New Organizational Structure of Shiromani Akali Dal SAD Punjab
November 15, 2017 - PatialaPolitics
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਮੁੜ ਤੋਂ ਗਠਨ ਕਰਦਿਆਂ ਸੀਨੀਅਰ ਮੀਤ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸ. ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਸ. ਪਰਕਾਸ਼ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਤੋਂ ਸਰਪ੍ਰਸਤ ਹੋਣਗੇ ਅਤੇ ਪਾਰਟੀ ਦੇ ਸੀਨੀਅਰ ਆਗੂ ਸ. ਸੁਖਦੇਵ ਸਿੰਘ ਢੀਂਡਸਾ ਦਲ ਦੇ ਸਕੱਤਰ ਜਨਰਲ ਜਨਰਲ ਹੋਣਗੇ।