Patiala Politics

Patiala News Politics

95 covid case,5 deaths in Patiala 3 September area wise details

ਜਿਲੇ ਵਿੱਚ 95 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ ਹੋਈ 6692

ਦੋ ਹੋਰ ਥਾਵਾਂ ਤੇਂ ਲਗਾਈ ਮਾਈਕਰੋਕੰਟੈਨਮੈਂਟ

ਪੰਜ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਮੌਤ

ਹੁਣ ਤੱਕ 5065 ਮਰੀਜ ਕੋਵਿਡ ਤੋਂ ਹੋਏ ਠੀਕ ਅਤੇ ਬਾਕੀ ਸਿਹਤਯਾਬੀ ਵੱਲ : ਡਾ.ਮਲਹੋਤਰਾ

ਪਟਿਆਲਾ 3 ਸਤੰਬਰ ( ) ਜਿਲੇ ਵਿਚ 95 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿਚ ਪ੍ਰਾਪਤ 1550 ਦੇ ਕਰੀਬ ਰਿਪੋਰਟਾਂ ਵਿਚੋ 95 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 6692 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 90 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਹੁਣ 5065 ਹੋ ਗਈ ਹੈ।ਪੌਜਟਿਵ ਕੇਸਾਂ ਵਿੱਚੋਂ ਪੰਜ ਹੋਰ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 179 ਹੋ ਗਈ ਹੈ , 5065 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1448 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 95 ਕੇਸਾਂ ਵਿਚੋ 44 ਪਟਿਆਲਾ ਸ਼ਹਿਰ,4 ਸਮਾਣਾ, 11 ਰਾਜਪੁਰਾ, 10 ਨਾਭਾ, ਅਤੇ 26 ਵੱਖ ਵੱਖ ਪਿੰਡਾਂ ਤੋਂ ਹਨ।ਇਹਨਾਂ ਵਿਚੋਂ 12 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ 83 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਵਿਸਥਾਰ ਵਿਚ ਜਾਣਕਾਰੀ ਦਿੰਦੇ ਉਹਨਾਂ ਦੱਸਿਆ ਕਿ ਪਟਿਆਲਾ ਤੋਂ ਚਰਨ ਬਾਗ ਤੋਂ ਪੰਜ, ਸ਼ਹੀਦ ਉਧਮ ਸਿੰਘ ਨਗਰ ਅਤੇ ਸਾਹਿਬ ਚੰਦ ਦਫਤਰੀ ਗੱਲੀ ਤੋਂ ਤਿੰਨ-ਤਿੰਨ, ਗਰੀਨ ਵਿਉ, ਸ਼੍ਰੀ ਚੰਦ ਮਾਰਗ, ਰਣਜੀਤ ਨਗਰ, ਸੈਂਟਰਲ ਜੇਲ, ਮਾਡਲ ਟਾਉਨ, ਉਪਕਾਰ ਨਗਰ, ਪੰਜਾਬੀ ਬਾਗ, ਉਪਕਾਰ ਨਗਰ ਤੋਂ ਦੋ-ਦੋ, ਭਾਖੜਾ ਕਲੋਨੀ, ਸੁੱਖ ਐਨਕਲੇਵ, ਨੋਰਥ ਅੇਵੀਨਿਉ, ਮਜੀਠੀਆਂ ਐਨਕਲੇਵ, ਸਰਦਾਰ ਪਟੇਲ ਐਨਕਲੇਵ, ਜਟਾਂ ਵਾਲਾ ਚੋਂਤਰਾ, ਸੇਵਕ ਕਲੋਨੀ, ਆਦਰਸ਼ ਨਗਰ, ਸੁੰਦਰ ਨਗਰ ਆਦਿ ਥਾਵਾਂ ਤੋਂ ਇੱਕ-ਇੱਕ, ਨਾਭਾ ਦੇ ਵਿਕਾਸ ਕਲੋਨੀ ਤੋਂ ਤਿੰਨ, ਬੰਤ ਰਾਮ ਕਲੋਨੀ ਤੋਂ ਦੋ, ਨਿਉ ਪਟੇਲ ਨਗਰ, ਸੰਗਤਪੁਰਾ ਮੁਹੱਲਾ, ਅਜੀਤ ਨਗਰ, ਬਾਬਾ ਸਾਹਿਬ ਸਿੰਘ ਨਗਰ ਆਦਿ ਥਾਂਵਾ ਤੋਂ ਇੱਕ-ਇੱਕ, ਰਾਜਪੁਰਾ ਦੇ ਨੇੜੇ ਦੁਰਗਾ ਮੰਦਰ, ਪੁਰਾਨਾ ਰਾਜਪੁਰਾ ਰਾਜਪੁਰਾ ਟਾਉਨ ਤੋਂ ਦੋ ਦੋ, ਨਿਉ ਦਸ਼ਮੇਸ਼ ਕਲੋਨੀ, ਨੇੜੇ ਐਨ.ਟੀ.ਸੀ.ਸਕੂਲ, ਦੇਵ ਕਲੋਨੀ ਆਦਿ ਥਾਵਾਂ ਤੋਂ ਇੱਕ-ਇੱਕ, ਸਮਾਣਾ ਦੇ ਅਗਰਸੈਨ ਕਲੋਨੀ, ਗੁਰੂ ਰਾਮ ਦਾਸ ਨਗਰ, ਵੜੈਚ ਕਲੋਨੀ ਆਦਿ ਥਾਵਾਂ ਤੋਂ ਇੱਕ-ਇੱਕ ਅਤੇ 34 ਪੋਜਟਿਵ ਕੇਸ ਵੱਖ ਵੱਖ ਪਿੰਡਾਂ ਤੋਂ ਰਿਪੋਰਟ ਹੋਏ ਹਨ।ਜਿਹਨਾਂ ਵਿੱਚ ਇੱਕ ਗਰਭਵਤੀ ਅੋਰਤ ਅਤੇ ਦੋ ਪੁਲਿਸ ਕਰਮੀ ਵੀ ਸ਼ਾਮਲ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਡਾ. ਮਲਹੋਤਰਾ ਨੇਂ ਦੱਸਿਆਂ ਅੱਜ ਜਿਲੇ ਵਿੱਚ ਪੰਜ ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋ ਗਈ ਹੈ। ਜੋ ਕਿ ਸਾਰੇ ਹੀ ਪਟਿਆਲਾ ਸ਼ਹਿਰ ਦੇ ਰਹਿਣ ਵਾਲੇ ਸਨ। ਪਹਿਲਾ ਬਰਤਨ ਬਜਾਰ ਦਾ ਰਹਿਣ ਵਾਲਾ 45 ਸਾਲਾ ਵਿਅਕਤੀ ਜੋ ਕਿ ਪੁਰਾਨਾ ਸ਼ੁਗਰ ਅਤੇ ਕਿਡਨੀ ਦੀਆਂ ਬਿਮਾਰੀਆਂ ਦਾ ਮਰੀਜ ਸੀ ਅਤੇ ਹਰਿਆਣਾ ਦੇ ਮਹਾਰਾਜਾ ਅਗਰਸੈਨ ਮੈਡੀਕਲ ਕਾਲਜ ਹਸਪਤਾਲ ਅਗਰੋਹਾਂ ਵਿਖੇ ਦਾਖਲ਼ ਸੀ, ਦੁਸਰਾ ਅਹਲੁਵਾਲੀਆ ਸਟਰੀਟ ਦਾ ਰਹਿਣ ਵਾਲਾ 65 ਸਾਲਾ ਪੁਰਸ਼ ਜੋ ਕਿ ਦਿਮਾਗ ਦੀ ਕਿਸੇ ਬਿਮਾਰੀ ਕਾਰਣ ਪੀ.ਜੀ.ਆਈ ਚੰਡੀਗੜ ਵਿਖੇ ਦਾਖਲ਼ ਹੋਇਆ ਸੀ,ਤੀਸਰਾ ਗੁਰੂ ਨਾਨਕ ਨਗਰ ਦਾ ਰਹਿਣ ਵਾਲਾ 65 ਸਾਲਾ ਪੁਰਸ਼ ਜੋ ਕਿ ਪੁਰਾਨਾ ਬੀ.ਪੀ ਦਾ ਮਰੀਜ ਸੀ ਅਤੇ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ਼ ਹੋਇਆ ਸੀ, ਚੋਥਾਂ ਮਹਾਰਾਜਾ ਯਾਦਵਿੰਦਰਾ ਐਨਕਲੇਵ ਦੀ ਰਹਿਣ ਵਾਲੀ 70 ਸਾਲਾ ਬਜੁਰਗ ਅੋਰਤ ਜੋ ਕਿ ਸ਼ੁਗਰ, ਬੀ.ਪੀ.,ਕਿਡਨੀਆਂ ਅਤੇ ਦਿਲ ਦੀਆਂ ਬਿਮਾਰੀਆਂ ਨਾਲ ਪੀੜਤ ਸੀ ਅਤੇ ਰਾਜਪੁਰਾ ਦੇ ਨਿਜੀ ਹਸਪਤਾਲ ਵਿਚ ਦਾਖਲ਼ ਹੋਈ ਸੀ, ਪੰਜਵਾ ਬਸੰਤ ਵਿਹਾਰ ਸਰਹੰਦ ਰੋਡ ਦਾ ਰਹਿਣ ਵਾਲਾ 80 ਸਾਲਾ ਬਜੁਰਗ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ਼ ਹੋਇਆ ਇਹਨਾਂ ਮਰੀਜਾਂ ਦੀ ਹਸਪਤਾਲ ਵਿੱਚ ਇਲਾਜ ਦੋਰਾਣ ਮੌਤ ਹੋ ਗਈ ਹੈ।ਜਿਸ ਨਾਲ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੋੌਤਾਂ ਦੀ ਗਿਣਤੀ ਹੁਣ 179 ਹੋ ਗਈ ਹੈ।

ਸਿਵਲ ਸਰਜਨ ਡਾ. ਮਲਹੋਤਰਾ ਨੇਂ ਦੱਸਿਆ ਕਿ ਏਰੀਏ ਵਿਚੋ ਜਿਆਦਾ ਪੋਜਟਿਵ ਕੇਸ ਆਉਣ ਤੇਂ ਪਟਿਆਲਾ ਸ਼ਹਿਰ ਦੇ ਘੁਮੰਣ ਨਗਰ ਬਲਾਕ ਏ ਅਤੇ ਨਾਭਾ ਦੇ ਤੁਲੀ ਵਾਲੀ ਗੱਲੀ( ਕਰਤਾਰਪੁਰਾ ਮੁਹੱਲਾ) ਵਿਖੇ ਮਾਈਕਰੋਕੰਟੈਨਮੈਂਟ ਲਗਾ ਦਿੱਤੀ ਗਈ ਹੈ ਜਿਸ ਨਾਲ ਜਿਲੇ ਵਿਚ ਮਾਈਕਰੋਕੰਟੈਨਮੈਂਟ ਵਾਲੇ ਏਰੀਏ ਦੀ ਗਿਣਤੀ 14 ਹੋ ਗਈ ਹੈ।

ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1800 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 90683 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 6692 ਕੋਵਿਡ ਪੋਜਟਿਵ, 82541 ਨੈਗਟਿਵ ਅਤੇ ਲੱਗਭਗ 1250 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments