54 covid case reported in Punjabi University Patiala
March 20, 2021 - PatialaPolitics
ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਦੱਸਿਆਂ ਕਿ ਪੰਜਾਬੀ ਯੁਨੀਵਰਸਿਟੀ ਵਿੱਚ ਕੰਟੈਕਟ ਟਰੇਸਿੰਗ ਦੋਰਾਣ ਲਏ ਸੈਂਪਲਿੰਗ ਵਿੱਚ 13 ਹੋਰ ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਯੂਨੀਵਰਸਿਟੀ ਵਿੱਚੋ ਹੁਣ ਤੱਕ ਕੁੱਲ ਪੋਜਟਿਵ ਆਏ ਕੇਸਾਂ ਦੀ ਗਿਣਤੀ 54 ਹੋ ਗਈ ਹੈ।ਉਹਨਾਂ ਕਿਹਾ ਕਿ ਜਿਆਦਾ ਪੋਜਟਿਵ ਕੇਸ ਆਉਣ ਤੇਂ ਮਾਡਲ ਟਾਉਨ ਦੇ ਬਲਾਕ ਸੀ , ਸਾਹਮਣੇ ਕਮਿਉਨਿਟੀ ਸਿਹਤ ਕੇਂਦਰ ਦੇ ਗੱਲੀ ਵਿੱਚ ਵੀ ਮਾਈਕਰੋਕੰਟੈਨਮੈਂਟ ਲਗਾ ਦਿੱਤੀ ਗਈ ਹੈ।
ਅੱਜ ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 251 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 146, ਸਮਾਣਾ ਤੋਂ 03,ਰਾਜਪੁਰਾ ਤੋਂ 24, ਨਾਭਾ ਤੋਂ 10, ਬਲਾਕ ਭਾਦਸੋਂ ਤੋਂ 04, ਬਲਾਕ ਕੌਲੀ ਤੋਂ 28, ਬਲਾਕ ਕਾਲੋਮਾਜਰਾ ਤੋਂ 08, ਬਲਾਕ ਹਰਪਾਲਪੁਰ ਤੋਂ 08, ਬਲਾਕ ਸ਼ੁਤਰਾਣਾਂ ਤੋਂ 02 ਅਤੇ ਬਲਾਕ ਦੁਧਣ ਸਾਂਧਾਂ ਤੋਂ 14 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 52 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 199 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ
Join #PatialaHelpline & #PatialaPolitics for latest updates ?