Covid:4 deaths reported in Patiala 30 March
March 30, 2021 - PatialaPolitics
ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ) ਦੇ ਸੋ ਫੀਸਦੀ ਸਟਾਫ ਨੇ ਕਰਵਾਇਆ ਕੋਵਿਡ ਟੀਕਾਕਰਣ।
119 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ
967 ਸੀਨੀਅਰ ਸਿਟੀਜਨਾਂ ਸਮੇਤ 2998 ਨੇ ਲਗਵਾਈ ਕੋਵਿਡ ਵੈਕਸੀਨ: ਸਿਵਲ ਸਰਜਨ
ਪਟਿਆਲਾ, 30 ਮਾਰਚ ( ) ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜਿਲੇ ਦੇ ਸਰਕਾਰੀ ਸਿਹਤ ਸੰਸ਼ਥਾਵਾਂ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 2998 ਟੀਕੇ ਲਗਾਏ ਗਏ। ਜਿਹਨਾਂ ਵਿੱਚੋ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 967ਸੀਨੀਅਰ ਸਿਟੀਜਨ ਵੀ ਸ਼ਾਮਲ ਸਨ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੁੱਲ 48912 ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ । ਉਹਨਾਂ ਕਿਹਾ ਕਿ ਅੱਜ ਜਿਲਾ ਪ੍ਰਸ਼ਾਸ਼ਣ ਦੇ ਸਹਿਯੋਗ ਨਾਲ ਪਟਿਆਲਾ ਸ਼ਹਿਰ ਦੇ ਛੇਂ ਥਾਂਵਾ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ( ਲੜਕੀਆਂ) , ਨਿਉ ਬਿਸ਼ਨ ਨਗਰ ਡਿਸਪੈਂਸਰੀ, ਸਰਹੰਦ ਰੋਡ ਸਥਿਤ ਐਫ.ਸੀ.ਆਈ ਦੇ ਦਫਤਰ, ਸਰਹੰਦ ਰੋਡ ਸਥਿਤ ਪੰਜਾਬ ਮੰਡੀ ਬੋਰਡ , ਐਫ.ਸੀ.ਆਈ ਬੱਫਰ ਕੰਪਲੈਕਸ ਨੇੜੇ ਡੀ.ਐਮ.ਡਬਲਿਉ ਅਤੇ ਮੇਅਰ ਸੰਜੀਵ ਸ਼ਰਮਾ ਬਿੱਟੂ ਦੇ ਸਹਿਯੋਗ ਨਾਲ ਡਿਵੀਜਨ ਨੰਬਰ 4, ਮਿਰਜਾ ਵਾਲੀ ਗੱਲੀ ਵਿੱਚ ਕੋਵਿਡ ਟੀਕਾਕਰਨ ਕੈਂਪ ਲਗਾਏ ਗਏ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਵੱਲੋ ਇਹਨਾਂ ਕੈਂਪਾ ਦਾ ਨਿਰੀਖਣ ਕੀਤਾ ਗਿਆ। ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਦੇ ਪ੍ਰਿੰਸੀਪਲ ਰਵੀਇੰਦਰ ਸਿੰਘ ਹੁੰਦਲ ਸਮੇਤ ਸੋ ਫੀਸਦੀ ਸਟਾਫ ਵੱਲੋ ਆਪਣਾ ਕੋਵਿਡ ਟੀਕਾਕਰਨ ਕਰਵਾਇਆ ਗਿਆ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਇਹਨਾਂ ਕੈਂਪਾ ਨੂੰ ਲਗਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਉਹਨਾਂ ਦੇ ਕੰਮ ਕਰਨ ਵਾਲੀਆਂ ਥਾਂਵਾ ਨੇੜੇ ਹੀ ਸੇਵਾਂਵਾ ਉਪਲਬਧ ਕਰਵਾਉਣਾ ਹੈ ਤਾਂ ਜੋ ਮੁਲਾਜਮਾਂ ਨੁੰ ਟੀਕਾ ਲਗਵਾਉਣ ਲਈ ਹਸਪਤਾਲਾ ਵਿੱਚ ਲੰਬੀਆਂ ਕਤਾਰਾਂ ਵਿੱਚ ਨਾ ਖੜਾ ਹੋਣਾ ਪਵੇ ਅਤੇ ਸਮੇਂ ਦੀ ਵੀ ਬੱਚਤ ਹੋ ਸਕੇ।
ਅੱਜ ਜਿਲੇ ਵਿੱਚ 119 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 1287 ਦੇ ਕਰੀਬ ਰਿਪੋਰਟਾਂ ਵਿਚੋਂ 119 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 22147 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 212 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 19061 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2509 ਹੈ। ਚਾਰ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 582 ਹੋ ਗਈ ਹੈ,ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 119 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 84, ਸਮਾਣਾ ਤੋਂ 02, ਰਾਜਪੁਰਾ ਤੋਂ 03, ਬਲਾਕ ਭਾਦਸੋ ਤੋਂ 01, ਬਲਾਕ ਕੌਲੀ ਤੋਂ 06, ਬਲਾਕ ਕਾਲੋਮਾਜਰਾ ਤੋਂ 01, ਬਲਾਕ ਸ਼ੁਤਰਾਣਾਂ ਤੋਂ 16, ਬਲਾਕ ਹਰਪਾਲਪੁਰ ਤੋਂ 01 ਅਤੇ ਬਲਾਕ ਦੁਧਣ ਸਾਧਾਂ ਤੋਂ 05 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 17 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 102 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2513 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 4,26,302 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 22147 ਕੋਵਿਡ ਪੋਜਟਿਵ, 4,01,500 ਨੈਗੇਟਿਵ ਅਤੇ ਲਗਭਗ 2255 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।