Covid report of Patiala 24 January 2021

January 24, 2021 - PatialaPolitics

ਜਿਲੇ ਵਿੱਚ 23 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ।

ਪਟਿਆਲਾ, 24 ਜਨਵਰੀ ( ) ਜਿਲੇ ਵਿੱਚ 23 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1591 ਦੇ ਕਰੀਬ ਰਿਪੋਰਟਾਂ ਵਿਚੋਂ 23 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 16,265 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 40 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,566 ਹੋ ਗਈ ਹੈ। ਅੱਜ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ, ਇਸ ਸਮੇਂ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 500 ਹੀ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 199 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 23 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 17, ਨਾਭਾ ਤੋਂ 01 , ਬਲਾਕ ਹਰਪਾਲਪੁਰ ਤੋਂ 01 , ਬਲਾਕ ਸੁਤਰਾਣਾ ਤੋਂ 01, ਬਲਾਕ ਕੌਲੀ ਤੋਂ 02 ਅਤੇ ਬਲਾਕ ਦੁਧਨਸਾਧਾ ਤੋਂ 01 ਕੇਸ ਰਿਪੋਰਟ ਹੋਏ ਹਨ।ਜੋ ਕਿ ਸਾਰੇ ਹੀ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਮਰੀਜ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਘੁੰਮਣ ਨਗਰ, ਰਘਬੀਰ ਮਾਰਗ, ਪ੍ਰੇਮ ਨਗਰ, ਡੀ.ਐਮ.ਡਬਲਿਊ, ਨਿਊ ਆਫੀਸਰ ਕਲੋਨੀ, ਬਾਜਵਾ ਕਲੋਨੀ, ਭਾਖੜਾ ਐਨਕਲੇਵ, ਵਿਦਿਆ ਨਗਰ, ਖਾਲਸਾ ਨਗਰ, ਗੁਰੂ ਨਾਨਕ ਨਗਰ, ਤ੍ਰਿਪੜੀ, ਧਰਮਪੁਰਾ ਬਾਜ਼ਾਰ, ਨਾਭਾ ਆਦਿ ਥਾਵਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਡਾ. ਸਤਿੰਦਰ ਸਿੰਘ ਨੇਂ ਦੱਸਿਆਂ ਕਿ ਅੱਜ ਸਰਕਾਰੀ ਛੱਟੀ ਹੋਣ ਕਾਰਣ ਕੇਵਲ ਦੋ ਪ੍ਰਾਈਵੇਟ ਹਸਪਤਾਲ ਅਮਰ ਹਸਪਤਾਲ ਅਤੇ ਵਰਧਮਾਨ ਹਸਪਤਾਲ ਵਿੱਚ ਕੋਵੀਸ਼ੀਲਡ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ, ਜਿਥੇ ਕਿ ਅਮਰ ਹਸਪਤਾਲ ਵਿੱਚ 6 ਅਤੇ ਵਰਧਮਾਨ ਹਸਪਤਾਲ ਵਿੱਚ 30 ਸਿਹਤ ਸਟਾਫ ਨੇ ਟੀਕੇ ਲਗਵਾਏ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 565 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,14,822 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,265 ਕੋਵਿਡ ਪੋਜਟਿਵ, 2,97,455 ਨੇਗੇਟਿਵ ਅਤੇ ਲੱਗਭਗ 702 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।