251 Covid case in Patiala 20 March
March 20, 2021 - PatialaPolitics
781 ਸੀਨੀਅਰ ਸਿਟੀਜਨ ਸਮੇਤ 2163 ਨੇ ਲਗਵਾਈ ਕੋਵਿਡ ਵੈਕਸੀਨ
251 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ
ਹਸਪਤਾਲਾ ਵਿੱਚ ਐਮਰਜੈਂਸੀ ਸਰਜਰੀ ਤੋਂ ਬਗੈਰ ਹੋਰ ਸਰਜਰੀਆਂ ਕਰਨ ਤੇਂ 31 ਮਾਰਚ ਤੱਕ ਲਗਾਈ ਰੋਕ : ਸਿਵਲ ਸਰਜਨ
ਪਟਿਆਲਾ 20 ਮਾਰਚ ( ) ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਿਲੇ ਵਿੱਚ 2163 ਵਿਅਕਤੀਆਂ ਨੇ ਕੋਵਿਡ ਵੈਕਸੀਨ ਦਾ ਲਗਵਾਈ ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲੇ ਵਿੱਚ ਸਰਕਾਰੀ ਸਿਹਤ ਸੰਸ਼ਥਾਵਾਂ ਅਤੇ ਪ੍ਰਾਈਵੇਟ ਹਸਪਤਾਲਾ ਵਿੱਚੋਂ 2163 ਵਿਅਕਤੀਆਂ ਦੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਹਨਾਂ ਵਿੱਚ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 781 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ। ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਹਸਪਤਾਲਾ ਵਿੱਚ 45 ਸਾਲ ਤੋਂ ਵੱਧ ਉਮਰ ਦੇ ਹੋਰ ਬਿਮਾਰੀਆਂ ਨਾਲ ਪੀੜਤ ਹਸਪਤਾਲਾ ਵਿੱਚ ਕੋਵਿਡ ਟੀਕਾ ਲਗਵਾਉਣ ਲਈ ਆ ਰਹੇ ਵਿਅਕਤੀਆਂ ਲਈ ਸਪਸ਼ਟ ਕੀਤਾ ਜਾਂਦਾ ਹੈ ਕਿ ਉਹ ਇਲਾਜ ਸਬੰਧੀ ਪੁਰਾਣੀ ਪਰਚੀ ਦਿਖਾ ਕੇ ਕੋਵਿਡ ਵੈਕਸੀਨ ਲਗਵਾ ਸਕਦੇ ਹਨ। ਇਸ ਲਈ ਕਿਸੇ ਪ੍ਰਕਾਰ ਦੇ ਸਰਟੀਫਿਕੇਟ ਜਾਂ ਨਵੀਂ ਪਰਚੀ ਬਣਵਾਉਣ ਦੀ ਜਰੂਰਤ ਨਹੀ ਹੈ।ਪ੍ਰਾਈਵੇਟ ਹਸਪਤਾਲ ਵੀ ਇਸ ਲਈ ਵਾਧੂ ਚਾਰਜ ਨਹੀ ਕਰ ਸਕਦੇ ।
ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2750 ਦੇ ਕਰੀਬ ਰਿਪੋਰਟਾਂ ਵਿਚੋਂ 251 ਕੋਵਿਡ ਪੋਜੀਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 19,785 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 121 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 17429 ਹੋ ਗਈ ਹੈ।ਜਿਲੇ੍ਹ ਵਿੱਚ ਤਿੰਨ ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਨਾਲ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾ ਦੀ ਮੌਤਾਂ ਦੀ ਗਿਣਤੀ 549 ਹੋ ਗਈ ਹੈ ਜਿਸ ਵਿਚੋਂ ਪੰਜ ਨਾਨ ਕੋਵਿਡ ਮੋਤਾਂ ਹਨ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1807 ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 251 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 146, ਸਮਾਣਾ ਤੋਂ 03,ਰਾਜਪੁਰਾ ਤੋਂ 24, ਨਾਭਾ ਤੋਂ 10, ਬਲਾਕ ਭਾਦਸੋਂ ਤੋਂ 04, ਬਲਾਕ ਕੌਲੀ ਤੋਂ 28, ਬਲਾਕ ਕਾਲੋਮਾਜਰਾ ਤੋਂ 08, ਬਲਾਕ ਹਰਪਾਲਪੁਰ ਤੋਂ 08, ਬਲਾਕ ਸ਼ੁਤਰਾਣਾਂ ਤੋਂ 02 ਅਤੇ ਬਲਾਕ ਦੁਧਣ ਸਾਂਧਾਂ ਤੋਂ 14 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 52 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 199 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ।
ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਹਸਪਤਾਲਾ ਵਿੱਚ ਵੱਧਦੇ ਕੋਵਿਡ ਮਰੀਜਾਂ ਦੇ ਦਾਖਲੇ ਨੂੰ ਦੇਖਦੇ ਹੋਏ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਕਾਰੀ ਹਸਪਤਾਲਾ ਵਿੱਚ ਐਂਮਰਜੈਂਸੀ ਸਰਜਰੀ ਤੋਂ ਬਗੈਰ ਕੋਈ ਹੋਰ ਸਰਜਰੀ ਕਰਨ ਅਤੇ ਪ੍ਰਾਈਵੇਟ ਹਸਪਤਾਲਾ ਜਿਥੇ ਆਈਸੋਲੇਸ਼ਨ ਸੈਂਟਰ ਬਣਾਏ ਗਏ ਹਨ, ਉਥੇ ਵੀ ਐਮਰਜੈਂਸੀ ਤੋਂ ਬਗੈਰ ਹੋਰ ਸਰਜਰੀ ਕਰਨ ਤੇਂ 31 ਮਾਰਚ ਤੱਕ ਰੋਕ ਲਗਾ ਦਿੱਤੀ ਗਈ ਹੈ।
ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਦੱਸਿਆਂ ਕਿ ਪੰਜਾਬੀ ਯੁਨੀਵਰਸਿਟੀ ਵਿੱਚ ਕੰਟੈਕਟ ਟਰੇਸਿੰਗ ਦੋਰਾਣ ਲਏ ਸੈਂਪਲਿੰਗ ਵਿੱਚ 13 ਹੋਰ ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਯੂਨੀਵਰਸਿਟੀ ਵਿੱਚੋ ਹੁਣ ਤੱਕ ਕੁੱਲ ਪੋਜਟਿਵ ਆਏ ਕੇਸਾਂ ਦੀ ਗਿਣਤੀ 54 ਹੋ ਗਈ ਹੈ।ਉਹਨਾਂ ਕਿਹਾ ਕਿ ਜਿਆਦਾ ਪੋਜਟਿਵ ਕੇਸ ਆਉਣ ਤੇਂ ਮਾਡਲ ਟਾਉਨ ਦੇ ਬਲਾਕ ਸੀ , ਸਾਹਮਣੇ ਕਮਿਉਨਿਟੀ ਸਿਹਤ ਕੇਂਦਰ ਦੇ ਗੱਲੀ ਵਿੱਚ ਵੀ ਮਾਈਕਰੋਕੰਟੈਨਮੈਂਟ ਲਗਾ ਦਿੱਤੀ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2330 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 4,03,451 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 19,785 ਕੋਵਿਡ ਪੋਜਟਿਵ, 3,80,304 ਨੈਗੇਟਿਵ ਅਤੇ ਲਗਭਗ 2962 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।