Patiala Politics

Latest Patiala News

Captain digitally launches Har Ghar Pani, Har Ghar Safai mission

February 1, 2021 - PatialaPolitics


ਪਟਿਆਲਾ
ਮੁੱਖ ਮੰਤਰੀ ਵੱਲੋਂ ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ ਤਹਿਤ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ‘ਚ ਪੀਣ ਵਾਲੇ ਪਾਣੀ ਤੇ ਸਫ਼ਾਈ ਪ੍ਰਾਜੈਕਟਾਂ ਦੀ ਸ਼ੁਰੂਆਤ
-ਮੁੱਖ ਮੰਤਰੀ ਵੱਲੋਂ 310. 83 ਕਰੋੜ ਰੁਪਏ ਦੀ ਲਾਗਤ ਵਾਲੀਆਂ ਮੰਡੌਲੀ ਤੇ ਪੱਬਰਾ ਜਲ ਸਪਲਾਈ ਸਕੀਮਾਂ ਦੀ ਡਿਜੀਟਲੀ ਸ਼ੁਰੂਆਤ
-ਪੰਚਾਇਤਾਂ ਨੂੰ ਸਮਰਪਿਤ ਕੀਤੀਆਂ ਜਲ ਸਪਲਾਈ ਸਕੀਮਾਂ ਦਾ ਪਿੰਡ ਵਾਸੀਆਂ ਨੂੰ ਹੋਵੇਗਾ ਲਾਭ-ਐਮ.ਐਲ.ਏ. ਕੰਬੋਜ, ਜਲਾਲਪੁਰ, ਨਿਰਮਲ ਸਿੰਘ, ਰਾਜਿੰਦਰ ਸਿੰਘ ਤੇ ਹੈਰੀਮਾਨ
ਪਟਿਆਲਾ, ਰਾਜਪੁਰਾ, ਘਨੌਰ, 1 ਫਰਵਰੀ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਭਰ ‘ਚ ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ ਦੀ ਸ਼ੁਰੂਆਤ ਕਰਨ ਮੌਕੇ ਪਟਿਆਲਾ ਜ਼ਿਲੇ ਦੇ ਸੈਂਕੜੇ ਪਿੰਡਾਂ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਪ੍ਰਾਜੈਕਟ ਪੰਚਾਇਤਾਂ ਨੂੰ ਸਮਰਪਿਤ ਕੀਤੇ। ਜਦੋਂ ਕਿ ਪਿੰਡਾਂ ‘ਚ ਸਵੱਛ ਭਾਰਤ ਗ੍ਰਾਮੀਣ ਅਧੀਨ ਜ਼ਿਲ੍ਹੇ ਦੇ 74 ਪਿੰਡਾਂ ‘ਚ ਸਾਂਝੇ ਪਖਾਨੇ ਬਣਾਉਣ ਅਤੇ ਜ਼ਿਲ੍ਹੇ ‘ਚ ਆਈ.ਆਈ. ਟੀ. ਮਦਰਾਸ ਵੱਲੋਂ ਲਗਾਏ ਜਾ ਰਹੇ 11 ਆਰਸੈਨਿਕ-ਕਮ-ਰਿਮੂਵਲ ਪਲਾਂਟਾਂ ਦੇ ਕੰਮਾਂ ਤੋਂ ਇਲਾਵਾ ਯੂਨੀਫਿਲ ਅਤੇ ਸਵੱਜਲ ਕੰਪਨੀਆਂ ਵੱਲੋਂ ਜ਼ਿਲ੍ਹੇ ਦੇ 24 ਪਿੰਡਾਂ ‘ਚ ਕਮਿਉਨਿਟੀ ਆਰ.ਓ. ਪਲਾਂਟ ਲਾਉਣ ਦੀ ਵੀ ਸ਼ੁਰੂਆਤ ਡਿਜੀਟਲੀ ਕੀਤੀ ਗਈ।
ਮੁੱਖ ਮੰਤਰੀ ਨੇ ਇਸ ਦੇ ਨਾਲ ਹੀ ਹਲਕਾ ਰਾਜਪੁਰਾ ਦੇ ਪਿੰਡ ਪੱਬਰਾ ਵਿਖੇ 204 ਪਿੰਡਾਂ ਦੇ ਵਸਨੀਕਾਂ ਅਤੇ ਹਲਕਾ ਘਨੌਰ ਦੇ ਪਿੰਡ ਮੰਡੌਲੀ ਵਿਖੇ 112 ਪਿੰਡਾਂ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਵਾਲੇ 310.83 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ‘ਤੇ ਅਧਾਰਤ ਪ੍ਰਾਜੈਕਟਾਂ ਦੀ ਵੀ ਸ਼ੁਰੂਆਤ ਡਿਜੀਟਲੀ ਕਰਵਾਈ। ਇਸ ਦੌਰਾਨ ਪਿੰਡ ਪੱਬਰਾ ਵਿਖੇ ਹਲਕਾ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ ਤੇ ਪਿੰਡ ਮੰਡੌਲੀ ਵਿਖੇ ਹਲਕਾ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਜਦੋਂਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵਿਧਾਇਕ ਸ਼ੁਤਰਾਣਾ ਨਿਰਮਲ ਸਿੰਘ, ਵਿਧਾਇਕ ਸਮਾਣਾ ਰਾਜਿੰਦਰ ਸਿੰਘ ਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।
ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਡਿਜੀਟਲੀ ਹੀ ਸ਼ੁਰੂਆਤ ਕਰਨ ਸਦਕਾ ਹਲਕਾ ਸਨੌਰ ਦੇ ਪਿੰਡ ਫ਼ਤਿਹਪੁਰ ਰਾਜਪੂਤਾਂ ‘ਚ 12.36 ਲੱਖ ਤੇ ਪਿੰਡ ਰਾਠੀਆਂ ‘ਚ 11.6 ਲੱਖ ਰੁਪਏ ਦੀ ਲਾਗਤ, ਘਨੌਰ ਹਲਕੇ ਦੇ ਪਿੰਡ ਹਰਪਾਲਾਂ ‘ਚ 13.8 ਲੱਖ ਰੁਪਏ, ਰਾਜਪੁਰਾ ਦੇ ਪਿੰਡ ਪੱਬਰੀ ਵਿਖੇ 21.89 ਲੱਖ ਰੁਪਏ ਦੀ ਲਾਗਤ ਵਾਲੀ ਜਲ ਸਪਲਾਈ ਸਕੀਮਾਂ ਪੰਚਾਇਤਾਂ ਨੂੰ ਸਮਰਪਿਤ ਕੀਤੀਆਂ ਗਈਆਂ। ਇਨ੍ਹਾਂ ਪਿੰਡਾਂ ‘ਚ ਨਵੇਂ ਟਿਊਬਵੈਲ ਲਾਉਣ ਨਾਲ ਬੰਦ ਪਈਆਂ ਜਲ ਸਪਲਾਈ ਸਕੀਮਾਂ ਚਾਲੂ ਹੋਈਆਂ ਹਨ।
ਐਮ.ਐਲ.ਏ. ਸ੍ਰੀ ਹਰਦਿਆਲ ਸਿੰਘ ਕੰਬੋਜ, ਸ੍ਰੀ ਮਦਨ ਲਾਲ ਜਲਾਲਪੁਰ, ਸ੍ਰੀ ਨਿਰਮਲ ਸਿੰਘ, ਸ. ਰਾਜਿੰਦਰ ਸਿੰਘ ਅਤੇ ਹਲਕਾ ਸਨੌਰ ਦੇ ਇੰਚਾਰਜ ਸ. ਹਰਿੰਦਰ ਪਾਲ ਸਿੰਘ ਹੈਰੀਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਆਪਣਾ ਕੀਤਾ ਵਾਅਦਾ ਪੂਰਾ ਕਰਕੇ ਉਨ੍ਹਾਂ ਦੇ ਹਲਕਿਆਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਤੇ ਪਖਾਨਿਆਂ ਦੀ ਸਹੂਲਤਾ ਪ੍ਰਦਾਨ ਕੀਤੀ ਹੈ। ਸ੍ਰੀ ਕੰਬੋਜ ਤੇ ਸ੍ਰੀ ਜਲਾਲਪੁਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜੀਆ ਸੁਲਤਾਨਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪੱਬਰਾ ਤੇ ਮੰਡੌਲੀ ਪ੍ਰਾਜੈਕਟ ਲਈ 623 ਕਿਲੋਮੀਟਰ ਪਾਈਪ ਲਾਈਨ ਵਿੱਚੋਂ 125 ਕਿਲੋਮੀਟਰ ਪਾਇਪ ਲਾਈਨ ਪਾਈ ਜਾ ਚੁੱਕੀ ਹੈ।
ਇਸ ਦੌਰਾਨ ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਪਨਗ੍ਰੇਨ ਦੇ ਡਾਇਰੈਕਟਰ ਰਜਨੀਸ਼ ਸ਼ੋਰੀ, ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਸੰਤ ਬਾਂਗਾ, ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਬਹਾਦਰ ਖ਼ਾਨ, ਲਾਰਜ ਸਕੇਲ ਇੰਡਸਟਰੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਕੇ.ਕੇ. ਮਲਹੋਤਰਾ, ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਮਹਿਲਾ ਕਾਂਗਰਸ ਜ਼ਿਲ੍ਹਾ ਪ੍ਰਧਾਨ ਕਿਰਨ ਢਿੱਲੋਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ਜੌਲੀ ਜਲਾਲਪੁਰ, ਯੂਥ ਕਾਂਗਰਸ ਹਲਕਾ ਪ੍ਰਧਾਨ ਅਨੁਜ ਖੋਸਲਾ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਚੇਅਰਮੈਨ ਜਸਵੀਰ ਇੰਦਰ ਸਿੰਘ ਢੀਂਡਸਾ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਏ.ਡੀ.ਸੀ. (ਡੀ) ਡਾ. ਪ੍ਰੀਤੀ ਯਾਦਵ, ਏ.ਡੀ.ਸੀ. (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਰਿੰਦਰ ਸਿੰਘ ਢਿੱਲੋਂ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੀਫ ਇੰਜੀਨੀਅਰ (ਦੱਖਣ) ਅਨਿਲ ਬਾਂਸਲ, ਕਾਰਜਕਾਰੀ ਇੰਜੀਨੀਅਰ ਡੀ.ਐਸ.ਓ. ਪ੍ਰਭਲੀਨ ਸਿੰਘ ਧੰਜੂ, ਇੰਜ. ਅਮਰੀਕ ਸਿੰਘ ਤੇ ਇੰਜ. ਆਰ.ਪੀ. ਸਿੰਘ, ਐਸ.ਡੀ.ਓ ਮਨੋਜ ਕੁਮਾਰ ਤੇ ਚਰਨਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।