Patiala Covid report 4 December
December 4, 2020 - PatialaPolitics
ਜਿਲੇ ਵਿੱਚ 59 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
ਪਟਿਆਲਾ, 4 ਦਸੰਬਰ ( ) ਜਿਲੇ ਵਿੱਚ 59 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਇਸ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 2480 ਦੇ ਕਰੀਬ ਰਿਪੋਰਟਾਂ ਵਿਚੋਂ 59 ਕੋਵਿਡ ਪੋਜਟਿਵ ਪਾਏ ਗਏ ਹਨ ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 14816 ਹੋ ਗਈ ਹੈ ਮਿਸ਼ਨ ਫਤਿਹ ਤਹਿਤ ਜਿਲੇ ਦੇ 90 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ,ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 13906 ਹੋ ਗਈ ਹੈ ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 436 ਹੀ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 474 ਹੈ ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 59 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 43, ਨਾਭਾ ਤੋਂ 07, ਰਾਜਪੁਰਾ ਤੋਂ 03, ਭਾਦਸੋ ਤੋਂ 01, ਬਲਾਕ ਕੌਲੀ ਤੋਂ 01, ਬਲਾਕ ਕਾਲੋਮਾਜਰਾ ਤੋਂ 01, ਬਲਾਕ ਹਰਪਾਲਪੁਰ 01, ਬਲਾਕ ਦੁੱਧਣ ਸਾਧਾਂ ਤੋਂ 01 ਅਤੇ ਬਲਾਕ ਸ਼ੁਤਰਾਣਾ ਤੋਂ 01 ਕੇਸ ਰਿਪੋਰਟ ਹੋਏ ਹਨ । ਜਿਹਨਾਂ ਵਿਚੋਂ 5 ਪੋਜਟਿਵ ਕੇਸਾਂ ਦੇ ਸੰਪਰਕ ਅਤੇ 54 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਹੇਮ ਬਾਗ, ਨਵਜੀਤ ਨਗਰ, ਲਹਿਲ ਕਲੋਨੀ,ਰਣਜੀਤ ਨਗਰ, ਮਾਰਕਲ ਕਲੋਨੀ, ਸ਼ੇਖਪੁਰਾ ਐਨਕਲੇਵ, ਤ੍ਰਿਪੜੀ , ਚਰਨ ਬਾਗ, ਸ਼ਾਈਂ ਵਿਹਾਰ, ਡੀਲਾਈਟ ਕਲੋਨੀ, ਮੁਹੱਲਾ ਸ਼ਾਂਈ ਬਾਗ, ਗੁਰੂ ਨਾਨਕ ਨਗਰ, ਬਿਸ਼ਨ ਨਗਰ , ਡੀ.ਐਮ.ਡਬਲਿਊ.ਕਲੋਨੀ, ਦੀਪ ਨਗਰ, ਜਗਤਾਰ ਨਗਰ , ਜਗਦੀਸ਼ ਕਲੋਨੀ, ਸਨੌਰੀ ਅੱਡਾ , ਰਣਜੀਤ ਵਿਹਾਰ, ਗਰੀਨ ਪਾਰਕ ਕਲੋਨੀ, ਸਰਹਿੰਦੀ ਗੇਟ, ਰੋਆਇਲ ਐਨਕਲੇਵ, ਵਿਕਾਸ ਕਲੋਨੀ, ਮਹਿੰਦਰਾ ਕਲੋਨੀ, ਨਾਭਾ ਤੋਂ ਕਰਤਾਰਪੁਰਾ ਮੁਹੱਲਾ , ਹੀਰਾ ਮਹਿਲ, ਮਾਲਵਾ ਕਲੋਨੀ, ਰਾਜਪੁਰਾ ਤੋ ਅਮਰਦੀਪ ਕਲੋਨੀ, ਵਿਕਾਸ ਨਗਰ, ਗੁਰੂ ਅਰਜੁਨ ਦੇਵ ਕਲੋਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ
ਉਹਨਾਂ ਦੱਸਿਆਂ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਮਨਾਏ ਜਾ ਰਹੇ ਖੁਸ਼ਕ ਦਿਵਸ ਤਹਿਤ ਅੱਜ ਡੇਂਗੁ, ਮਲੇਰੀਆਂ ਅਤੇ ਚਿਕਨਗੁਨੀਆਂ ਦੀ ਰੋਕਥਾਮ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿਲੇ ਵਿੱਚ 19049 ਘਰਾਂ ਵਿੱਚ ਜਾ ਕੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਕਰੋਨਾ ਦੇ ਨਾਲ ਨਾਲ ਡੇਂਗੂ ਤੋਂ ਬਚਾਓ ਸਬੰਧੀ ਜਾਗਰੂਕ ਵੀ ਕੀਤਾ। ਚੈਕਿੰਗ ਦੌਰਾਨ 51 ਘਰਾਂ ਵਿੱਚ ਡੇਂਗੂ ਦਾ ਲਾਰਵਾ ਪਾਏ ਜਾਣ ਤੇਂ ਲਾਰਵਾ ਨਸ਼ਟ ਕਰਵਾਇਆ ਗਿਆ ਅਤੇ ਸੰਸਥਾਨ ਦੇ ਮਾਲਕਾਂ ਨੂੰ ਚੇਤਾਵਨੀ ਨੋਟਿਸ ਜਾਰੀ ਕੀਤੇ ਗਏ।ਉਹਨਾਂ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿੱਚ 307 ਡੇਂਗੁ ਦੇ ਕੇਸ ਰਿਪੋਰਟ ਹੋ ਚੁੱਕੇ ਹਨ।ਉਹਨਾਂ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਹਰੇਕ ਨਾਗਰਿਕ ਆਪਣੀ ਜਿਮੇਵਾਰੀ ਸਮਝਦੇ ਹੋਏ ਆਪਣੇ ਘਰਾਂ ਵਿੱਚ ਅਤੇ ਛੱਤਾਂ ਤੇਂ ਪਏ ਟੁਟੇ ਫੁੱਟੇ ਬਰਤਨਾਂ, ਗਮਲਿਆਂ ਦੀਆਂ ਟਰੇਆ, ਟਾਇਰਾਂ, ਫਰਿਜਾਂ ਦੀਆਂ ਟਰੇਆ, ਕੁਲਰਾ, ਪਾਣੀ ਦੀਆਂ ਟੈਂਕੀਆ ਆਦਿ ਦੀ ਚੈਕਿੰਗ ਕਰਕੇ ਖੜੇ ਪਾਣੀ ਦੇ ਸਰੋਤਾ ਨੂੰ ਨਸ਼ਟ ਕਰਨਾ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਕਰੋਨਾ ਅਤੇ ਡੇਂਗੁ ਵਰਗੀਆਂ ਬਿਮਾਰੀਆਂ ਤੇਂ ਜਿੱਤ ਪਾਈ ਜਾ ਸਕਦੀ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2270 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,50,164 ਸੈਂਪਲ ਲਏ ਜਾ ਚੁੱਕੇ ਹਨਜਿਹਨਾਂ ਵਿਚੋ ਜਿਲਾ ਪਟਿਆਲਾ ਦੇ 14816 ਕੋਵਿਡ ਪੋਜਟਿਵ, 2,31,743 ਨੇਗੇਟਿਵ ਅਤੇ ਲੱਗਭਗ 3205 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।