288 Covid case,5 deaths in Patiala 13 April

April 13, 2021 - PatialaPolitics

ਅੱਜ ਜਿਲ੍ਹੇ ਵਿੱਚ 288 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ੍ਹ ਵਿੱਚ ਪ੍ਰਾਪਤ 3429 ਦੇ ਕਰੀਬ ਰਿਪੋਰਟਾਂ ਵਿਚੋਂ 288 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ੍ਹ ਵਿਚ ਪੋਜਟਿਵ ਕੇਸਾਂ ਦੀ ਗਿਣਤੀ 25,663 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 245 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 22526 ਹੋ ਗਈ ਹੈ। ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2496 ਹੈ। ਪੰਜ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 646 ਹੋ ਗਈ ਹੈ। ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 288 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 185, ਨਾਭਾ ਤੋਂ 13,ਰਾਜਪੁਰਾ ਤੋਂ 16, ਸਮਾਣਾ ਤੋਂ 08, ਬਲਾਕ ਭਾਦਸੋਂ ਤੋਂ 17, ਬਲਾਕ ਕੌਲੀ ਤੋਂ 21, ਬਲਾਕ ਕਾਲੋਮਾਜਰਾ ਤੋਂ 09, ਬਲਾਕ ਸ਼ੁਤਰਾਣਾਂ ਤੋਂ 03, ਬਲਾਕ ਹਰਪਾਲਪੁਰ ਤੋਂ 04 ਅਤੇ ਬਲਾਕ ਦੁਧਣਸਾਧਾਂ ਤੋਂ 12 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 18 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 270 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦੱਸਿਆਂ ਕਿ ਅੱਜ ਪੰਜਵੇਂ ਦਿਨ ਕੇਂਦਰੀ ਟੀਮ ਦੇ ਮੈਂਬਰਾ ਵੱਲੋ ਬਲਾਕ ਭਾਦਸੌਂ ਦਾ ਦੌਰਾ ਕੀਤਾ।ਜਿਥੇੇ ਉਹਨਾਂ ਕੋਵਿਡ ਸੈਪਲਿੰਗ ਦਾ ਕੰਮ ਦੇਖਿਆ ਤੇਂ ਨਾਲ ਹੀ ਪਿੰਡ ਲੰਗ ਵਿੱਚ ਜਾ ਕੇ ਕੋਵਿਡ ਟੀਕਾਕਰਨ ਕੈਂਪ ਦਾ ਵੀ ਨਿਰੀਖਣ ਕੀਤਾ।ਇਸ ਤੋਂ ਬਾਦ ਟੀਮ ਵੱਲੋਂ ਪਟਿਆਲਾ ਸ਼ਹਿਰ ਦੇ ਨੈਸ਼ਨਲ ਸਪੋਰਟਸ ਇੰਸਟੀਚਿਉਟ ਵਿਖੇ ਲਗਾਈ ਕੰਟੈਨੰੇਂਟਮੈਂਟ ਏਰੀਏ ਦਾ ਵੀ ਨਿਰੀਖਣ ਕੀਤਾ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਪਰਵੀਨ ਪੁਰੀ ਅਤੇ ਡਾ. ਸੁਮੀਤ ਸਿੰਘ ਵੀ ਨਾਲ ਸਨ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3017 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲ੍ਹੇ ਵਿਚ ਕੋਵਿਡ ਜਾਂਚ ਸਬੰਧੀ 4,71,188  ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 25,663 ਕੋਵਿਡ ਪੋਜਟਿਵ, 4,42570 ਨੈਗੇਟਿਵ ਅਤੇ ਲਗਭਗ 2555 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਫੋਟੋ ਕੈਪਸ਼ਨ : ਕੇਂਦਰੀ ਟੀਮ ਕੰਟੈਨਮੈਂਟ ਏਰੀਆ ਐਨ.ਆਈ.ਐਸ.ਦਾ ਦੌਰਾ ਕਰਦੀ ਹੋਈ।