Patiala Politics

Latest Patiala News

‘Shehar Patiala De’ writer Gill Surjit passes away

April 24, 2021 - PatialaPolitics

ਸ਼ਹਿਰ ਪਟਿਆਲਾ ਵਾਲਾ ਮਕਬੂਲ ਗੀਤਕਾਰ ਅਤੇ ਲੇਖਕ ਗਿੱਲ ਸੁਰਜੀਤ ਸਿੰਘ ਦਾ ਅੱਜ ਉਨ੍ਹਾਂ ਦੇ ਗ੍ਰਹਿ ਘੁੰਮਣ ਨਗਰ ਵਿਖੇ ਦੇਹਾਂਤ ਹੋ ਗਿਆ। ਗਿੱਲ ਸੁਰਜੀਤ ਸਿੰਘ (74) ਸਾਲਾਂ ਦੇ ਸਨ, ਜੋ ਕਾਫੀ ਲੰਮੇ ਸਮੇਂ ਤੋਂ ਸਿਹਤਯਾਬ ਨਹੀਂ ਸਨ। ਬੀਤੀ ਰਾਤ ਉਨ੍ਹਾਂ ਦੀ ਸਿਹਤ ਵਿਗੜਨ ਕਾਰਨ ਦੇਹਾਂਤ ਹੋ ਗਿਆ।ਇਹ ਜਾਣਕਾਰੀ ਗਿੱਲ ਸੁਰਜੀਤ ਦੇ ਭਰਾ ਚਰਨਜੀਤ ਸਿੰਘ ਗਿੱਲ ਨੇ ਦਿੱਤੀ। ਗਿੱਲ ਸੁਰਜੀਤ ਸਿੰਘ ਦੇ ਦੇਹਾਂਤ ਨਾਲ ਲੇਖਕ, ਗੀਤਕਾਰਾਂ ਅਤੇ ਗਾਇਕਾਂ ’ਚ ਸੋਗ ਮਨਾਇਆ ਜਾ ਰਿਹਾ ਹੈ। ਗਿੱਲ ਸੁਰਜੀਤ ਸਿੰਘ ਨੇ ਕਵਿਤਾ ਰਾਹੀਂ ਸ਼ੁਰੂਆਤ ਕੀਤੀ ਅਤੇ ਕਈ ਮਕਬੂਲ ਗੀਤ ਲਿਖੇ ਅਤੇ ‘ਸ਼ਹਿਰ ਪਟਿਆਲੇ ਦੇ ਮੁੰਡੇ ਮੁੱਛ ਪੁੱਟ ਗੱਭਰੂ ਨੇ ਸੋਹਣੇ’ ਵਰਗੇ ਮਕਬੂਲ ਗੀਤ ਨੂੰ ਗਾਇਕ ਹਰਦੀਪ ਨੇ ਗਾਇਆ। ਗਾਇਕ ਹਰਦੀਪ ਸਿੰਘ ਤੋਂ ਇਲਾਵਾ ਕਈ ਗਾਇਕਾਂ ਨੇ ਗਿੱਲ ਸੁਰਜੀਤ ਦੇ ਲਿਖੇ ਗੀਤਾਂ ਨੂੰ ਗਾਇਆ ਅਤੇ ਮਕਬੂਲੀਅਤ ਹਾਸਲ ਕੀਤੀ।