Covid and vaccination report of Patiala 30 January 2021
January 30, 2021 - PatialaPolitics
184 ਸਿਹਤ ਸਟਾਫ ਵੱਲੋ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਇਆ
12 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ : ਸਿਵਲ ਸਰਜਨ
ਪਟਿਆਲਾ, 30 ਜਨਵਰੀ ( ) ਕੋਵਿਡ ਟੀਕਾਕਰਨ ਮੁਹਿੰਮ ਦੋਰਾਣ ਅੱਜ 184 ਸਿਹਤ ਸਟਾਫ ਵੱਲੋ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਇਆ ਗਿਆ।ਜਾਣਕਾਰੀ ਦਿੰਦੇੇੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਕਾਕਰਣ ਅਫਸਰ ਡਾ. ਵੀਨੁੰ ਗੋਇਲ ਨੇ ਦੱਸਿਆਂ ਕਿ ਕੋਵਿਡ ਟੀਕਾਕਰਣ ਮੁਹਿੰਮ ਤਹਿਤ ਹੁਣ ਤੱਕ ਜਿਲੇ ਵਿੱਚ ਕੰਮ ਕਰਦੇ 3872 ਸਿਹਤ ਮੁਲਾਜਮਾ ਵੱਲੋਂ ਕੋਵੀਸ਼ੀਲਡ ਵੈਕਸੀਨ ਦੇ ਟੀਕੇ ਲਗਵਾਏ ਜਾ ਚੁੱਕੇ ਹਨ ਅਤੇ ਅੱਜ ਜਿਲੇ ਦੇ 11 ਸਰਕਾਰੀ ਅਤੇ 01 ਪ੍ਰਾਈਵੇਟ ਖੇਤਰ ਦੇ ਹਸਪਤਾਲਾ ਵਿੱਚ ਕੁੱਲ 184 ਸਿਹਤ ਸਟਾਫ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ ।
ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 1107 ਦੇ ਕਰੀਬ ਰਿਪੋਰਟਾਂ ਵਿਚੋਂ 12 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ
16,360 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 11 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,696 ਹੋ ਗਈ ਹੈ।ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਇਸ ਸਮੇਂ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 504 ਹੀ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 160 ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 12 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 7, ਨਾਭਾ ਤੋਂ 01, ਰਾਜਪੁਰਾ ਤੋਂ 02, ਬਲਾਕ ਕਾਲੋਮਾਜਰਾ ਤੋਂ 01 ਅਤੇ ਬਲਾਕ ਦੁੱਧਣਸਾਧਾਂ ਤੋਂ 01 ਕੇਸ ਰਿਪੋਰਟ ਹੋਏ ਹਨ ਜੋ ਕਿ ਪਟਿਆਲਾ ਸ਼ਹਿਰ ਦੇ ਪ੍ਰੇਮ ਨਗਰ, ਬੈਂਕ ਕਲੋਨੀ, ਗੁਰੂ ਨਾਨਕ ਨਗਰ, ਘੁੰਮਣ ਨਗਰ, ਨਾਭਾ ਦੇ ਪ੍ਰੀਤ ਵਿਹਾਰ, ਅਤੇ ਰਾਜਪੁਰਾ ਦੇ ਫੋਕਲ ਪੁਆਇੰਟ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1070 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,20852 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,360 ਕੋਵਿਡ ਪੋਜਟਿਵ, 3,02,793 ਨੇਗੇਟਿਵ ਅਤੇ ਲੱਗਭਗ 1299 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।