Mid age people can now get covid vaccine
March 23, 2021 - PatialaPolitics
ਭਾਰਤ ਸਰਕਾਰ ਨੇ ਫੈਸਲਾ ਲਿਆ ਹੈ ਕਿ ਹੁਣ 45 ਸਾਲ ਤੋਂ ਉਪਰ ਦੇ ਸਾਰੇ ਲੋਕ ਕੋਰੋਨਾ ਵੈਕਸੀਨ ਲਗਵਾ ਸਕਣਗੇ। ਇਹ ਜ਼ਰੂਰੀ ਨਹੀਂ ਹੈ ਕਿ ਉਹਨਾੰ ਨੂੰ ਕੋਈ ਗੰਭੀਰ ਬਿਮਾਰੀ ਹੋਣੀ ਚਾਹੀਦੀ ਹੈ। ਕੇਂਦਰੀ ਮੰਤਰੀ ਜਾਵੇਡਕਰ ਨੇ ਮੰਗਲਵਾਰ ਨੂੰ ਇਸ ਬਾਰੇ ਇਕ ਪ੍ਰੈਸ ਕਾਨਫਰੰਸ ਵਿਚ ਗੱਲ ਦਾ ਐਲਾਨ ਕੀਤਾ ਕਿ ਹੁਣ 1 ਅਪ੍ਰੈਲ ਤੋਂ 45 ਸਾਲ ਤੋਂ ਉਪਰ ਕੋਈ ਵੀ ਹੋਵੇ, ਵੈਕਸੀਨ ਲਗਵਾ ਸਕਦਾ ਹੈ। ਉਸ ਨੂੰ ਕੋਈ ਗੰਭੀਰ ਬਿਮਾਰੀ ਹੋਵੇ, ਇਹ ਕਾਰਨ ਨੂੰ ਸਮਾਪਤ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਵੈਕਸੀਨ ਦੇ ਲਈ ਬਿਮਾਰੀ ਸਰਟੀਫਿਕੇਟ ਲਿਆਉਣ ਦੀ ਸ਼ਰਤ ਵਾਪਸ ਲੈ ਲਈ ਹੈ। ਹੁਣ ਤੱਕ 45 ਤੋਂ 60 ਸਾਲ ਦਾ ਕੋਈ ਵਿਅਕਤੀ ਕਿਸੀ ਗੰਭੀਰ ਬਿਮਾਰੀ ਦਾ ਸ਼ਿਕਾਰ ਹੋਣ ਤੇ ਹੀ ਵੈਕਸੀਨ ਲਗਵਾਉਣ ਦੇ ਯੋਗ ਹੁੰਦਾ ਸੀ। ਉਸ ਨੂੰ ਆਪਣੀ ਬਿਮਾਰੀ ਦਾ ਸਰਟੀਫਿਕੇਟ ਪੇਸ਼ ਕਰਨ ਤੋਂ ਬਾਅਦ ਹੀ ਵੈਕਸੀਨ ਲੱਗ ਸਕਦੀ ਸੀ।