Duties of SAD worker in Patiala Municipal Corporation Elections 2017

November 19, 2017 - PatialaPolitics


ਸੁਖਬੀਰ ਬਾਦਲ ਨੇ ਨਗਰ ਨਿਗਮ ਚੋਣਾਂ ਲਈ ਸੀਨੀਅਰ ਆਗੂਆਂ ਦੀਆਂ ਡਿਊਟੀਆਂ ਲਾਈਆਂ

ਨਗਰ ਨਿਗਮ ਚੋਣਾਂ ਲਈ ਤਾਲਮੇਲ ਅਤੇ ਸਕਰੀਨਿੰਗ ਕਮੇਟੀਆਂ ਦਾ ਕੀਤਾ ਐਲਾਨ

ਚੰਡੀਗੜ•/19 ਨਵੰਬਰ/ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਪਾਰਟੀ ਦੇ ਸੀਨੀਅਰ ਆਗੂਆਂ ‘ਤੇ ਆਧਾਰਿਤ ਤਾਲਮੇਲ ਅਤੇ ਸਕਰੀਨਿੰਗ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਵਿਚ ਸਰਦਾਰ ਬਾਦਲ ਨੇ ਦੱਸਿਆ ਕਿ ਨਗਰ ਨਿਗਮ ਚੋਣਾਂ ਦੀ ਤਿਆਰੀ ਲਈ ਅਤੇ ਉਮੀਦਵਾਰਾਂ ਦੀ ਚੋਣ ਵਾਸਤੇ ਪਾਰਟੀ ਦੇ ਸੀਨੀਅਰ ਆਗੂਆਂ ‘ਤੇ ਆਧਾਰਿਤ ਚਾਰਾਂ ਨਗਰ ਨਿਗਮਾਂ ਵਾਸਤੇ ਵੱਖ ਵੱਖ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹ ਸਾਰੇ ਆਗੂ ਸੰਬੰਧਿਤ ਸ਼ਹਿਰ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ ਕਰਕੇ ਤਾਲਮੇਲ ਕਾਇਮ ਕਰਨਗੇ ਅਤੇ ਪਾਰਟੀ ਦੇ ਉਮੀਦਵਾਰਾਂ ਦੇ ਨਾਵਾਂ ਦੀ ਸਿਫਾਰਿਸ਼ ਕਰਨਗੇ। ਉਹਨਾਂ ਦੱਸਿਆ ਕਿ ਜਲੰਧਰ ਨਗਰ ਨਿਗਮ ਲਈ ਬੀਬੀ ਜਾਗੀਰ ਕੌਰ, ਸਰਦਾਰ ਅਜੀਤ ਸਿੰਘ ਕੋਹਾੜ ਅਤੇ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ‘ਤੇ ਆਧਾਰਿਤ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸੇ ਤਰ•ਾਂ ਲੁਧਿਆਣਾ ਨਗਰ ਨਿਗਮ ਲਈ ਸਰਦਾਰ ਬਲਵਿੰਦਰ ਸਿੰਘ ਭੂੰਦੜ, ਡਾਕਟਰ ਦਲਜੀਤ ਸਿੰਘ ਚੀਮਾ,ਸਰਦਾਰ ਸਿਕੰਦਰ ਸਿੰਘ ਮਲੂਕਾ ਅਤੇ ਸਰਦਾਰ ਸ਼ਰਨਜੀਤ ਸਿੰਘ ਢਿੱਲੋਂ ‘ਤੇ ਆਧਾਰਿਤ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸਰਦਾਰ ਬਾਦਲ ਨੇ ਦੱਿਸਆ ਕਿ ਅੰਮ੍ਰਿਤਸਰ ਨਗਰ ਨਿਗਮ ਲਈ ਬਣਾਈ ਕਮੇਟੀ ਵਿਚ ਸਰਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸਰਦਾਰ ਬਿਕਰਮ ਸਿੰਘ ਮਜੀਠੀਆ, ਸਰਦਾਰ ਗੁਲਜ਼ਾਰ ਸਿੰਘ ਰਣੀਕੇ ਅਤੇ ਸਰਦਾਰ ਵਿਰਸਾ ਸਿੰਘ ਵਲਟੋਹਾ ਨੂੰ ਸ਼ਾਮਿਲ ਕੀਤਾ ਗਿਆ ਹੈ। ਪਟਿਆਲਾ ਨਗਰ ਨਿਗਮ ਦੀ ਚੋਣ ਲਈ ਸਰਦਾਰ ਜਨਮੇਜਾ ਸਿੰਘ ਸੇਖੋਂ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸਰਦਾਰ ਸੁਰਜੀਤ ਸਿੰਘ ਰੱਖੜਾ ਅਤੇ ਸ਼੍ਰੀ ਐਨਕੇ ਸ਼ਰਮਾ ‘ਤੇ ਆਧਾਰਿਤ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਸਰਦਾਰ ਬਾਦਲ ਨੇ ਸਮੂਹ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਨਗਰ ਨਿਗਮਾਂ ਦੇ ਆਗੂਆਂ ਅਤੇ ਵਰਕਰਾਂ ਨਾਲ ਤਾਲਮੇਲ ਕਰਨ ਮਗਰੋਂ ਸਹੀ ਉਮੀਦਵਾਰਾਂ ਦੀ ਚੋਣ ਕਰਕੇ ਪਾਰਟੀ ਦਫਤਰ ਨੂੰ ਸੂਚੀਆਂ ਭੇਜਣ ਦੀ ਕਿਰਪਾਲਤਾ ਕਰਨ। ਉਹਨਾਂ ਕਿਹਾ ਕਿ ਇਹਨਾਂ ਨਗਰ ਨਿਗਮ ਚੋਣਾਂ ਲਈ ਪਾਰਟੀ ਵੱਲੋਂ ਕੰਪੇਨ ਕਮੇਟੀਆਂ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ।