Rozgaar Mela Schedule April 2021 Patiala
April 2, 2021 - PatialaPolitics
ਅਪਰੈਲ ਮਹੀਨੇ ‘ਚ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 7ਵਾਂ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਟਿਆਲਾ ਵਿਖੇ ਲੱਗਣ ਵਾਲੇ ਰੋਜ਼ਗਾਰ ਮੇਲਿਆਂ ‘ਚ 15 ਹਜ਼ਾਰ ਤੋਂ ਵਧੇਰੇ ਅਸਾਮੀਆਂ ਲਈ ਵੱਖ-ਵੱਖ ਕੰਪਨੀਆਂ ਵੱਲੋਂ ਇੰਟਰਵਿਊ ਲਈ ਜਾਵੇਗੀ।
ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ‘ਚ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ 6 ਅਪਰੈਲ ਨੂੰ ਰਿਪੁਦਮਨ ਕਾਲਜ ਨਾਭਾ, 8 ਅਪਰੈਲ ਨੂੰ ਬੀ.ਡੀ.ਪੀ.ਓ. ਦਫ਼ਤਰ ਘਨੌਰ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ 16 ਅਪਰੈਲ ਨੂੰ ਪਬਲਿਕ ਕਾਲਜ ਸਮਾਣਾ, 20 ਅਪਰੈਲ ਨੂੰ ਪਟੇਲ ਮੈਮੋਰੀਅਲ ਕਾਲਜ ਰਾਜਪੁਰਾ, 22 ਅਪਰੈਲ ਨੂੰ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ, 23 ਅਪਰੈਲ ਸਰਕਾਰੀ ਆਈ.ਟੀ.ਆਈ ਲੜਕੇ ਪਟਿਆਲਾ ਅਤੇ 27 ਅਪਰੈਲ ਨੂੰ ਸਰਕਾਰੀ ਕਾਲਜ ਲੜਕੀਆਂ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ‘ਚ ਆਈ.ਸੀ.ਆਈ.ਸੀ.ਆਈ ਬੈਂਕ, ਹੀਰੋ ਸਾਈਕਲ, ਟਰਾਈਡੈਂਟ ਗਰੁੱਪ, ਟੈਕ ਮਹਿੰਦਰਾ, ਐਲ.ਆਈ.ਸੀ., ਫੈਡਰਲ ਮੋਗਲ, ਐਚ.ਡੀ.ਐਫ.ਸੀ. ਅਤੇ ਜੌਨਡੀਅਰ ਕੰਪਨੀ ਸਮੇਤ ਕਈ ਨਾਮੀ ਕੰਪਨੀਆਂ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।
ਉਨ੍ਹਾਂ ਰੋਜ਼ਗਾਰ ਮੇਲਿਆਂ ‘ਚ ਹਿੱਸਾ ਲੈਣ ਦੇ ਚਾਹਵਾਨ ਉਮੀਦਵਾਰਾਂ ਨੂੰ ਆਪਣੀ ਰਜਿਸਟਰੇਸ਼ਨwww.pgrkam.com ਪੋਰਟਲ ਉਤੇ ਕਰਨ ਦੀ ਅਪੀਲ ਕਰਦਿਆ ਕਿਹਾ ਰੋਜ਼ਗਾਰ ਮੇਲਿਆਂ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ ਬਲਾਕ-ਡੀ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਪਹੁੰਚ ਕੀਤੀ ਜਾ ਸਕਦੀ ਹੈ ਜਾਂ ਫੇਰ ਹੈਲਪਲਾਈਨ ਨੰਬਰ 98776-10877 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।