Patiala Politics

Patiala News Politics

86 percent covid patients recovered in Patiala

ਜਿਲੇ ਵਿੱਚ 71 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਦੋ ਕੋਵਿਡ ਪੋਜਟਿਵ ਮਰੀਜਾਂ ਦੀ ਹੋਈ ਮੌਤ

86 ਫੀਸਦੀ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਹੋਏ ਠੀਕ ਅਤੇ ਬਾਕੀ ਸਿਹਤਯਾਬੀ ਵੱਲ: ਡਾ.ਮਲਹੋਤਰਾ

ਪਟਿਆਲਾ 29 ਸਤੰਬਰ ( ) ਜਿਲੇ ਵਿਚ 71 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 2150 ਦੇ ਕਰੀਬ ਰਿਪੋਰਟਾਂ ਵਿਚੋਂ 71 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 11,469 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 167 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 9839 ਹੋ ਗਈ ਹੈ।ਪੌਜਟਿਵ ਕੇਸਾਂ ਵਿੱਚੋਂ 02 ਹੋਰ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 320 ਹੋ ਗਈ ਹੈ, 9839 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1310 ਹੈ।ਉਹਨਾਂ ਦੱਸਿਆ ਕਿ 86 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਮੌਤ ਦਰ ਸਿਰਫ 2.8 ਪ੍ਰਤੀਸ਼ਤ ਹੈ ਅਤੇ ਬਾਕੀ ਮਰੀਜ ਸਿਹਤ ਯਾਬੀ ਵੱਲ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 71 ਕੇਸਾਂ ਵਿਚੋਂ 42 ਪਟਿਆਲਾ ਸ਼ਹਿਰ, 02 ਸਮਾਣਾ, 09 ਰਾਜਪੁਰਾ, 07 ਨਾਭਾ, ਬਲਾਕ ਭਾਦਸੋਂ ਤੋਂ 04, ਬਲਾਕ ਕੋਲੀ ਤੋਂ 04, ਬਲਾਕ ਹਰਪਾਲ ਪੁਰ ਤੋਂ 02, ਬਲਾਕ ਦੁਧਨਸਾਧਾ ਤੋਂ 01 ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 01 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ 70 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਰਾਘੋਮਾਜਰਾ, ਚਰਨ ਬਾਗ, ਜੁਝਾਰ ਨਗਰ, ਗਾਰਡਨ ਹਾਈਟ, ਨਰੁਲਾ ਕਲੋਨੀ, ਮਜੀਠੀਆਂ ਐਨਕਲੇਵ, ਫੈਕਟਰੀ ਏਰੀਆ, ਪ੍ਰੇਮ ਨਗਰ, ਬਡੁੰਗਰ, ਅਰਬਨ ਅਸਟੇਟ ਫੇਸ ਇੱਕ, ਪ੍ਰਤਾਪ ਨਗਰ, ਅਜਾਦ ਨਗਰ, ਬਾਜਵਾ ਕਲੋਨੀ, ਗੋਬਿੰਦ ਬਾਗ, ਮਾਡਲ ਟਾਉਨ, ਵਿਰਕ ਕਲੋਨੀ, ਅਨੰਦ ਨਗਰ, ਓਮੈਕਸ ਸਿਟੀ, ਦਸ਼ਮੇਸ਼ ਨਗਰ ਬੀ, ਪੁਰਾਨਾ ਬਿਸ਼ਨ ਨਗਰ, ਆਦਰਸ਼ ਨਗਰ, ਗੋਕੁਲ ਟਾਵਰ ਆਦਿ ਥਾਵਾਂ ਤੋਂ ਇਲਾਵਾ ਵੱਖ ਵੱਖ ਗੱਲੀ, ਮੁੱਹਲਿਆਂ ਅਤੇ ਕਲੋਨੀਆਂ ਵਿਚੋੌਂ ਪਾਏ ਗਏ ਹਨ।ਇਸੇ ਤਰਾਂ ਰਾਜਪੁਰਾ ਦੇ ਪੁਰਾਨਾ ਰਾਜਪੁਰਾ, ਰਾਜਪੁਰਾ ਟਾਉਨ, ਅੰਡਰ ਬ੍ਰਿਜ, ਪੀਰ ਕਲੋਨੀ, ਸਮਾਣਾ ਦੇ ਬਂੈਕ ਕਲੋਨੀ, ਚੱਕਲਾ ਬਜਾਰ, ਨਾਭਾ ਤੋਂ ਆਸਾ ਸਿੰਘ ਸਟਰੀਟ, ਨਿਉ ਪਟੇਲ ਨਗਰ, ਥੱਥੜੀਆਂ ਮੁਹੱਲਾ, ਕਰਤਾਰ ਕਲੋਨੀ ਅਤੇ ਪਿੰਡਾਂ ਵਿਚੌਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਡਾ. ਮਲਹੋਤਰਾ ਨੇ ਦੱਸਿਆ ਅੱਜ ਜਿਲੇ ਵਿੱਚ ਦੋ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਈ ਹੈ। ਜੋ ਕਿ ਦੋਨੋ ਹੀ ਪਟਿਆਲਾ ਸ਼ਹਿਰ ਦੇ ਰਹਿਣ ਵਾਲੇ ਸਨ।ਪਹਿਲਾ ਰਣਬੀਰ ਪੁਰਾ ਦੀ ਰਹਿਣ ਵਾਲੀ 65 ਸਾਲਾ ਅੋਰਤ ਜੋ ਕਿ ਪੁਰਾਨੀ ਸੂਗਰ, ਬੀ.ਪੀ. ਅਤੇ ਦਿਲ ਦੀਆਂ ਬਿਮਾਰੀਆਂ ਦੀ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ਼ ਸੀ, ਦੁਸਰਾ ਫੋਕਲ ਪੁਆਇੰਟ ਦਾ ਰਹਿਣ ਵਾਲਾ 37 ਸਾਲਾ ਵਿਅਕਤੀ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ।ਇਹ ਦੋਨੋ ਮਰੀਜ ਹਸਪਤਾਲ ਵਿਚ ਦਾਖਲ ਸਨ ਅਤੇ ਇਲਾਜ ਦੋਰਾਨ ਇਹਨਾਂ ਦੀ ਮੌਤ ਹੋ ਗਈ।ਜਿਸ ਨਾਲ ਹੁਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੋਤਾਂ ਦੀ ਗਿਣਤੀ 320 ਹੋ ਗਈ ਹੈ।

ਉਹਨਾਂ ਦੱਸਿਆਂ ਗਾਈਡਲਾਈਨਜ ਅਨੁਸਾਰ ਸਮਾਂ ਪੁਰਾ ਹੋਣ ਅਤੇ ਏਰੀਏ ਵਿਚੋਂ ਕੋਈ ਨਵਾਂ ਕੇਸ ਨਾ ਆਉਣ ਤੇਂ ਪਿੰਡ ਮੰਜੋਲੀ ਨੇੜੇ ਘਨੋਰ ਅਤੇ ਪਟਿਆਲਾ ਦੁੇ ਘੁੰਮਣ ਨਗਰ ਬੀ ਦੀ ਗੱਲੀ ਨੰਬਰ 8 ਵਿੱਚ ਲਗਾਈਆਂ ਗਈਆਂ ਮਾਈਕਰੋਕੰਟੈਨਮੈਂਟਾ ਹਟਾ ਦਿੱਤੀਆਂ ਗਈਆਂ ਹਨ।ਜਿਸ ਨਾਲ ਜਿਲੇ ਵਿੱਚ ਹੁਣ ਕੰਟੈਨਮੈਂਟ ਅਤੇ ਮਾਈਕਰੋਕੰਟੈਨਮੈਂਟ ਵਾਲੇ ਏਰੀਏ ਦੀ ਕੁੱਲ ਗਿਣਤੀ ਚਾਰ ਰਹਿ ਗਈ ਹੈ।

ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 2350 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,53,483 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 11,469 ਕੋਵਿਡ ਪੋਜਟਿਵ, 1,40,214 ਨੇਗੇਟਿਵ ਅਤੇ ਲੱਗਭਗ 1450 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments
%d bloggers like this: