Patiala Covid report 25 December

December 25, 2020 - PatialaPolitics

ਜਿਲੇ ਵਿੱਚ 37 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ।

ਇੱਕ ਕੋਵਿਡ ਪੋਜਟਿਵ ਮਰੀਜ ਦੀ ਹੋਈ ਮੌਤ।

ਬ੍ਰਿਟੇਨ ਤੋਂ ਆਏ ਵਿਅਕਤੀਆਂ ਦੀ ਕੀਤੀ ਜਾ ਰਹੀ ਹੈ ਸਿਹਤ ਜਾਂਚ : ਸਿਵਲ ਸਰਜਨ

ਪਟਿਆਲਾ, 25 ਦਸੰਬਰ ( ) ਜਿਲੇ ਵਿੱਚ 37 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1628 ਦੇ ਕਰੀਬ ਰਿਪੋਰਟਾਂ ਵਿਚੋਂ 37 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,611 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 30 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 14,880 ਹੋ ਗਈ ਹੈ।ਅੱਜ ਜਿਲੇ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 470 ਹੋ ਗਈ ਹੈ ਅਤੇ ਜਿੱਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 261 ਹੈ।ਉਹਨਾਂ ਦੱਸਿਆਂ ਕਿ ਜਿੱਲੇ ਵਿੱਚ 95 ਪ੍ਰਤੀਸ਼ਤ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 37 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 26, ਰਾਜਪੁਰਾ ਤੋਂ 04, ਬਲਾਕ ਭਾਦਸੋਂ ਤੋਂ 01, ਬਲਾਕ ਕੋਲੀ ਤੋਂ 01, ਬਲਾਕ ਕਾਲੋਮਾਜਰਾ ਤੋਂ 01, ਬਲਾਕ ਹਰਪਾਲਪੁਰ ਤੋਂ 01 ਅਤੇ ਬਲਾਕ ਦੁਧਨਸਾਧਾਂ ਤੋਂ 03 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿੱਚੋ 02 ਪੋਜਟਿਵ ਕੇਸ ਦੇ ਸੰਪਰਕ ਵਿੱਚ ਆਉਣ ਅਤੇ 35 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਮਿਲਟਰੀ ਏਰੀਆ, ਆਫੀਸਰ ਕਲੋਨੀ, ਘੁੰਮਣ ਨਗਰ, ਗਿਆਨ ਕਲੋਨੀ, ਦਰਸ਼ਨ ਸਿੰਘ ਨਗਰ, ਅਰੋੜਿਆਂ ਮੁੱਹਲਾ, ਦੀਪ ਨਗਰ, ਐਸ.ਐਸ.ਟੀ. ਨਗਰ, ਗੁਰੂ ਨਾਨਕ ਨਗਰ, ਰਤਨ ਨਗਰ, ਡੋਗਰਾਂ ਮੁੱਹਲਾ, ਖਾਲਸਾ ਮੁਹੱਲਾ, ਅਰਬਨ ਅਸਟੇਟ, ਹੀਰਾ ਬਾਗ, ਪ੍ਰੀਤ ਨਗਰ, ਗੁਰਦੇਵ ਕਲੋਨੀ, ਬੱਚਿਤਰ ਨਗਰ, ਸੁੱਖ ਐਨਕਲੇਵ, ਅਜਾਦ ਨਗਰ, ਰਾਜਪੁਰਾ ਤੋਂ ਫੋਕਲ ਪੁਆਇੰਟ, ਨੇੜੇ ਗਣੇਸ਼ ਮੰਦਰ, ਐਮ.ਐਲ.ਏ.ਰੋਡ, ਡਾਲੀਮਾ ਵਿਹਾਰ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ ਰਾਜਪੁਰਾ ਦੀ ਆਦੇਸ਼ ਕਲੋਨੀ ਦਾ ਰਹਿਣ ਵਾਲਾ 84 ਸਾਲਾ ਬਜੁਰਗ ਜੋ ਕਿ ਦਿੱਲ ਦੀ ਬਿਮਾਰੀ ਦਾ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ਼ ਸੀ, ਦੀ ਮੌਤ ਹੋਣ ਕਾਰਣ ਜਿੱਲੇ ਵਿੱਚ ਕੁੱਲ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਣਤੀ 470 ਹੋ ਗਈ ਹੈ।ਉਹਨਾਂ ਦੱਸਿਆ ਕਿ ਪਟਿਆਲਾ ਸ਼ਹਿਰ ਦੀ ਤੇਜ ਬਾਗ ਕਲੋਨੀ ਵਿੱਚੋਂ 8 ਕੋਵਿਡ ਪੋਜਟਿਵ ਕੇਸ ਆਉਣ ਤੇਂ ਇੱਕ ਗੱਲੀ ਵਿੱਚ ਮਾਈਕਰੋਕੰਟੈਨਮੈਂਟ ਲਗਾ ਦਿੱਤੀ ਗਈ ਹੈ।

ਸਿਵਲ ਸਰਜਨ ਡਾ. ਮਲਹੋਤਰਾ ਨੇਂ ਕਿਹਾ ਕਿ ਜਿੱਲੇ ਵਿੱਚ ਪਿਛਲੇ ਇੱਕ ਮਹੀਨੇ ਦੋਰਾਣ ਬ੍ਰਿਟੇਨ ਤੋਂ ਆਏ ਯਾਤਰੀ ਜਿਲਾ ਪ੍ਰਸਾਸ਼ਣ ਦੁਆਰਾ ਦਿੱਤੇ ਨੰਬਰ 0175-2350550 ਤੇਂ ਰਿਪੋਰਟ ਕਰਨ ਤਾਂ ਜੋ ਸਿਹਤ ਵਿਭਾਗ ਵੱਲੋਂ ਉਹਨਾਂ ਦੀ ਸਿਹਤ ਜਾਂਚ ਕਰਕੇ ਕੋਵਿਡ ਲੱਛਣਾਂ ਵਾਲੇ ਵਿਅਕਤੀਆਂ ਦੀ ਕੋਵਿਡ ਸਬੰਧੀ ਜਾਂਚ ਕੀਤੀ ਜਾ ਸਕੇ।ਉਹਨਾਂ ਕਿਹਾ ਕਿ ਜਿਲੇ ਵਿੱਚ ਹੁਣ ਤੱਕ ਤਕਰੀਬਨ 110 ਦੇ ਆਸ ਪਾਸ ਬ੍ਰਿਟੇਨ ਤੋਂ ਆਏ ਯਾਤਰੀਆਂ ਜਿਹਨਾਂ ਦਾ ਮੂਲ ਪਤਾ ਜਿਲਾ ਪਟਿਆਲਾ ਦਾ ਹੈ, ਦੀ ਸੂਚਨਾ ਪ੍ਰਾਪਤ ਹੋਈ ਸੀ।ਜਿਹਨਾਂ ਦੀ ਭਾਲ ਕਰਕੇ ਸਿਹਤ ਜਾਂਚ ਕਰਕੇ ਕੋਵਿਡ ਲੱਛਣਾਂ ਬਾਰੇ ਪਤਾ ਕਰਨ ਲਈ ਲਈ ਸਿਹਤ ਵਿਭਾਗ ਵੱਲੋ ਨੇੜੇ ਦੇ ਸਿਹਤ ਕੇਂਦਰਾ ਦੀਆਂ ਟੀਮਾਂ ਭੇਜੀਆਂ ਗਈਆਂ ਸਨ ਪ੍ਰੰਤੁ ਅਜੇ ਤੱਕ ਇਹਨਾਂ ਵਿਚੋਂ ਕੋਈ ਵੀ ਕੋਵਿਡ ਲੱਛਣਾਂ ਵਾਲਾ ਕੋਈ ਸ਼ਕੀ ਵਿਅਕਤੀ ਨਹੀ ਮਿਲਿਆ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 655 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,80,669 ਸੈਂਪਲ ਲਏ ਜਾ ਚੁੱਕੇ ਹਨ ,ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,611 ਕੋਵਿਡ ਪੋਜਟਿਵ, 2,63,261 ਨੇਗੇਟਿਵ ਅਤੇ ਲੱਗਭਗ 1397 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।