Patiala:350gm plastic,rubber bands removed from 4yr kid stomach
March 19, 2021 - PatialaPolitics
ਪਟਿਆਲਾ : ਰਜਿੰਦਰਾ ਹਸਪਤਾਲ ਦਾ ਹੈਰਾਨ ਕਰਦਾ ਮਾਮਲਾ, 4 ਸਾਲਾ ਬੱਚੇ ਦੇ ਢਿੱਡ ’ਚੋ ਜੋ ਨਿਕਲਿਆ ਦੇਖ ਡਾਕਟਰਾਂ ਦੇ ਵੀ ਉੱਡੇ ਹੋਸ਼ਰਾਜਿੰਦਰਾ ਹਸਪਤਾਲ ਪਟਿਆਲਾ ਦਾ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਡਾਕਟਰਾਂ ਦੀ ਟੀਮ ਨੇ ਇਕ 4 ਸਾਲਾ ਬੱਚੇ ਦਾ ਆਪਰੇਸ਼ਨ ਕਰਕੇ ਉਸ ਦੇ ਢਿੱਡ ’ਚੋਂ ਲਗਭਗ 350 ਗ੍ਰਾਮ ਰਬੜ, ਵਾਲ ਅਤੇ ਧਾਗੇ ਕੱਢ ਕੇ ਉਸ ਦੀ ਜਾਨ ਬਚਾ ਲਈ ਹੈ। ਜਾਣਕਾਰੀ ਦਿੰਦਿਆਂ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਤੇ ਮੈਡੀਕਲ ਸੁਪਰਡੈਂਟ ਡਾ. ਐੱਚ. ਐੱਸ. ਰੇਖੀ ਨੇ ਦੱਸਿਆ ਕਿ ਪਿੰਡ ਰਾਜਗੜ੍ਹ ਦਾ ਰਹਿਣ ਵਾਲਾ ਇਹ 4 ਸਾਲਾ ਬੱਚਾ 7 ਮਾਰਚ ਨੂੰ ਐਮਰਜੈਂਸੀ ਦੀ ਹਾਲਤ ’ਚ ਸਰਕਾਰੀ ਰਾਜਿੰਦਰਾ ਹਸਪਤਾਲ ’ਚ ਲਿਆਂਦਾ ਗਿਆ ਸੀ।