Lifting of wheat in Punjab mandis in full swing
April 19, 2021 - PatialaPolitics
ਖਰੀਦੀ ਕਣਕ ਦੀ ਲਿਫਟਿੰਗ ਪ੍ਰਕਿਰਿਆ ਵਿੱਚ ਆਈ ਤੇਜ਼ੀ
*ਹੁਣ ਤੱਕ ਮੰਡੀਆਂ ਵਿੱਚ ਪੁੱਜੀ ਕਣਕ ‘ਚੋਂ 80 ਫੀਸਦੀ ਦੀ ਖਰੀਦ
*ਕੋਵਿਡ ਦੀਆਂ ਸਾਵਧਾਨੀਆਂ ਤਹਿਤ ਕੀਤਾ ਜਾ ਰਿਹੈ ਖਰੀਦ ਦਾ ਕੰਮ
ਮਾਨਸਾ, 19 ਅਪ੍ਰੈਲ:
ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਦੀਆਂ ਤਿੰਨੇ ਸਬ ਡਵੀਜ਼ਨਾਂ ਅੰਦਰ ਪੈਂਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦੀ ਉਪ ਮੰਡਲ ਮੈਜਿਸਟਰੇਟਾਂ ਵੱਲੋਂ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਮੰਡੀਆਂ ਵਿੱਚ ਕੋਵਿਡ ਦੀਆਂ ਸਿਹਤ ਸਲਾਹਾਂ ਦੀ ਇੰਨ ਬਿੰਨ ਪਾਲਣਾ ਦੇ ਨਾਲ ਨਾਲ ਜਿਣਸ ਦੀ ਆਮਦ ਤੋਂ ਲੈ ਕੇ ਕਿਸਾਨਾਂ ਨੂੰ ਨਿਰਧਾਰਿਤ ਸਮੇਂ ਅੰਦਰ ਅਦਾਇਗੀ ਕਰਨ ਲਈ ਸਮੁੱਚੇ ਵਿਭਾਗੀ ਅਧਿਕਾਰੀ ਇੱਕ ਦੂਜੇ ਨਾਲ ਲਗਾਤਾਰ ਤਾਲਮੇਲ ਰੱਖ ਰਹੇ ਹਨ ਤਾਂ ਜੋ ਅੰਨਦਾਤਾ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਕੋਈ ਪਰੇਸ਼ਾਨੀ ਨਾ ਆ ਸਕੇ।
ਬੀਤੀ ਸ਼ਾਮ ਤੱਕ ਸਰਕਾਰੀ ਖਰੀਦ ਏਜੰਸੀਆਂ ਦੁਆਰਾ ਖਰੀਦੀ ਗਈ ਕਣਕ ਦੀ ਲਿਫਟਿੰਗ ਦੀ ਪਰ੍ਕਿਰਿਆ ਵਿੱਚ ਤੇਜ਼ੀ ਅੱਜ ਵੀ ਜਾਰੀ ਰਹੀ। ਹਾਲਾਂਕਿ ਅੱਜ ਮੌਸਮ ਸਾਫ਼ ਰਿਹਾ ਪਰ ਖਰਾਬ ਮੌਸਮ ਦੀ ਕਿਸੇ ਵੀ ਸੰਭਾਵਨਾ ਦੇ ਮੱਦੇਨਜ਼ਰ ਪਰ੍ਸ਼ਾਸਨ ਵੱਲੋਂ ਸਮੂਹ ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਇਹ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਦਾ ਕੰਮ ਤੇਜ਼ੀ ਨਾਲ ਨੇਪਰੇ ਚੜ੍ਹਾਇਆ ਜਾਵੇ ਤਾਂ ਜੋ ਕਿਸੇ ਵੀ ਹਾਲਤ ਵਿੱਚ ਮੰਡੀਆਂ ਵਿੱਚ ਖਰੀਦੀ ਕਣਕ ਦੇ ਅੰਬਾਰ ਨਾ ਲੱਗ ਸਕਣ।
ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਰਜਨੀਸ਼ ਗੋਇਲ ਨੇ ਦੱਸਿਆ ਕਿ ਮੰਡੀਆਂ ਵਿੱਚ ਪੁੱਜੀ ਕਣਕ ਵਿੱਚੋਂ ਕਰੀਬ 80 ਫੀਸਦੀ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਹਰ ਮਾਧਿਅਮ ਰਾਹੀਂ ਅਪੀਲ ਕੀਤੀ ਜਾ ਰਹੀ ਹੈ ਕਿ ਮੰਡੀਆਂ ਵਿੱਚ ਕੇਵਲ ਸੁੱਕੀ ਜਿਣਸ ਹੀ ਵੇਚਣ ਲਈ ਲਿਆਂਦੀ ਜਾਵੇ ਤਾਂ ਜੋ ਉਸੇ ਦਿਨ ਹੀ ਜਿਣਸ ਦੀ ਖਰੀਦ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸੀਜ਼ਨ ਵਿੱਚ ਕਰੀਬ 6 ਲੱਖ 75 ਹਜ਼ਾਰ ਮੀਟਰਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਹੈ ਜਿਸ ਵਿੱਚੋਂ ਕਰੀਬ 50 ਫੀਸਦੀ ਜਿਣਸ ਦੀ ਆਮਦ ਹੋ ਚੁੱਕੀ ਹੈ ਅਤੇ ਪੁੱਜੀ ਕਣਕ ‘ਚੋਂ 80 ਪਰ੍ਤੀਸ਼ਤ ਦੀ ਖਰੀਦ ਕਰਕੇ ਲਗਭਗ 45 ਫੀਸਦੀ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਅਤੇ ਬਾਕੀ ਲਿਫਟਿੰਗ ਪਰ੍ਕਿਰਿਆ ਵੀ ਜਾਰੀ ਹੈ।