Patiala Covid Report 23 February

February 23, 2021 - PatialaPolitics

25 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 23 ਫਰਵਰੀ ( ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕੋਵਿਡ ਟੀਕਾਕਰਨ ਮੁਹਿੰਮ ਦੋਰਾਣ ਅੱਜ 632 ਸਿਹਤ ਸਟਾਫ ਅਤੇ ਫਰੰਟਲਾਈਨ ਵਰਕਰਾਂ ਵੱਲੋ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ ਗਿਆ। ਜਾਣਕਾਰੀ ਦਿੰਦੇੇੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਕਾਕਰਣ ਅਫਸਰ ਡਾ. ਵੀਨੁੰ ਗੋਇਲ ਨੇ ਦੱਸਿਆ ਕਿ ਅੱਜ ਜਿਲੇ ਦੇ 7 ਸਰਕਾਰੀ ਹਸਪਤਾਲਾਂ ਵਿੱਚ 63 ਸਿਹਤ ਸਟਾਫ ਅਤੇ 267 ਫਰੰਟ ਲਾਈਨ ਵਰਕਰਾਂ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ । ਕੋਵੀਸ਼ੀਲਡ ਕੋਵਿਡ ਵੈਕਸੀਨ ਦੀ ਦੂਸਰੀ ਡੋਜ਼ ਦਾ ਟੀਕਾ 302 ਸਿਹਤ ਸਟਾਫ ਵਲੋਂ ਲਗਵਾਇਆ ਗਿਆ ਹੈ । ਜਿਸ ਨਾਲ ਜਿਲੇ ਵਿੱਚ ਹੁਣ ਤੱਕ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਵਾਲਿਆ ਦੀ ਗਿਣਤੀ 9258 ਹੋ ਗਈ ਹੈ।

ਜਿਲੇ ਵਿੱਚ 25 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1245 ਦੇ ਕਰੀਬ ਰਿਪੋਰਟਾਂ ਵਿਚੋਂ 25 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 16,833 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 13 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 16,071 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 249 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 25 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 16, ਰਾਜਪੁਰਾ ਤੋਂ 04, ਬਲਾਕ ਭਾਦਸੋ ਤੋਂ 01, ਬਲਾਕ ਕੌਲੀ ਤੋਂ 02, ਬਲਾਕ ਹਰਪਾਲਪੁਰ ਤੋਂ 01 ਅਤੇ ਬਲਾਕ ਦੁਧਨਸਾਧਾ ਤੋਂ 01 ਕੇਸ ਰਿਪੋਰਟ ਹੋਏ ਹਨ। ਜ਼ੋ ਕਿ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਹਨ।ਪੋਜਟਿਵ ਕੇਸ ਪਟਿਆਲਾ ਸ਼ਹਿਰ ਦੇ ਮਨਜੀਤ ਨਗਰ,ਫੈਕਟਰੀ ਏਰੀਆਂ,ਨਿਊ ਲਾਲ ਬਾਗ ਕਲੋਨੀ,ਕ੍ਰਿਸ਼ਨਾ ਕਲੋਨੀ,ਰਤਨ ਨਗਰ,ਗਰੀਨ ਪਾਰਕ,ਰਣਜੀਤ ਨਗਰ,ਮਜੀਠੀਆਂ ਇਨਕਲੇਵ,ਡੀ.ਐਮ.ਡਬਲਿਊ,ਏਕਤਾ ਵਿਹਾਰ,ਮਹਿੰਦਰਾ ਕਲੋਨੀ,ਐਸ.ਐਸ.ਟੀ ਨਗਰ,ਗੁਰਬਸ਼ ਕਲੋਨੀ,ਰਾਜਪੁਰਾ ਤੋਂ ਐਸਬੀਐਸ ਕਲੋਨੀ,ਦਾਲਿਮਾ ਵਿਹਾਰ,ਸੁੰਦਰ ਨਗਰ,ਕਾਲਕਾ ਰੋਡ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1470 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,50,776 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,833 ਕੋਵਿਡ ਪੋਜਟਿਵ, 3,31,640 ਨੈਗੇਟਿਵ ਅਤੇ ਲੱਗਭਗ 1903 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।