Construction of New Patiala Bus Stand begins

January 5, 2021 - PatialaPolitics


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ਰਾਜਪੁਰਾ ਰੋਡ ‘ਤੇ 60.97 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਅਤਿ-ਆਧੁਨਿਕ ਨਵੇਂ ਬੱਸ ਅੱਡੇ ਦੀ ਉਸਾਰੀ ਕਾਰਜ ਦਾ ਨੀਂਹ ਪੱਥਰ ਰੱਖੇ ਜਾਣ ਉਪਰੰਤ ਇਸ ਦੀ ਉਸਾਰੀ ਦਾ ਕਾਰਜ ਅੱਜ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਭੂਮੀ ਪੂਜਨ ਤੋਂ ਬਾਅਦ ਆਰੰਭ ਕਰਵਾਇਆ।
ਇਸ ਮੌਕੇ ਸ੍ਰੀ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਦਾ ਇਹ ਨਵਾਂ ਬੱਸ ਅੱਡਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਮਈ ਪ੍ਰਾਜੈਕਟ ਹੈ, ਜਿਸ ਦੀ ਉਸਾਰੀ ਲਈ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਵਿਸ਼ੇਸ਼ ਰੁਚੀ ਪ੍ਰਗਟਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਉਨ੍ਹਾਂ ਨੇ ਇਸ ਵਿਸ਼ੇਸ਼ ਪ੍ਰਾਜੈਕਟ ਦੀ ਉਸਾਰੀ ਕਾਰਜ ਅਰੰਭ ਕਰਨ ਤੋਂ ਪਹਿਲਾਂ ਇਸ ਦੀ ਸਫ਼ਲਤਾ ਪੂਰਵਕ ਪੂਰਨਤਾ ਲਈ ਅੱਜ ਭੂਮੀ ਪੂਜਨ ਕਰਵਾਇਆ ਹੈ।
ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਦੱਸਿਆ ਕਿ 8.51 ਏਕੜ ਰਕਬੇ ‘ਚ ਨਵਾਂ ਬੱਸ ਅੱਡੇ ‘ਚ ਪ੍ਰਬੰਧਕੀ ਬਲਾਕ, ਕੈਸ਼ ਤੇ ਬਿਲ ਬਰਾਂਚ, ਰਿਕਾਰਡ ਰੂਮ, ਵਰਕਸ਼ਾਪ, ਤੇਲ ਪੰਪ, ਬੱਸਾਂ ਧੋਹਣ ਦਾ ਡੱਗ, ਲਿਫ਼ਟ ਆਦਿ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਨਵਾਂ ਬੱਸ ਅੱਡਾ ਇੱਕ ਨਮੂਨੇ ਦਾ ਬੱਸ ਅੱਡਾ ਹੋਵੇਗਾ, ਜੋ ਕਿ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ।