Covid and vaccination report of Patiala 3 February 2021

February 3, 2021 - PatialaPolitics

167 ਸਿਹਤ ਅਤੇ ਫਰੰਟਲਾਈਨ ਵਰਕਰਾਂ ਵੱਲੋਂ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ

28 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 3 ਫਰਵਰੀ ( ) ਕੋਵਿਡ ਟੀਕਾਕਰਨ ਮੁਹਿੰਮ ਦੋਰਾਣ ਅੱਜ 167 ਸਟਾਫ ਵੱਲੋ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਇਆ ਗਿਆ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਕਾਕਰਣ ਅਫਸਰ ਡਾ. ਵੀਨੁੰ ਗੋਇਲ ਨੇ ਦੱਸਿਆਂ ਕਿ ਅੱਜ ਜਿਲੇ ਦੇ 8 ਸਰਕਾਰੀ ਹਸਪਤਾਲਾਂ ਵਿੱਚੋਂ ਕੁੱਲ 167 ਸਟਾਫ ਨੇ ਕੋਵੀਸ਼ੀਲਡ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ। ਜਿਹਨਾਂ ਵਿੱਚ 124 ਸਿਹਤ ਸਟਾਫ ਅਤੇ 43 ਫਰੰਟਲਾਈਨ ਵਰਕਰ ਸ਼ਾਮਲ ਹਨ।ਉਹਨਾਂ ਕਿਹਾ ਕਿ ਹੁਣ ਦੁਜੇ ਫੇਜ ਵਿੱਚ ਫਰੰਟ ਲਾਈਨ ਵਰਕਰ ਜਿਹਨਾਂ ਵਿੱਚ ਰੈਵੀਨਉ ਵਿਭਾਗ , ਪੁਲਿਸ ਵਿਭਾਗ, ਮਿਊਂਸੀਪਲ ਕਾਰਪੋਰੈਸ਼ਨ ਦੇ ਸੈਨੇਟਾਈਜੇਸ਼ਨ ਵਰਕਰਜ ਆਦਿ ਸ਼ਾਮਲ ਹਨ, ਨੁੰ ਕੋਵੀਸ਼ੀਲਡ ਵੈਕਸੀਨ ਦੇ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ ।ਅੱਜ ਦੂਜੇ ਫੇਜ ਵਿੱਚ ਫਰੰਟ ਲਾਈਨ ਵਰਕਰਾਂ ਨੂੰ ਟੀਕੇ ਲਾਉਣ ਦਾ ਕੰਮ ਮਾਤਾ ਕੂਸ਼ਲਿਆ ਜਿਲਾ੍ਹ ਹਸਪਤਾਲ ਤੋਂ ਸ਼ੁਰੂ ਕੀਤਾ ਗਿਆ ਜਿਥੈ ਕਿ 43 ਫਰੰਟਲਾਈਨ ਵਰਕਰਾਂ ਵੱਲੋ ਟੀਕੇ ਲਗਵਾਏ ਗਏ।ਕੱਲ ਮਿਤੀ 4 ਫਰਵਰੀ ਨੂੰ ਜਿਲ੍ਹੇ ਦੇ 9 ਸਰਕਾਰੀ ਹਸਪਤਾਲਾ ਮਾਤਾ ਕੂਸ਼ਲਿਆ ਹਸਪਤਾਲ, ਰਾਜਿੰਦਰਾ ਹਸਪਤਾਲ, ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਮਾਡਲ ਟਾਉਨ, ਸਿਵਲ ਹਸਪਤਾਲ ਰਾਜਪੁਰਾ, ਨਾਭਾ, ਸਮਾਣਾ, ਪਾਤੜਾਂ ਅਤੇ ਪੁਲਿਸ ਲਾਈਨ ਹਸਪਤਾਲ ਵਿੱਚ ਵੀ ਸਿਹਤ ਸਟਾਫ ਦੇ ਨਾਲ ਨਾਲ ਫਰੰਟਲਾਈਨ ਵਰਕਰਾਂ ਨੁੰ ਵੀ ਕੋਵੀਸ਼ੀਲਡ ਵੈਕਲਸੀਨ ਦੇ ਟੀਕੇ ਲਗਾਏ ਜਾਣਗੇ।ਅੱਜ ਮਾਤਾ ਕੁਸ਼ਲਿਆ ਹਸਪਤਾਲ ਵਿੱਚੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਵਾਲਿਆ ਵਿੱਚ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਸੀਨੀਅਰ ਸੁਪਰਡੈਂਟ ਆਫ ਪੁਲਿਸ ਵਿਕਰਮ ਜੀਤ ਦੁੱਗਲ, ਵਧੀਕ ਡਿਪਟੀ ਕਮਿਸ਼ਨਰ ( ਵਿਕਾਸ) ਡਾ. ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ( ਜਰਨਲ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ(ਜਰਨਲ) ਡਾ. ਇਸ਼ਮਤ ਵਿਜੈ ਸਿੰਘ ਵੀ ਸ਼ਾਮਲ ਸਨ।

ਜਿਲੇ ਵਿੱਚ 28 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1065 ਦੇ ਕਰੀਬ ਰਿਪੋਰਟਾਂ ਵਿਚੋਂ 28 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 16,435 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 08 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,762 ਹੋ ਗਈ ਹੈ। ਅੱਜ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਹੀ ਹੋਈ, ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 168 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 28 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 16, ਨਾਭਾ ਤੋਂ 03, ਸਮਾਣਾ ਤੋ 01, ਰਾਜਪੁਰਾ ਤੋ 02, ਭਾਦਸੋਂ ਤੋ 01,ਬਲਾਕ ਕੌਲੀ ਤੋਂ 01, ਬਲਾਕ ਕਾਲੋਮਾਜਰਾ ਤੋਂ 01 ਅਤੇ ਬਲਾਕ ਹਰਪਾਲਪੁਰ ਤੋਂ 03 ਕੇਸ ਰਿਪੋਰਟ ਹੋਏ ਹਨ। ਇਹਨਾਂ ਪੋਜਟਿਵ ਕੇਸਾਂ ਵਿਚੋਂ 7 ਪੋਜਟਿਵ ਕੇਸ ਦੇ ਸੰਪਰਕ ਵਿੱਚ ਆਉਣ ਅਤੇ 21 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਮਰੀਜ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਸੇਵਕ ਕਲੋਨੀ,ਅਰਬਨ ਅਸਟੇਟ,ਨਿਊ ਲਾਲ ਬਾਗ,ਕਰਤਾਰ ਕਲੋਨੀ,ਏਕਤਾ ਵਿਹਾਰ,ਹੀਰਾ ਨਗਰ,ਪ੍ਰਤਾਪ ਕਲੋਨੀ, ਸਮਾਣਾ,ਰਾਜਪੁਰਾ,ਨਾਭਾ,ਭਾਦਸੋ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1290 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ੍ਹ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,24,382 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,435 ਕੋਵਿਡ ਪੋਜਟਿਵ, 3,06,210 ਨੈਗੇਟਿਵ ਅਤੇ ਲੱਗਭਗ 1337 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਫੋਟੋ ਕੈਪਸ਼ਨ:ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਅਤੇ ਜਿਲਾ ਪ੍ਰਸਾਸ਼ਣ ਦੇ ਅਧਿਕਾਰੀ ਕੋਵਿਡ ਵੈਕਸੀਨ ਦਾ ਟੀਕਾ ਲਗਵਾਉਣ ਤੋਂ ਬਾਦ ਨਿਰੀਖਣ ਕਮਰੇ ਵਿੱਚ ਬੈਠੇ ਹੋਏ।