6 deaths due to Covid in Patiala 5 December
December 5, 2020 - PatialaPolitics
ਜਿਲੇ ਵਿੱਚ 49 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
06 ਕੋਵਿਡ ਪੋਜਟਿਵ ਮਰੀਜਾਂ ਦੀ ਹੋਈ ਮੌਤ
ਜਿਲੇ ਵਿੱਚ ਕੋਵਿਡ ਸੈਂਪਲਿੰਗ ਦਾ ਅੰਕੜਾ ਹੋਇਆ ਢਾਈ ਲੱਖ ਤੋਂ ਪਾਰ: ਡਾ. ਮਲਹੋਤਰਾ
ਪਟਿਆਲਾ, 5 ਦਸੰਬਰ ( ) ਜਿਲੇ ਵਿੱਚ 49 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 2150 ਦੇ ਕਰੀਬ ਰਿਪੋਰਟਾਂ ਵਿਚੋਂ 49 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 14,865 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਜਿਲੇ ਦੇ 48 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 13,954 ਹੋ ਗਈ ਹੈ। ਅੱਜ ਜਿਲੇ ਵਿੱਚ ਛੇ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 442 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 469 ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 49 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 31, ਰਾਜਪੁਰਾ ਤੋਂ 8, ਸਮਾਣਾ ਤੋਂ 01, ਬਲਾਕ ਭਾਦਸੌਂ ਤੋਂ 02, ਬਲਾਕ ਕੌਲੀ ਤੋਂ 02, ਬਲਾਕ ਕਾਲੋਮਾਜਰਾ ਤੋਂ 03 ਅਤੇ ਬਲਾਕ ਹਰਪਾਲਪੁਰ 02 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 07 ਪੋਜਟਿਵ ਕੇਸਾਂ ਦੇ ਸੰਪਰਕ ਅਤੇ 42 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਰਬਨ ਅਸਟੇਟ ਫੇਜ 1 ਅਤੇ 2,ਅਮਨ ਵਿਹਾਰ, ਤੇਜ ਬਾਗ ਕਲੋਨੀ, ਪ੍ਰਤਾਪ ਕਲੋਨੀ, ਸੇਵਕ ਕਲੋਨੀ, ਅਜਾਦ ਨਗਰ, ਗੁਰੁ ਤੇਗ ਬਹਾਦਰ ਕਲੋਨੀ, ਬਰਾੜ ਸਟਰੀਟ, ਗੁਰੂ ਨਾਨਕ ਨਗਰ, ਉਪਕਾਰ ਨਗਰ, ਢਿਲੋ ਕਲੋਨੀ, ਅਮਨ ਨਗਰ, ਬਾਜਵਾ ਕਲੋਨੀ, ਦਸ਼ਮੇਸ਼ ਨਗਰ, ਬੈਂਕ ਕਲੋਨੀ, ਅਨੰਦ ਨਗਰ, ਸੂਦਨ ਸਟਰੀਟ, ਸਮਾਣਾ ਤੋਂ ਮੁੱਹਲਾ ਸ਼ਿਵ ਮੰਦਰ, ਰਾਜਪੁਰਾ ਤੋਂ ਐਸ.ਬੀ.ਐਸ. ਨਗਰ, ਰਾਜਪੁਰਾ ਟਾਉਨ, ਗਾਂਧੀ ਕਲੋਨੀ, ਆਦਰਸ਼ ਨਗਰ, ਦਸ਼ਮੇਸ਼ ਨਗਰ, ਨੇੜੇ ਸਿੰਘ ਸਭਾ ਗੁਰੂਦੁਆਰਾ, ਅਮਰਦੀਪ ਕਲੋਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਛੇ ਕੋਵਿਡ ਪਜਟਿਵ ਕੇਸਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਮੌਤਾਂ ਦੀ ਗਿਣਤੀ 442 ਹੋ ਗਈ ਹੈ।ਪਹਿਲਾ ਤਹਿਸੀਲ ਨਾਭਾ ਦੇ ਪਿੰਡ ਭੋਰੇ ਦੀ ਰਹਿਣ ਵਾਲੀ 45 ਸਾਲਾ ਅੋਰਤ ਜੋ ਕਿ ਹਾਈਪਰਟੈਂਸ਼ਨ ਦੀ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ਼ ਸੀ, ਦੁਸਰਾ ਸਮਾਣਾ ਦੇ ਮੁੱਹਲਾ ਸ਼ਿਵ ਮੰਦਰ ਦਾ ਰਹਿਣ ਵਾਲਾ 78 ਸਾਲਾ ਬਜੁਰਗ ਜੋ ਕਿ ਸ਼ੁਗਰ, ਹਾਈਪਰਟੈਂਸ਼ਨ ਅਤੇ ਦਿਲ ਦੀਆਂ ਬਿਮਾਰੀਆਂ ਦਾ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ, ਤੀਸਰਾ ਤਹਿਸੀਲ ਸਮਾਣਾ ਦੇ ਪਿੰਡ ਬਦਨਪੁਰ ਦਾ ਰਹਿਣ ਵਾਲਾ 70 ਸਾਲਾ ਬਜੁਰਗ ਜਿਸ ਦੀ ਰਾਜਿੰਦਰਾ ਹਸਪਤਾਲ ਵਿੱਚ ਪੰਹੁਚਣ ਤੋਂ ਪਹਿਲਾ ਰਸਤੇ ਵਿੱਚ ਹੀ ਮੌਤ ਹੋ ਗਈ।ਚੋਥਾਂ ਰਾਜਪੁਰਾ ਦੇ ਗਾਂਧੀ ਕਲੋਨੀ ਦਾ ਰਹਿਣ ਵਾਲਾ 35 ਸਾਲਾ ਵਿਅਕਤੀ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ, ਪੰਜਵਾਂ ਪਟਿਆਲਾ ਸ਼ਹਿਰ ਦੀ ਡੀ.ਐਲ.ਐਫ ਕਲੋਨੀ ਦਾ ਰਹਿਣ ਵਾਲਾ 69 ਸਾਲਾ ਬਜੁਰਗ ਜੋ ਕਿ ਹਾਈਪਰਟੈਂਸ਼ਨ ਅਤੇ ਦਿੱਲ ਦੀਆਂ ਬਿਮਾਰੀਆਂ ਦਾ ਮਰੀਜ ਸੀ ਅਤੇ ਲੁਧਿਆਣਾ ਦੇ ਨਿਜੀ ਹਸਪਤਾਲ ਵਿੱਚ ਦਾਖਲ਼ ਸੀ, ਛੇਵਾਂ ਰਣਜੀਤ ਨਗਰ ਦਾ ਰਹਿਣ ਵਾਲਾ 56 ਸਾਲਾ ਪੁਰਸ਼ ਜੋ ਕਿ ਸ਼ੁਗਰ ਅਤੇ ਦਿਲ ਦੀ ਬਿਮਾਰੀ ਦਾ ਮਰੀਜ ਸੀ ਅਤੇ ਪਟਿਆਲਾ ਦੇ ਨਿਜੀ ਹਸਪਤਾਲ ਵਿੱਚ ਦਾਖਲ਼ ਸੀ।
ਡਾ. ਮਲਹੋਤਰਾ ਨੇਂ ਦੱਸਿਆਂ ਕਿ ਸਮਾਂ ਪੂਰਾ ਹੋਣ ਅਤੇ ਏਰੀਏ ਵਿਚੋਂ ਕੋਈ ਨਵਾਂ ਕੇਸ ਨਾ ਆਉਣ ਤੇਂ ਰਾਜਪੁਰਾ ਦੇ ਐਸ.ਬੀ.ਐਸ ਨਗਰ ਅਤੇ ਨਾਭਾ ਦੇ ਪ੍ਰੀਤ ਵਿਹਾਰ ਵਿੱਚ ਲਗਾਈ ਮਾਈਕਰੋ ਕੰਟੈਨਮੈਂਟ ਹਟਾ ਦਿੱਤੀਆਂ ਗਈਆਂ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1680 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,51,844 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 14,865 ਕੋਵਿਡ ਪੋਜਟਿਵ, 2,33,844 ਨੇਗੇਟਿਵ ਅਤੇ ਲੱਗਭਗ 2735 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।