Covid:3 deaths reported in Patiala 24 March
March 24, 2021 - PatialaPolitics
276 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ
763 ਸੀਨੀਅਰ ਸਿਟੀਜਨਾਂ ਸਮੇਤ 1614 ਨੇ ਲਗਵਾਈ ਕੋਵਿਡ ਵੈਕਸੀਨ : ਸਿਵਲ ਸਰਜਨ
ਪਟਿਆਲਾ, 24 ਮਾਰਚ ( ) ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਿਲੇ ਵਿੱਚ 1614 ਵਿਅਕਤੀਆਂ ਨੇ ਕਰਵਾਇਆ ਕੋਵਿਡ ਵੈਕਸੀਨ ਦਾ ਟੀਕਾਕਰਨ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦੱਸਿਆਂ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜਿਲੇ ਦੇ ਸਰਕਾਰੀ ਸਿਹਤ ਸੰਸ਼ਥਾਵਾਂ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 1614 ਟੀਕੇ ਲਗਾਏ ਗਏ।ਜਿਹਨਾਂ ਵਿੱਚੋ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 763 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ।ਉਹਨਾਂ ਦੱਸਿਆਂ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੁੱਲ 38767 ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ, ਜਿਹਨਾਂ ਵਿੱਚ 12804 ਸੀਨੀਅਰ ਸਿਟੀਜਨ, 3719 ਹੋਰ ਬਿਮਾਰੀਆਂ ਨਾਲ ਪੀੜਤ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀ, ਕੋਵਿਡ ਵੈਕਸੀਨ ਦੀ ਪਹਿਲੀ ਤੇ ਦੂਜੀ ਖੁਰਾਕ ਲਗਾਵਉਣ ਵਾਲੇ ਸਿਹਤ ਵਰਕਰ ਅਤੇ ਫਰੰਟਲਾਈਨ ਵਰਕਰ ਵੀ ਸ਼ਾਮਲ ।
ਅੱਜ ਜਿਲੇ ਵਿੱਚ 276 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3417 ਦੇ ਕਰੀਬ ਰਿਪੋਰਟਾਂ ਵਿਚੋਂ 276 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 20688 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 123 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 17919 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2209 ਹੈ। ਤਿੰਨ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 560 ਹੋ ਗਈ ਹੈ, ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 276 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 182, ਨਾਭਾ ਤੋਂ 14, ਸਮਾਣਾ ਤੋਂ 10, ਰਾਜਪੁਰਾ ਤੋਂ 12, ਬਲਾਕ ਭਾਦਸੋ ਤੋਂ 11, ਬਲਾਕ ਕੌਲੀ ਤੋਂ 11, ਬਲਾਕ ਕਾਲੋਮਾਜਰਾ ਤੋਂ 01, ਬਲਾਕ ਸ਼ੁਤਰਾਣਾਂ ਤੋਂ 18, ਬਲਾਕ ਹਰਪਾਲਪੁਰ ਤੋਂ 08 ਅਤੇ ਬਲਾਕ ਦੁਧਣ ਸਾਧਾਂ ਤੋਂ 09 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 49 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 227 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।ਉਹਨਾਂ ਕਿਹਾ ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3052 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 4,14,125 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 20688 ਕੋਵਿਡ ਪੋਜਟਿਵ, 3,90,463 ਨੈਗੇਟਿਵ ਅਤੇ ਲਗਭਗ 2574 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।