Covid:3 deaths reported in Patiala Nov.30
November 30, 2020 - PatialaPolitics
ਜਿਲੇ ਵਿੱਚ 50 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
ਤਿੰਨ ਕੋਵਿਡ ਪੋਜਟਿਵ ਮਰੀਜਾਂ ਦੀ ਹੋਈ ਮੌਤ
ਪਟਿਆਲਾ, 30 ਨਵੰਬਰ ( ) ਜਿਲੇ ਵਿੱਚ 50 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1160 ਦੇ ਕਰੀਬ ਰਿਪੋਰਟਾਂ ਵਿਚੋਂ 50 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 14616 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਜਿਲੇ ਦੇ 80 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 13640 ਹੋ ਗਈ ਹੈ। ਅੱਜ ਜਿਲੇ ਵਿੱਚ ਤਿੰਨ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 429 ਹੋ ਗਈ ਹੈੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 547 ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 50 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 31, ਨਾਭਾ ਤੋਂ 03, ਰਾਜਪੁਰਾ ਤੋਂ 08, ਬਲਾਕ ਭਾਦਸੋਂ ਤੋਂ 01, ਕੌਲੀ ਤੋਂ 06, ਅਤੇ ਸ਼ੁਤਰਾਣਾ ਤੋਂ 01 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 10 ਪੋਜਟਿਵ ਕੇਸਾਂ ਦੇ ਸੰਪਰਕ ਅਤੇ 40 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਮਹਾਰਾਜਾ ਯਾਦਵਿੰਦਰਾ ਐਨਕਲੇਵ, ਏਕਤਾ ਵਿਹਾਰ , ਤੇਜ਼ ਕਲੋਨੀ, ਗੁਰਬਖਸ਼ ਕਲੋਨੀ,ਅਨੰਦ ਨਗਰ ਬੀ, ਢਿਲੋਂ ਕਲੋਨੀ, ਗੁਰਦੀਪ ਕਲੋਨੀ, ਜਨਤਾ ਕਲੋਨੀ, ਦੁਖਨਿਵਾਰਨ ਕਲੋਨੀ, ਮਿਲਟਰੀ ਕੈਂਟ, ਗੁਰੂ ਨਾਨਕ ਨਗਰ, ਐਸ ਐਸ ਟੀ ਨਗਰ, ਦਸ਼ਮੇਸ ਨਗਰ, ਘੁੰਮਣ ਨਗਰ, ਅਰਬਨ ਅਸਟੇਟ ਫੇਜ 1,2, ਮਹਾਰਾਜਾ ਨਰਿੰਦਰ ਐਨਕਲੇਵ , ਨਾਭਾ ਤੋਂ ਹੀਰਾ ਨਗਰ, ਨਿਊ ਪਟੇਲ ਨਗਰ, ਰਾਜਪੁਰਾ ਤੋਂ ਪੁਰਾਣਾ ਰਾਜਪੁਰਾ, ਗਾਂਧੀ ਕਲੋਨੀ, ਰਾਜਪੁਰਾ , ਗਊਸ਼ਾਲਾ ਰੋਡ, ਧਰਮਪੁਰਾ ਕਲੋਨੀ, ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਦਾ ਤਿੰਨ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋ ਗਈ ।ਜਿਨਾਂ ਵਿਚੋਂ ਇਕ ਪਟਿਆਲਾ ਸ਼ਹਿਰ ਦੇ ਪ੍ਰਤਾਪ ਨਗਰ ਦੀ ਰਹਿਣ ਵਾਲੀ 45 ਸਾਲਾ ਔਰਤ ਜ਼ੋ ਕਿ ਰਾਜਿੰਦਰਾ ਹਸਪਤਾਲ ਵਿਚ ਦਾਖਲ ਸੀ , ਦੂਸਰਾ ਰਾਜਪੁਰਾ ਦੀ ਸਿੰਗਲਾ ਕਲੌਨੀ ਦਾ ਰਹਿਣ ਵਾਲਾ 31 ਪੁਰਸ਼ ਟੀ. ਬੀ. ਦਾ ਮਰੀਜ਼ ਸੀ ਅਤੇ ਰਾਜਿੰਦਰਾ ਹਸਪਤਾਲ ਵਿਚ ਦਾਖਲ ਸੀ । ਤੀਸਰੀ ਰਾਜਪੁਰਾ ਦੀ ਗਾਂਧੀ ਕਲੋਨੀ ਦੀ ਰਹਿਣ ਵਾਲੀ 55 ਔਰਤ ਸ਼ੂਗਰ , ਹਾਈਪਰਟੈਂਸ਼ਨ ਅਤੇ ਗੁਰਦਿਆਂ ਦੀ ਬਿਮਾਰੀ ਨਾਲ ਪੀੜਤ ਸੀ ਅਤੇ ਰਾਜਿੰਦਰਾ ਹਸਪਤਾਲ ਵਿਚ ਦਾਖਲ ਸੀ । ਜਿਸ ਨਾਲ ਜਿਲੇ ਵਿੱਚ ਕੁੱਲ ਮੌਤਾਂ ਦੀ ਗਿਣਤੀ 429 ਹੋ ਗਈ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਮਹਾਂਮਾਰੀ ਦੇੇ ਚਲਦਿਆਂ ਸਿਹਤ ਖੇਤਰ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਜਾਰੀ ਹਨ।ਇਸੇ ਲੜੀ ਤਹਿਤ ਜਿਲੇ ਦੇ ਲੋਕਾਂ ਨੂੰ ਕੋਵਿਡ ਦੇ ਲੱਛਣਾਂ, ਬਚਾਅ ਪ੍ਰਤੀ ਜਾਗਰੂਕ ਕਰਨ ਅਤੇ ਭੱਰਮ ਭੁਲੇਖਿਆਂ ਨੂੰ ਦੂਰ ਕਰਨ ਲਈ ਇੱਕ ਜਾਗਰੂਕਤਾ ਵੈਨ ਵੀ ਭੇਜੀ ਗਈ ਹੈ ਜੋ ਕਿ ਇੱਕ ਮਹੀਨੇ ਜਿਲੇ ਵਿੱਚ ਰੁੱਕ ਕੇ ਸ਼ਹਿਰੀ/ ਪੇਂਡੁ ਹੋਟ ਸਟੋਪ ਅਤੇ ਜਿਆਦਾ ਕੋਵਿਡ ਪ੍ਰਭਾਵਤ ਇਲਾਕਿਆਂ/ਗੱਲੀ /ਮੁੱਹਲਿਆ ਵਿੱਚ ਜਾ ਕੇ ਲੋਕਾਂ ਨੁੰ ਕੋਵਿਡ ਤੋਂ ਬਚਾਅ ਲਈ ਜਾਗਰੂਕ ਕਰੇਗੀ ਅਤੇ ਨਾਲ ਲੋੜਵੰਦ ਮਰੀਜਾਂ ਦੇ ਕੋਵਿਡ ਸੈਂਪਲ ਵੀ ਲਏ ਜਾਣਗੇ।ਉਹਨਾਂ ਲੋਕਾਂ ਨੂੰ ਕਿਹਾ ਕਿ ਉਹ ਇਸ ਜਾਗਰੂਕਤਾ ਵੈਨ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 770 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,40,839 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 14,566 ਕੋਵਿਡ ਪੋਜਟਿਵ, 2,24,963 ਨੇਗੇਟਿਵ ਅਤੇ ਲੱਗਭਗ 860 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।