Covid report of Patiala 7 December 2020
December 7, 2020 - PatialaPolitics
ਜਿਲੇ ਵਿੱਚ 34 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
01 ਕੋਵਿਡ ਪੋਜਟਿਵ ਮਰੀਜ ਦੀ ਹੋਈ ਮੌਤ
ਪਟਿਆਲਾ, 7 ਦਸੰਬਰ ( ) ਜਿਲੇ ਵਿੱਚ 34 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1410 ਦੇ ਕਰੀਬ ਰਿਪੋਰਟਾਂ ਵਿਚੋਂ 34 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 14,966 ਹੋ ਗਈ ਹੈ,ਮਿਸ਼ਨ ਫਤਿਹ ਤਹਿਤ ਜਿਲੇ ਦੇ 55 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 14,064 ਹੋ ਗਈ ਹੈ ਅੱਜ ਜਿਲੇ ਵਿੱਚ ਇਕ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 444 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 458 ਹੈ
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 34 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 19, ਰਾਜਪੁਰਾ ਤੋ 04, ਸਮਾਣਾ ਤੋਂ 04, ਬਲਾਕ ਕੌਲੀ ਤੋਂ 02, ਬਲਾਕ ਕਾਲੋਮਾਜਰਾ ਤੋਂ 03 ਅਤੇ ਬਲਾਕ ਦੁੱਧਣ ਸਾਧਾਂ 02 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 02 ਪੋਜਟਿਵ ਕੇਸਾਂ ਦੇ ਸੰਪਰਕ ਅਤੇ 32 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਬਿਸ਼ਨ ਨਗਰ, ਅਰਬਨ ਅਸਟੇਟ ਫੇਜ 2, ਗੁਰੂ ਨਾਨਕ ਨਗਰ, ਮਾਡਲ ਟਾਉਨ, ਢਿਲੋਂ ਮਾਰਗ, ਜ਼ੋਗਿੰਦਰ ਨਗਰ, ਗਰੀਨ ਪਾਰਕ ਕਲੌਨੀ,ਪੁਰਾਣਾ ਗੱਡਾ ਖਾਂਨਾਂ, ਵਿਰਕ ਕਲੋਨੀ, ਨਿਊ ਆਫੀਸਰ ਕਲੌਨੀ,ਜੁਝਾਰ ਨਗਰ, ਪ੍ਰੀਤ ਨਗਰ, ਸਮਾਣਾ ਤੋਂ ਪੰਜਾਬੀ ਬਾਗ, ਗੁਰੂ ਨਾਨਕ ਨਗਰ, ਰਾਜਪੁਰਾ ਤੋਂ ਨੇੜੇ ਆਰੀਆ ਸਮਾਜ, ਹਰਿੰਦਰ ਨਗਰ, ਗੋਬਿੰਦ ਕਲੋਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਇਕ ਕੋਵਿਡ ਪੋਜਟਿਵ ਕੇਸ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਮੌਤਾਂ ਦੀ ਗਿਣਤੀ 444 ਹੋ ਗਈ ਹੈ। ਪਟਿਆਲਾ ਦੇ ਅਰਬਨ ਅਸਟੇਟ ਦੇ ਰਹਿਣ ਵਾਲੇ 73 ਸਾਲਾ ਪੁਰਸ਼ ਦੀ ਮੋਤ ਹੋਈ ਹੈ ਜੋ ਕਿ ਹਾਈਪਰਟੈਂਸ਼ਨ ਦਾ ਮਰੀਜ ਸੀ ਅਤੇ ਪਟਿਆਲਾ ਦੇ ਨਿਜੀ ਹਸਪਤਾਲ ਵਿੱਚ ਦਾਖਲ਼ ਸੀ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1950 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,54,294 ਸੈਂਪਲ ਲਏ ਜਾ ਚੁੱਕੇ ਹਨ ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 14,966 ਕੋਵਿਡ ਪੋਜਟਿਵ, 2,37,128 ਨੇਗੇਟਿਵ ਅਤੇ ਲੱਗਭਗ 1800 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।