PUNGRAIN gets lead role in wheat purchase: DC
April 22, 2021 - PatialaPolitics
ਦਫਤਰ ਜ਼ਿਲਾ੍ਹ ਲੋਕ ਸੰਪਰਕ ਅਫਸਰ ਅੰਮ੍ਰਿਤਸਰ
ਜ਼ਿਲੇ੍ ਵਿਚ ਪਨਗਰੇਨ ਏਜ਼ੰਸੀ ਨੇ ਕਣਕ ਦੀ ਖਰੀਦ ਪੱਖੋ ਬਾਕੀ ਏਜ਼ੰਸੀਆਂ ਨੂੰ ਪਛਾੜਿਆ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ
ਕਿਸਾਨਾਂ ਨੂੰ 13 ਕਰੋੜ 80 ਲੱਖ ਰੁਪਏ ਕੀਤੀ ਕਣਕ ਦੀ ਅਦਾਇਗੀ
ਅੰਮ੍ਰਿਤਸਰ, 22 ਅਪ੍ਰੈਲ :
ਜ਼ਿਲੇ੍ਹ ਦੇ ਸਾਰੇ ਸਰਕਾਰੀ ਖਰੀਦ ਕੇਦਰਾਂ ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਵੱਖ ਵੱਖ ਏਜੰਸੀਆਂ ਵਲੋ ਖਰੀਦ ਕੀਤੀ ਜਾ ਰਹੀ ਹੈ ਤੇ ਜ਼ਿਲੇ੍ਹ ਵਿਚ ਪਨਗਰੇਨ ਏਜੰਸੀ ਨੇ ਬਾਕੀ ਖਰੀਦ ਏਜੰਸੀਆਂ ਨੂੰ ਪਛਾੜ ਕੇ ਸਭ ਤੋ ਵੱਧ 30390 ਮੀਟਿਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ ’ਚ ਬੀਤੇ ਦਿਨ ਤੱਕ 101684 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿਚੋ ਵੱਖ ਵੱਖ ਏਜੰਸੀਆਂ ਵਲੋ 85865 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 13 ਕਰੋੜ 80 ਲੱਖ ਰੁਪਏ ਦੀ ਅਦਇਗੀ ਵੀ ਹੋ ਗਈ ਹੈ। ਉਹਨਾਂ ਦੱਸਿਆ ਕਿ ਪਨਗਰੇਨ ਏਜ਼ਸੀ ਵੱਲੋਂ 30390 ਮੀਟਿ੍ਰਕ ਟਨ, ਐੱਫ਼. ਸੀ. ਆਈ. ਵੱਲੋਂ 5338, ਮਾਰਕਫੈੱਡ ਵੱਲੋਂ 28320 ਮੀਟਿ੍ਰਕ ਟਨ, ਪਨਸਪ ਵੱਲੋਂ 15899 ਮੀਟਿ੍ਰਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 5918 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ।
ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ ਵੱਖ ਵੱਖ ਅਤੇ ਸਾਰੀਆਂ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿਚੋ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ 48 ਘੰਟਿਆਂ ਵਿਚ ਕਰਨੀ ਯਕੀਨੀ ਬਣਾਈ ਜਾਵੇ। ਸ: ਖਹਿਰਾ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲੇ੍ਹ ਦੀਆਂ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ। ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਮੰਡੀਆਂ ਵਿਚ ਸਰਕਾਰ ਵਲੋ ਜਾਰੀ ਹਦਾੲਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।