179 Covid case reported in Patiala 18 March
March 18, 2021 - PatialaPolitics
179 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ
646 ਸੀਨੀਅਰ ਸਿਟੀਜਨਾਂ ਸਮੇਤ 1564 ਨੇ ਲਗਵਾਈ ਕੋਵਿਡ ਵੈਕਸੀਨ : ਸਿਵਲ ਸਰਜਨ
ਪਟਿਆਲਾ, 18 ਮਾਰਚ ( ) ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਿਲੇ ਵਿੱਚ 1564 ਵਿਅਕਤੀਆਂ ਨੇ ਕਰਵਾਇਆ ਕੋਵਿਡ ਵੈਕਸੀਨ ਦਾ ਟੀਕਾਕਰਨ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦੱਸਿਆਂ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜਿਲੇ ਦੇ ਸਰਕਾਰੀ ਸਿਹਤ ਸੰਸ਼ਥਾਵਾਂ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 1564 ਟੀਕੇ ਲਗਾਏ ਗਏ।ਜਿਹਨਾਂ ਵਿੱਚੋ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 646 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ।ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੁੱਲ 29458 ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ, ਜਿਹਨਾਂ ਵਿੱਚ 9182 ਸੀਨੀਅਰ ਸਿਟੀਜਨ, 1686 ਹੋਰ ਬਿਮਾਰੀਆਂ ਨਾਲ ਪੀੜਤ 45 ਸਾਲ ਤੋਂ ਵੱਧ ਉਮਰ ਦੇ ਵਿਅਤਕੀ, ਕੋਵਿਡ ਵੈਕਸੀਨ ਦੀ ਪਹਿਲੀ ਤੇ ਦੂਜੀ ਖੁਰਾਕ ਲਗਾਵਉਣ ਵਾਲੇ ਸਿਹਤ ਵਰਕਰ ਅਤੇ ਫਰੰਟਲਾਈਨ ਵਰਕਰ ਵੀ ਸ਼ਾਮਲ ਹਨ।
ਅੱਜ ਜਿਲੇ ਵਿੱਚ 179 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2491 ਦੇ ਕਰੀਬ ਰਿਪੋਰਟਾਂ ਵਿਚੋਂ 179 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 19263 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 88 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 17206 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1512 ਹੈ। ਇਕ ਹੋਰ ਤਕੋਵਿਡ ਪੋਜਟਿਵ ਮਰੀਜ਼ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 545 ਹੋ ਗਈ ਹੈ, ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 179 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 137, ਨਾਭਾ ਤੋਂ 01, ਸਮਾਣਾ ਤੋਂ 03, ਰਾਜਪੁਰਾ ਤੋਂ 01, ਬਲਾਕ ਭਾਦਸੋ ਤੋਂ 06, ਬਲਾਕ ਕੌਲੀ ਤੋਂ 21, ਬਲਾਕ ਕਾਲੋਮਾਜਰਾ ਤੋਂ 01, ਬਲਾਕ ਸ਼ੁਤਰਾਣਾਂ ਤੋਂ 06 ਅਤੇ ਬਲਾਕ ਦੁਧਣ ਸਾਧਾਂ ਤੋਂ 03 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 31 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 148 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।ਉਹਨਾਂ ਕਿਹਾ ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।
ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅਰਬਨ ਅਸਟੇਟ ਫੇਜ਼ 2 ਵਿੱਚ 5 ਕੇਸ ਪੋਜੀਟਿਵ ਆਉਣ ਕਾਰਨ ਮਕਾਨ ਨੰ: 2081-2088 ਮਾਈਕਰੋ ਕਨਟੇਨਮੈਂਟ ਲਗਾਈ ਗਈ ਜਦੋਂ ਕਿ ਰਣਜੀਤ ਨਗਰ ਬਲਾਕ ਏ ਅਤੇ ਰਾਜਾ ਇਨਕਲੇਵ ਵਿਚ ਲਗਾਈ ਗਈ ਮਾਈਕਰੋ ਕਨਟੇਨਮੈਟ ਸਮਾਂ ਪੂਰਾ ਹੋਣ ਅਤੇ ਏਰੀਏ ਵਿਚ ਕੋਈ ਨਵਾਂ ਕੇਸ ਨਾ ਆਉਣ ਕਾਰਨ ਹਟਾ ਦਿੱਤੀ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2940 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,98,115 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 19263 ਕੋਵਿਡ ਪੋਜਟਿਵ, 3,74,650 ਨੈਗੇਟਿਵ ਅਤੇ ਲਗਭਗ 3802 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।