Covid:Night Curfew declared in Patiala 11 March

March 11, 2021 - PatialaPolitics

Night Curfew Imposed in Patiala

Selective Movement Between 11 pm to 5 am from March 12

Patiala, March 11:
Taking in view increasing COVID cases, District Magistrate, Kumar Amit has imposed night curfew in Patiala District from tomorrow. Curfew will be effective from the night of March 12, 2021 from 11 pm to 5 am, till further orders.
However, police and army personnel on duty, Government Officials/Employees, Essential Services/Medical Emergency and any other Emergency related to the safety of the public/property, would be exempted from the purview of these orders.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਪਟਿਆਲਾ ‘ਚ ਰਾਤ ਦਾ ਕਰਫਿਊ ਲਾਗੂ
-12 ਮਾਰਚ ਦੀ ਰਾਤ 11 ਵਜੇ ਤੋਂ ਸਵੇਰੇ 5 ਵਜੇ, ਅਗਲੇ ਹੁਕਮਾਂ ਤੱਕ ਲਾਗੂ ਰਹੇਗਾ ਰਾਤ ਦਾ ਕਰਫਿਊ-ਕੁਮਾਰ ਅਮਿਤ
-ਸਰਕਾਰੀ ਡਿਊਟੀ, ਐਮਰਜੈਂਸੀ ਸੇਵਾਵਾਂ ਤੇ ਜਰੂਰੀ ਸੇਵਾਵਾਂ ਨੂੰ ਰਹੇਗੀ ਛੋਟ
ਪਟਿਆਲਾ, 11 ਮਾਰਚ:
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਲੋਕ ਹਿੱਤਾਂ ਦੇ ਮੱਦੇਨਜ਼ਰ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਇਆ ਗਿਆ ਇਹ ਕਰਫਿਊ ਮਿਤੀ 12 ਮਾਰਚ ਤੋਂ ਅਗਲੇ ਹੁਕਮਾਂ ਤੱਕ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ ‘ਤੇ ਤਾਇਨਾਤ ਪੁਲਿਸ, ਫ਼ੌਜ ਅਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਅਤੇ ਜਰੂਰੀ ਸੇਵਾਵਾਂ, ਮੈਡੀਕਲ ਐਮਰਜੈਂਸੀ ਅਤੇ ਕੋਈ ਹੋਰ ਐਮਰਜੈਂਸੀ ਜਿਸ ਨਾਲ ਕਿਸੇ ਦੀ ਜਾਨ-ਮਾਲ ਨੂੰ ਖ਼ਤਰਾ ਹੋਵੇ ‘ਤੇ ਲਾਗੂ ਨਹੀਂ ਹੋਵੇਗਾ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਕੋਵਿਡ-19 ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਇਸ ਕਰਫਿਊ ਦੌਰਾਨ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਗ਼ੈਰ ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਗਤ ਆਉਣ-ਜਾਣ ‘ਤੇ ਪਾਬੰਦੀ ਹੋਵੇਗੀ। ਇਨ੍ਹਾਂ ਹੁਕਮਾਂ ਨੂੰ ਜ਼ਿਲ੍ਹਾ ਪੁਲਿਸ ਮੁਖੀ ਅਤੇ ਜ਼ਿਲ੍ਹਾ ਪਟਿਆਲਾ ਦੇ ਸਮੂਹ ਸਬ ਡਵੀਜਨ ਮੈਜਿਸਟਰੇਟ ਲਾਗੂ ਕਰਵਾਉਣਾ ਯਕੀਨ ਬਣਾਉਣਗੇ।
******

Join #PatialaHelpline & #PatialaPolitics for latest updates ?