276 Covid cases and 5 deaths in Patiala 12 April 2021
April 12, 2021 - PatialaPolitics
ਜਿਲ੍ਹੇ ਵਿੱਚ 276 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ,
ਕੇਂਦਰੀ ਟੀਮ ਨੇ ਸਿਵਲ ਹਸਪਤਾਲ ਸਮਾਣਾ ਦਾ ਕੀਤਾ ਦੌਰਾ : ਸਿਵਲ ਸਰਜਨ
ਪਟਿਆਲਾ 12 ਅਪ੍ਰੈਲ ( ) ਅੱਜ ਜਿਲ੍ਹੇ ਵਿੱਚ 276 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ੍ਹ ਵਿੱਚ ਪ੍ਰਾਪਤ 2748 ਦੇ ਕਰੀਬ ਰਿਪੋਰਟਾਂ ਵਿਚੋਂ 276 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ੍ਹ ਵਿਚ ਪੋਜਟਿਵ ਕੇਸਾਂ ਦੀ ਗਿਣਤੀ 25,375 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 231 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 22281 ਹੋ ਗਈ ਹੈ। ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2458 ਹੈ। ਪੰਜ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 641 ਹੋ ਗਈ ਹੈ। ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 276 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 171, ਨਾਭਾ ਤੋਂ 03,ਰਾਜਪੁਰਾ ਤੋਂ 27, ਸਮਾਣਾ ਤੋਂ 06, ਬਲਾਕ ਭਾਦਸੋਂ ਤੋਂ 13, ਬਲਾਕ ਕੌਲੀ ਤੋਂ 25, ਬਲਾਕ ਕਾਲੋਮਾਜਰਾ ਤੋਂ 13, ਬਲਾਕ ਸ਼ੁਤਰਾਣਾਂ ਤੋਂ 09, ਬਲਾਕ ਹਰਪਾਲਪੁਰ ਤੋਂ 03 ਅਤੇ ਬਲਾਕ ਦੁਧਣਸਾਧਾਂ ਤੋਂ 06 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 17 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 259 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ।
ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਅੱਜ ਤੀਸਰੇ ਦਿਨ ਕੇਂਦਰੀ ਟੀਮ ਦੇ ਮੈਂਬਰਾ ਵੱਲੋਂ ਸਮਾਣਾ ਸਿਵਲ ਹਸਪਤਾਲ ਦਾ ਦੌਰਾ ਕੀਤਾ ਅਤੇ ਉੱਥੇ ਕੋਵਿਡ ਆਈਸੋਲੇਸ਼ਨ ਵਾਰਡ ਅਤੇ ਟੀਕਾਕਰਨ ਕੇਂਦਰ ਦਾ ਨਿਰੀਖਣ ਕੀਤਾ।ਇਸ ਉਪਰੰਤ ਟੀਮ ਮੈਂਬਰਾ ਨੇਂ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨਾਲ ਜਿਲ੍ਹੇ ਵਿੱਚ ਕੋਵਿਡ ਬਾਰੇ ਵਿਚਾਰ ਵਟਾਂਦਰਾ ਕਰਨ ਉਪਰੰਤ ਮਾਤਾ ਕੁਸ਼ਲਿਆਂ ਹਸਪਤਾਲ ਵਿੱਚ ਕੋਵਿਡ ਵੈਕਸੀਨੇਸ਼ਨ ਦੇ ਮੇਨ ਸਟੋਰ ਅਤੇ ਕੰਟੈਨਮੈਂਟ ਏਰੀਏ ਐਸ.ਐਸ.ਟੀ. ਨਗਰ ਦਾ ਵੀ ਦੌਰਾ ਕੀਤਾ ਅਤੇ ਕੰਮ ਕਾਜ ਤੇਂ ਤੱਸਲੀ ਪ੍ਰਗਟ ਕੀਤੀ। ਡਾ. ਸੁਮੀਤ ਸਿੰਘ ਨੋਡਲ ਅਫਸਰ ਨੇਂ ਕਿਹਾ ਕਿ ਰਾਜਪੁਰਾ ਦੇ ਮਹਾਂਵੀਰ ਮੰਦਰ ਏਰੀਏ ਵਿੱਚ ਲੱਗੀ ਮਾਈਕਰੋਕੰਟੈਨਮੈਂਟ ਸਮਾਂ ਪੂਰਾ ਹੋਣ ਅਤੇ ਏਰੀਏ ਵਿੱਚੋਂ ਕੋਈ ਨਵਾਂ ਕੇਸ ਨਾ ਆਉਣ ਕਾਰਨ ਹਟਾ ਦਿੱਤੀ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3837 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲ੍ਹੇ ਵਿਚ ਕੋਵਿਡ ਜਾਂਚ ਸਬੰਧੀ 4,68,171 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 25,375 ਕੋਵਿਡ ਪੋਜਟਿਵ, 4,39,429 ਨੈਗੇਟਿਵ ਅਤੇ ਲਗਭਗ 2967 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।