Covid:8 deaths reported in Patiala 31 March
March 31, 2021 - PatialaPolitics
ਜਿਲੇ੍ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ ਹੋਇਆ 50,000 ਤੋਂ ਪਾਰ
261 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ
740 ਸੀਨੀਅਰ ਸਿਟੀਜਨਾਂ ਸਮੇਤ 3266 ਨੇ ਲਗਵਾਈ ਕੋਵਿਡ ਵੈਕਸੀਨ: ਸਿਵਲ ਸਰਜਨ
ਪਟਿਆਲਾ, 31 ਮਾਰਚ ( ) ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜਿਲੇ ਦੇ ਸਰਕਾਰੀ ਸਿਹਤ ਸੰਸ਼ਥਾਵਾਂ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 3266 ਟੀਕੇ ਲਗਾਏ ਗਏ। ਜਿਹਨਾਂ ਵਿੱਚੋ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 740 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੁੱਲ 52,158 ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ।ਉਹਨਾਂ ਕਿਹਾ ਕਿ ਅੱਜ ਵੀ ਜਿਲਾ ਪ੍ਰਸ਼ਾਸ਼ਣ ਦੇ ਸਹਿਯੋਗ ਨਾਲ ਪਟਿਆਲਾ ਸ਼ਹਿਰ ਦੇ ਸੈਂਟਰਲ ਜੈਲ, ਵਾਟਰ ਸਪਲਾਈ ਵਿਭਾਗ, ਪੰਜਾਬ ਪ੍ਰਦੁਸ਼ਣ ਕੰਟਰੋਲ ਬੋਰਡ, ਡੀ.ਐਮ. ਡਬਲਿਉ ਅਤੇ ਪੀ.ਆਰ.ਟੀ.ਸੀ. ਦੇ ਦਫਤਰਾਂ ਵਿੱਚ ਕੋਵਿਡ ਟੀਕਾਕਰਨ ਕੈਂਪ ਲਗਾਏ ਗਏ।ਜਿਥੇ ਕਿ ਮੁਲਾਜਮਾਂ ਵੱਲੋ ਕੋਵਿਡ ਟੀਕਾਕਰਣ ਕਰਵਾਉਣ ਵਿੱਚ ਕਾਫੀ ਉਤਸ਼ਾਹ ਦਿਖਾਇਆ ਗਿਆ।ਜਿਲਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਵੱਲੋ ਇਹਨਾਂ ਕੈਂਪਾ ਦਾ ਨਿਰੀਖਣ ਕੀਤਾ ਗਿਆ ਅਤੇ ਉਹਨਾਂ ਕਿਹਾ ਕਿ ਅੱਜ ਜਿਲੇ ਦੇ 8 ਤੰਦਰੂਸਤ ਸਿਹਤ ਕੈਂਦਰਾ ਵਿੱਚ ਵੀ ਕੋਵਿਡ ਟੀਕਾਕਰਣ ਸ਼ਰੂੁ ਕੀਤਾ ਗਿਆ ਅਤੇ ਕੱਲ ਤੋਂ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾ ਲਈ ਸ਼ੁਰੂ ਹੋ ਰਹੇ ਕੋਵਿਡ ਟੀਕਾਕਰਨ ਤਹਿਤ ਇਹਨਾਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾਵੇਗਾ।
ਅੱਜ ਜਿਲੇ ਵਿੱਚ 261 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2613 ਦੇ ਕਰੀਬ ਰਿਪੋਰਟਾਂ ਵਿਚੋਂ 261 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 22408 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 183 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 19244 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2579 ਹੈ। ਅੱਠ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 590 ਹੋ ਗਈ ਹੈ,ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 261 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 127 ਸਮਾਣਾ ਤੋਂ 06, ਰਾਜਪੁਰਾ ਤੋਂ 11, ਨਾਭਾ ਤੋਂ 60, ਬਲਾਕ ਭਾਦਸੋ ਤੋਂ 11, ਬਲਾਕ ਕੌਲੀ ਤੋਂ 13, ਬਲਾਕ ਕਾਲੋਮਾਜਰਾ ਤੋਂ 05, ਬਲਾਕ ਸ਼ੁਤਰਾਣਾਂ ਤੋਂ 10, ਬਲਾਕ ਹਰਪਾਲਪੁਰ ਤੋਂ 04 ਅਤੇ ਬਲਾਕ ਦੁਧਣ ਸਾਧਾਂ ਤੋਂ 14 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 60 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 201 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
ਡਾ. ਸੂਮੀਤ ਸਿੰਘ ਨੋਡਲ ਅਧਿਕਾਰੀ ਨੇਂ ਦੱਸਿਆਂ ਕਿ ਰਾਜਪੁਰਾ ਦੇ ਬਾਣੀਆ ਮੁੱਹਲਾ ਵਿੱਚ ਜਿਆਦਾ ਪੋਜਟਿਵ ਕੇਸ ਆਉਣ ਤੇਂ ਏਰੀਏ ਵਿੱਚ ਮਾਈਕਰੋਕੰਟੈਨਮੈਂਟ ਲਗਾ ਦਿੱਤੀ ਗਈ ਹੈ ਅਤੇ ਪਟਿਆਲਾ ਸ਼ਹਿਰ ਦੇ ਨਿਉ ਆਫੀਸਰ ਕਲੋਨੀ ਵਿੱਚ ਕੋਈ ਨਵਾਂ ਕੇਸ ਨਾ ਆਉਣ ਅਤੇ ਸਮਾਂ ਪੁਰਾ ਹੋਣ ਤੇ ਏਰੀਏ ਵਿੱਚ ਲਗਾਈ ਮਾਈਕਰੋ ਕੰਟੈਨਮੈਂਟ ਹਟਾ ਦਿੱਤੀ ਗਈ ਹੈ।ਉਹਨਾਂ ਦੱਸਿਆਂ ਕਿ ਅੱਜ ਦੀ ਮਿਤੀ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਹਸਪਤਾਲਾ ਵਿੱਚ ਦਾਖਲੇ ਦੀ ਗਿਣਤੀ 242 ਹੋ ਗਈ ਹੈ ਅਤੇ ਮੌਤਾਂ ਦੀ ਗਿਣਤੀ ਵੀ ਵੱਧ ਰਹੀ ਹੈ।ਇਸ ਲਈ ਉਹਨਾਂ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਬਿਮਾਰੀ ਦੀ ਗੰਭੀਰਤਾ ਨੁੰ ਸਮਝਦੇ ਹੋਏ ਉਹ ਕੋਵਿਡ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਹੱਥਾਂ ਨੁੰ ਸਾਬਣ ਪਾਣੀ ਨਾਲ ਧੋਣਾ ਜਾ ਸੇਨੇਟਾਈਜ ਕਰਨਾ, ਸਮਾਜਕ ਦੂਰੀ ਬਣਾ ਕੇ ਰੱਖਣਾ, ਭੀੜ ਵਾਲੀਆਂ ਥਾਂਵਾ ਤੇਂ ਨਾ ਜਾਣਾ ਆਦਿ ਦਾ ਪਾਲਣ ਕਰਣ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3140 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 4,29,342 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 22408 ਕੋਵਿਡ ਪੋਜਟਿਵ, 4,03,921 ਨੈਗੇਟਿਵ ਅਤੇ ਲਗਭਗ 2613 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।