, ਰੋਆਇਲ ਐਨਕਲੇਵ , ਰਣਜੀਤ ਵਿਹਾਰ, ਇੰਦਰ ਪੁਰੀ ਕਲੋਨੀ,ਘੁੰਮਣ ਨਗਰ , ਗੂਰੂ ਨਾਨਕ ਨਗਰ, ਨਿਊ ਫਰੈਂਡਜ ਐਨਕਲੇਵ , ਫਰੈਂਡਜ ਕਲੋਨੀ, , ਮਜੀਠੀਆ ਐਨਕਲੇਵ,ਪੰਜਾਬੀ ਬਾਗ, ਬਾਬੂ ਸਿੰਘ ਕਲੋਨੀ, ਅਦਰਸ਼ ਕਲੋਨੀ, ਗਾਰਡਨ ਹਾਈਟ, ਦੇਸੀ ਮਹਿਮਾਨਦਾਰੀ, ਜਗਦੀਸ਼ ਐਨਕਲੇਵ, ਆਨੰਦ ਨਗਰ ਬੀ, ਬਾਜਵਾ ਕਲੋਨੀ , ਹਰਿੰਦਰ ਨਗਰ, ਆਫੀਸਰ ਐਨਕਲੇਵ ,ਰਾਜਪੁਰਾ ਤੋਂ ਨੇੜੇ ਆਰੀਆ ਸਮਾਜ ਮੰਦਿਰ, ਰਵੀਦਾਸ ਮੁਹੱਲਾ , ਗਾਂਧੀ ਕਲੋਨੀ,ਨਾਭਾ ਤੋਂ ਬਾਬਾ ਰਾਮ ਸਿੰਘ ਕਲੋਨੀ , ਸਮਾਣਾ ਤੋਂ ਦੁਰਗਾ ਕਲੌਨੀ, ਨੇੜੇ ਥੜਾ ਸਾਹਿਬ ਗੁਰਦੁਆਰੇ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਚਾਰ ਕੋਵਿਡ ਪੋਜਟਿਵ ਕੇਸ ਦੀ ਮੋਤ ਹੋ ਗਈ ਹੈ । ਜਿਨਾਂ ਵਿਚੋਂ ਇਕ ਨਾਭਾ ਸ਼ਹਿਰ ਤੋਂ ਬੈਂਕ ਸਟਰੀਟ ਦੀ ਰਹਿਣ ਵਾਲੀ 60 ਸਾਲਾ ਔਰਤ ਹਾਈਪਰਟੈਂਸ਼ਨ ਦੀ ਮਰੀਜ਼ ਸੀ ਅਤੇ ਪਟਿਆਲਾ ਦੇ ਨਿੱਜੀ ਹਸਪਤਾਲ ਵਿਚ ਦਾਖਲ ਸੀ।ਦੂਸਰੀ ਸਮਾਣਾ ਦੇ ਥੜਾ ਸਾਹਿਬ ਗੁਰਦੁਆਰੇ ਦੇ ਨੇੜੇ ਰਹਿਣ ਵਾਲੀ 70 ਸਾਲਾ ਔਰਤ ਦਿਲ ਦੀ ਬਿਮਾਰੀ ਦੀ ਮਰੀਜ਼ ਸੀ ਅਤੇ ਰਾਜਿੰਦਰਾ ਹਸਪਤਾਲ ਵਿਚ ਦਾਖਲ ਸੀ।ਤੀਸਰੀ ਰਾਜਪੁਰਾ ਦੀ ਰਹਿਣ ਵਾਲੀ 54 ਸਾਲਾ ਔਰਤ ਪੁਰਾਣੀ ਸ਼ੂਗਰ ਅਤੇ ਹਾਈਪਰਟੈਂਸ਼ਨ ਦੀ ਮਰੀਜ਼ ਸੀ ਅਤੇ ਰਾਜਿੰਦਰਾ ਹਸਪਤਾਲ ਵਿਚ ਦਾਖਲ ਸੀ।ਚੌਥਾ ਪਟਿਆਲਾ ਦੀ ਗੁਰੂ ਤੇਗ ਬਹਾਦਰ ਕਲੋਨੀ ਦਾ ਰਹਿਣ ਵਾਲਾ 70 ਸਾਲਾ ਪੁਰਸ਼ ਰਾਜਿੰਦਰਾ ਹਸਪਤਾਲ ਵਿਚ ਦਾਖਲ ਸੀ। ਜਿਸ ਨਾਲ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਗਿਣਤੀ 425 ਹੋ ਗਈ ਹੈ।

ਉਹਨਾਂ ਦੱਸਿਆਂ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਮਨਾਏ ਜਾ ਰਹੇ ਖੁਸ਼ਕ ਦਿਵਸ ਤਹਿਤ ਅੱਜ ਡੇਂਗੁ, ਮਲੇਰੀਆਂ ਅਤੇ ਚਿਕਨਗੁਨੀਆਂ ਦੀ ਰੋਕਥਾਮ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿਲੇ ਵਿੱਚ 21831 ਘਰਾਂ ਵਿੱਚ ਜਾ ਕੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਕਰੋਨਾ ਦੇ ਨਾਲ ਨਾਲ ਡੇਂਗੂ ਤੋਂ ਬਚਾਓ ਸਬੰਧੀ ਜਾਗਰੂਕ ਵੀ ਕੀਤਾ। ਚੈਕਿੰਗ ਦੌਰਾਨ 94 ਘਰਾਂ ਵਿੱਚ ਡੇਂਗੂ ਦਾ ਲਾਰਵਾ ਪਾਏ ਜਾਣ ਤੇਂ ਲਾਰਵਾ ਨਸ਼ਟ ਕਰਵਾਇਆ ਗਿਆ ਅਤੇ ਸੰਸਥਾਨ ਦੇ ਮਾਲਕਾਂ ਨੂੰ ਚੇਤਾਵਨੀ ਨੋਟਿਸ ਜਾਰੀ ਕੀਤੇ ਗਏ।ਉਹਨਾਂ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿੱਚ 295 ਡੇਂਗੁ ਦੇ ਕੇਸ ਰਿਪੋਰਟ ਹੋ ਚੁੱਕੇ ਹਨ।ਉਹਨਾਂ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਹਰੇਕ ਨਾਗਰਿਕ ਆਪਣੀ ਜਿਮੇਵਾਰੀ ਸਮਝਦੇ ਹੋਏ ਆਪਣੇ ਘਰਾਂ ਵਿੱਚ ਅਤੇ ਛੱਤਾਂ ਤੇਂ ਪਏ ਟੁਟੇ ਫੁੱਟੇ ਬਰਤਨਾਂ, ਗਮਲਿਆਂ ਦੀਆਂ ਟਰੇਆ, ਟਾਇਰਾਂ, ਫਰਿਜਾਂ ਦੀਆਂ ਟਰੇਆ, ਕੁਲਰਾ, ਪਾਣੀ ਦੀਆਂ ਟੈਂਕੀਆ ਆਦਿ ਦੀ ਚੈਕਿੰਗ ਕਰਕੇ ਖੜੇ ਪਾਣੀ ਦੇ ਸਰੋਤਾ ਨੂੰ ਨਸ਼ਟ ਕਰਨਾ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਕਰੋਨਾ ਅਤੇ ਡੇਂਗੁ ਵਰਗੀਆਂ ਬਿਮਾਰੀਆਂ ਤੇਂ ਜਿੱਤ ਪਾਈ ਜਾ ਸਕਦੀ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2080 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,37,429 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 14,465 ਕੋਵਿਡ ਪੋਜਟਿਵ, 2,20,674 ਨੇਗੇਟਿਵ ਅਤੇ ਲੱਗਭਗ 1890 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।