84 Covid cases reported in Patiala

March 7, 2021 - PatialaPolitics

84 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ,7 ਮਾਰਚ ( ) ਜਿਲੇ ਵਿੱਚ 84 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1607 ਦੇ ਕਰੀਬ ਰਿਪੋਰਟਾਂ ਵਿਚੋਂ 84 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 17,699 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 42 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 16477 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 693 ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 84 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 45, ਸਮਾਣਾ ਤੋਂ 01, ਰਾਜਪੁਰਾ ਤੋਂ 08, ਨਾਭਾ ਤੋਂ 04, ਬਲਾਕ ਭਾਦਸੌਂ ਤੋਂ 06, ਬਲਾਕ ਕਾਲੋਮਾਜਰਾ ਤੋਂ 02, ਬਲਾਕ ਕੋਲੀ ਤੋਂ 11, ਬਲਾਕ ਦੁਧਨਸਾਧਾਂ ਤੋਂ 04, ਬਲਾਕ ਹਰਪਾਲਪੁਰ ਤੋਂ 02 ਅਤੇ ਬਲਾਕ ਸ਼ੁਤਰਾਣਾ ਤੋਂ 01 ਕੇਸ ਰਿਪੋਰਟ ਹੋਏ ਹਨ।ਜਿਹਨਾਂ ਵਿੱਚੋ 20 ਪੋਜਟਿਵ ਕੇਸ ਦੇ ਸੰਪਰਕ ਅਤੇ 64 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।
ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਅੱਜ ਜਿਲੇ ਦੇ ਤਿੰਨ ਸਕੂਲਾਂ ੱਿਵਚੋਂ 08 ਅਧਿਆਪਕਾਂ ਅਤੇ 2 ਬਚਿਆਂ ਸਮੇਤ 10 ਕੋਵਿਡ ਪੋਜਟਿਵ ਕੇਸ ਪਾਏ ਗਏ ਹਨ।ਇਸ ਤੋਂ ਇਲਾਵਾ ਇਲਾਵਾ ਲਾਅ ਯੁਨੀਵਰਸਿਟੀ ਦੇ ਬੀਤੇ ਦਿਨੀ ਪੋਜਟਿਵ ਆਏ 2 ਵਿਅਕਤੀਆਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੇ ਲਏ ਕੋਵਿਡ ਸੈਂਪਲਿੰੰਗ ਦੋਰਾਣ 6 ਹੋਰ ਵਿਅਕਤੀ ਪੋਜਟਿਵ ਪਾਏ ਗਏ,ਜਿਹਨਾਂ ਨੂੰ ਉਹਨਾਂ ਦੇ ਘਰਾਂ ਵਿੱਚ ਹੀ ਆਈਸੋਲੇਟ ਕਰ ਦਿੱਤਾ ਗਿਆ ਹੈ। ਜਿਲਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਪੋਜਟਿਵ ਕੇਸਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਕੋਵਿਡ ਸੈਪਲਿੰਗ ਦੋਰਾਣ ਕਾਫੀ ਪੋਜਟਿਵ ਸਾਹਮਣੇ ਆ ਰਹੇ ਹਨ ਅਤੇ ਪਿਛਲੇ ਦਸ ਦਿਨਾਂ ਤੋਂ ਪੋਜਟਿਵ ਕੇਸਾਂ ਦੀ ਗਿਣਤੀ ਵਿਚ ਕਾਫੀ ਵਾਧਾ ਹੋ ਰਿਹਾ ਹੈ ਜਿਸ ਦਾ ਮੁੱਖ ਕਾਰਣ ਲੋਕਾਂ ਵੱਲੋ ਕੋਵਿਡ ਸਾਵਧਾਨੀਆਂ ਪ੍ਰਤੀ ਅਵੇਸਲੇ ਹੋਣਾ ਹੈ।ਇਸ ਲਈ ਉਹਨਾਂ ਆਮ ਜਨਤਾ ਨੂੰ ਮੁੜ ਅਪੀਲ ਕੀਤੀ ਕਿ ਉਹ ਕੋਵਿਡ ਤੋਂ ਬਚਾਅ ਲਈ ਕੋਵਿਡ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਵਾਰ ਵਾਰ ਸਾਬਣ ਪਾਣੀ ਨਾਲ ਹੱਥ ਧੋਣਾ, ਸਮਾਜਕ ਦੁਰੀ ਬਣਾ ਕੇ ਰੱਖਣਾ ਨੂੰ ਅਪਣਾਉਣਾ ਯਕੀਨੀ ਬਣਾਉਣ।
ਜਿਲਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 689 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,71,159 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 17,699 ਕੋਵਿਡ ਪੋਜਟਿਵ, 3,51,952 ਨੈਗੇਟਿਵ ਅਤੇ ਲੱਗਭਗ 1108 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।