Covid and vaccination report of Patiala 27 January 2021
January 27, 2021 - PatialaPolitics
ਹੁਣ ਤੱਕ 3087 ਸਿਹਤ ਸਟਾਫ ਨੂੰ ਲੱਗੇ ਕੋਵੀਸ਼ੀਲਡ ਵੈਕਸੀਨ ਦੇ ਟੀਕੇ
ਜਿਲੇ ਵਿੱਚ 12 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ : ਸਿਵਲ ਸਰਜਨ
ਪਟਿਆਲਾ, 27 ਜਨਵਰੀ ( ) ਕੋਵਿਡ ਟੀਕਾਕਰਨ ਮੁਹਿੰਮ ਦੋਰਾਣ ਅੱਜ 352 ਸਿਹਤ ਸਟਾਫ ਵੱਲੋ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਇਆ ਗਿਆ।ਜਾਣਕਾਰੀ ਦਿੰਦੇੇੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਕਾਕਰਣ ਅਫਸਰ ਡਾ. ਵੀਨੁੰ ਗੋਇਲ ਨੇ ਦੱਸਿਆਂ ਕਿ ਕੋਵਿਡ ਟੀਕਾਕਰਣ ਮੁਹਿੰਮ ਤਹਿਤ ਹੁਣ ਤੱਕ ਜਿਲੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾ ਵਿੱਚ ਕੰਮ ਕਰਦੇ 3087 ਸਿਹਤ ਮੁਲਾਜਮਾ ਵੱਲੋ ਕੋਵੀਸ਼ੀਲਡ ਵੈਕਸੀਨ ਦੇ ਟੀਕੇ ਲਗਵਾਏ ਜਾ ਚੁੱਕੇ ਹਨ ਅਤੇ ਅੱਜ ਜਿਲੇ ਦੇ 12 ਸਰਕਾਰੀ ਅਤੇ 03 ਪ੍ਰਾਈਵੇਟ ਖੇਤਰ ਦੇ ਹਸਪਤਾਲਾ ਜਿਹਨਾਂ ਵਿੱਚ ਸਰਕਾਰੀ ਖੇਤਰ ਦੇ ਮਾਤਾ ਕੁਸ਼ਲਿਆ ਹਸਪਤਾਲ’ਚ 57, ਰਾਜਿੰਦਰਾ ਹਸਪਤਾਲ 10, ਸਬ ਡਵੀਜਨ ਹਸਪਤਾਲ ਨਾਭਾ 38, ਸਮਾਣਾ 07, ਰਾਜਪੁਰਾ 33, ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ 11, ਮਾਡਲ ਟਾਉਨ 10, ਪਾਤੜਾਂ 09, ਭਾਦਸੋਂ 40, ਕਾਲੋਮਾਜਰਾ 39, ਦੁਧਨਸਾਧਾ 08, ਸ਼ੁਤਰਾਣਾ 18 ਅਤੇ ਪ੍ਰਾਇਵੇਟ ਖੇਤਰ ਦੇ ਕੋਲੰਬਿਆ ਹਸਪਤਾਲ’ਚ 17, ਅਮਰ ਹਸਪਤਾਲ’ਚ 22 ਅਤੇ ਸਦਭਾਵਨਾ’ਚ 66 ਕੁੱਲ 352 ਸਿਹਤ ਸਟਾਫ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ।ਉਹਨਾਂ ਕਿਹਾ ਕਿ ਅੱਜ ਮਾਤਾ ਕੁਸ਼ਲਿਆ ਹਸਪਤਾਲ ਵਿੱਚੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਵਾਲਿਆਂ ਵਿੱਚ ਹਿਤੇਸ਼ ਮਲਹੋਤਰਾ, ਡਾ. ਧਰਮ ਵੀ ਸ਼ਾਮਲ ਸਨ।ਉਹਨਾ ਕਿਹਾ ਕਿ ਜਿਲੇ ਵਿੱਚ ਟੀਕਾਕਰਣ ਦਾ ਕੰਮ ਮਾਹਰਾ ਦੀ ਦੇਖ ਰੇਖ ਵਿੱਚ ਕੀਤਾ ਜਾ ਰਿਹਾ ਹੈ ਅਤੇ ਸਿਹਤ ਸਟਾਫ ਦੇ ਟੀਕਾ ਲੱਗਣ ਤੋਂ ਬਾਦ 30 ਮਿੰਟ ਨਿਰੀਖਣ ਕਮਰਾ ਵਿੱਚ ਰੱਖ ਕੇ ਹੀ ਘਰ ਭੇਜਿਆ ਜਾਂਦਾ ਹੈ ਅਤੇ ਹੁਣ ਤੱਕ ਕਿਸੇ ਨੁੰ ਵੀ ਇਸ ਵੈਕਸੀਨ ਦਾ ਬੁਰਾ ਪ੍ਰਭਾਵ ਦੇਖਣ ਵਿੱਚ ਨਹੀ ਮਿਲਿਆ।
ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 822 ਦੇ ਕਰੀਬ ਰਿਪੋਰਟਾਂ ਵਿਚੋਂ 12 ਕੋਵਿਡ ਪੋਜੀਟਿਵ ਪਾਏ ਗਏ ਹਨ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 16,311 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 12 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,653 ਹੋ ਗਈ ਹੈ।ਅੱਜ ਜਿਲੇ ਵਿੱਚ ਦੋ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਇਸ ਸਮੇਂ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 503 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 155 ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 12 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 07, ਸਮਾਣਾ ਤੋਂ 01, ਰਾਜਪੁਰਾ ਤੋਂ 01, ਬਲਾਕ ਭਾਦਸੋਂ ਤੋਂ 01 ਅਤੇ ਬਲਾਕ ਸ਼ੁਤਰਾਣਾ ਤੋਂ 02 ਕੇਸ ਰਿਪੋਰਟ ਹੋਏ ਹਨ।ਜੋ ਕਿ ਪਟਿਆਲਾ ਸ਼ਹਿਰ ਦੇ ਫਰੈਂਡਜ ਕਲੋਨੀ, ਨਿਹਾਲ ਬਾਗ, ਸੈਨਚੁਰੀ ਐਨਕਲੇਵ, ਅਜਾਦ ਨਗਰ, ਸਰਹੰਦੀ ਗੇਟ, ਸਮਾਣਾ ਤੋਂ ਕ੍ਰਿਸਨਾ ਬਸਤੀ ਅਤੇ ਰਾਜਪੁਰਾ ਤੋਂ ਅਮਨਦੀਪ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਅੱਜ ਜਿਲੇ ਵਿੱਚ 2 ਕੋਵਿਡ ਪੋਜਟਿਵ ਕੇਸਾਂ ਦੀ ਮੌਤ ਹੋਣ ਕਾਰਣ ਹੁਣ ਤੱਕ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਗਿਣਤੀ 523 ਹੋ ਗਈ ਹੈ।ਪਹਿਲਾ ਪਟਿਆਲਾ ਦੇ ਲਾਹੋਰੀ ਗੇਟ ਦਾ ਰਹਿਣ ਵਾਲਾ 85 ਸਾਲ ਬਜੁਰਗ ਜੋ ਕਿ ਪੁਰਾਣਾ ਹਾਈਪਰਟੈਂਸ਼ਨ ਦਾ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ, ਦੁਸਰਾ ਪਟਿਆਲਾ ਦੇ ਭਾਈ ਕਸ਼ਮੀਰੀਆਂ ਮੁੱਹਲਾ ਵਿੱਚ ਰਹਿਣ ਵਾਲੀ 65 ਸਾਲਾ ਔਰਤ ਜੋ ਕਿ ਪੁਰਾਣੀ ਸ਼ੁਗਰ ਅਤੇ ਹਾਈਪਰਟੈਂਸ਼ਨ ਦੀ ਮਰੀਜ ਸੀ ਅਤੇ ਪਟਿਆਲਾ ਦੇ ਨਿਜੀ ਹਸਪਤਾਲ ਵਿਚ ਦਾਖਲ ਸੀ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1205 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,17,667 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,311 ਕੋਵਿਡ ਪੋਜਟਿਵ, 2,99,600 ਨੇਗੇਟਿਵ ਅਤੇ ਲੱਗਭਗ 1356 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
Random Posts
Covid Patiala report 11 October area wise details
Representatives of 31 Kisan Unions meets Capt Amarinder
New order for Punjab Government employees 20 September
Private Publisher Books:Punjab to cancel NOCs of school
Patiala prepares for Monsoon 2021
MP Preneet Kaur requests Foreign Minister Jai Shankar to setup of commission for fraud marriages
FIR against Patiala boy for uploading vulgar Pic on Instagram
All Punjab schools to remain close tomorrow
- Patiala people cheers peg on new year celebration