7 died due to covid in Patiala 24 April

April 24, 2021 - PatialaPolitics

5953 ਨੇਂ ਲਗਵਾਈ ਕੋਵਿਡ ਵੈਕਸੀਨ

438 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

ਦਿਨੋ ਦਿਨ ਵੱਧ ਰਹੇ ਕੋਵਿਡ ਕੇਸਾਂ ਦਾ ਮੁੱਖ ਕਾਰਣ ਕੋਵਿਡ ਸਵਾਧਾਨੀਆਂ ਪ੍ਰਤੀ ਅਵੇਸਲੇ ਹੋਣਾ: ਸਿਵਲ ਸਰਜਨ

ਪਟਿਆਲਾ 24 ਅਪ੍ਰੈਲ ( ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜਿਲ੍ਹੇ ਵਿੱਚ ਲਗਾਏ ਕੈਂਪਾ, ਸਰਕਾਰੀ ਤੇਂ ਪ੍ਰਾਈਵੇਟ ਹਸਪਤਾਲਾ ਵਿੱਚ ਕੁੱਲ 5953 ਨਾਗਰਿਕਾਂ ਦੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ। ਜਿਸ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 1,89,371 ਹੋ ਗਈ ਹੈ।ਜਿਲ੍ਹਾ ਪਟਿਆਲਾ ਵਿੱਚ ਮਿਤੀ 25 ਅਪ੍ਰੈਲ ਦਿਨ ਐਤਵਾਰ ਨੂੰ ਲੱਗਣ ਵਾਲੇ ਆਉਟ ਰੀਚ ਕੋਰੋਨਾ ਟੀਕਾਕਰਨ ਕੈਂਪਾਂ ਬਾਰੇ ਜਾਣਕਾਰੀ ਦਿੰਦੇ ਡਾ. ਵੀਨੁੰ ਗੋਇਲ ਨੇਂ ਕਿਹਾ ਕਿ 25 ਅਪ੍ਰੈਲ ਨੂੰ ਪਟਿਆਲਾ ਸ਼ਹਿਰ ਦੇ ਧਰਮਸ਼ਾਲਾ ਵੱਡੀ ਨਦੀ ਵਾਰਡ ਨੰਬਰ 52 ਬਾਲਮਿਕੀ ਬਸਤੀ, ਵਾਰਡ ਨੰਬਰ 32 ਮਥੁਰਾ ਕਲੀਨ ਡਿਸਪੈਂਸਰੀ, ਵਾਰਡ ਨੰਬਰ 41 ਬਾਬਾ ਬਸ ਵਾਲੀ ਗੱਲੀ ਸਨੌਰੀ ਅੱਡਾ, ਵਾਰਡ ਨੰਬਰ 56 ਰਵੀਦਾਸ ਗੁਰੂਦੁਆਰਾ ਗੁਰੂ ਨਾਨਕ ਨਗਰ ਬਡੁੰਗਰ, ਹਾਉਸ ਨੰਬਰ 103 ਨਿਉ ਆਫੀਸਰ ਕਲੌਨੀ, ਨੇੜੇ ਅਹੁਜਾ ਫਰਨੀਚਰ 24 ਏਕੜ ਸਕੀਮ ਰਾਜਪੁਰਾ ਰੋਡ, ਸਮਾਣਾ ਦੇ ਵਾਰਡ ਨੰਬਰ 13 ਜੈਨ ਮੁੱਹਲਾ, ਨਾਭਾ ਦੇ ਵਾਰਡ ਨੰਬਰ 13 ਨਗਰ ਕਾਂਉਸਲ ਪੁਰਾਨਾ ਆਫਿਸ ਪਟਿਆਲਾ ਗੇਟ, ਵਾਰਡ ਨੰਬਰ 19 ਨਗਰ ਕਾਂਉਸਲ ਪੁਰਾਨਾ ਆਫਿਸ ਦੁੱਲਦੀ ਗੇਟ, ਰਾਜਪੁਰਾ ਦੇ ਵਾਰਡ ਨੰਬਰ 03 ਹਾਉਸ ਨੰਬਰ 400 ਜਨਤਾ ਬੈਂਕਰ , ਪਾਤੜਾਂ ਦੇ ਵਾਰਡ ਨੰਬਰ 17,1 ਨਿਰੰਕਾਰੀ ਭਵਨ, ਘਨੌਰ ਦੇ ਵਾਰਡ 10 ਧਰਮਸ਼ਾਲਾ ਘਨੋਰ, ਸ਼ੁਤਰਾਣਾ ਦੇ ਕੋਆਪਰੇਟਿਵ ਸੁਸਾਇਟੀ ਚੁੱਪਕੀ, ਨਨਹੇੜਾ, ਕਲਵਾਨੁੰ, ਸਬ ਸਿਡਰੀ ਸਿਹਤ ਕੇਂਦਰ ਘੱਗਾ, ਭਾਦਸੋਂ ਦੇ ਕੋਆਪਰੇਟਿਵ ਸੁਸਾਇਟੀ ਘਨੁੜਕੀ, ਮੰਡੋਰ, ਵਾਰਡ ਨੰਬਰ 2,3,5, ਦਫਤਰ ਨਗਰ ਪੰਚਾਇਤ, ਸੀ.ਐਚ.ਸੀ ਭਾਦਸੋਂ, ਬਲਾਕ ਕੌਲੀ ਦੇ ਕੋਆਪਰੇਟਿਵ ਸੁਸਾਇਟੀ ੳੁੱੱਚਾ ਗਾਂਓ, ਦੁਧਨਸਾਂਧਾ ਦੇ ਸੀ.ਡੀ ਸਨੌਰ, ਕਾਲੋਮਾਜਰਾ ਦੇ ਕੋਆਪਰੇਟਿਵ ਸੁਸਾਇਟੀ ਭੱਠੇੜੀ, ਰਾਮਪੁਰ ਬੈਦਵਾਨ, ਹਰਪਾਲਪੁਰ ਦੇ ਕੋਆਪਰੇਟਿਵ ਸੁਸਾਇਟੀ ਜੰਡ ਮੰਗੋਲੀ ਵਿਖੇ ਲਗਾਏ ਜਾਣਗੇ ।ਇਸ ਤੋਂ ਇਲਾਵਾ ਜਿਲ੍ਹੇ ਦੇ 120 ਦੇ ਕਰੀਬ ਪਿੰਡਾਂ ਅਤੇ ਸਰਕਾਰੀ ਹਸਪਤਾਲਾ ਸਮੇਤ ਚੁਨਿੰਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਟੀਕੇ ਲਗਾਏ ਜਾਣਗੇ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਕੱਲ ਐਤਵਾਰ ਨੁੰ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਵੀ ਕੋਵਿਡ ਟੀਕਾਕਰਨ ਪ੍ਰੀਕਿਰਿਆ ਆਮ ਵਾਂਗ ਜਾਰੀ ਰਹੇਗੀ।

 

ਅੱਜ ਜਿਲੇ ਵਿੱਚ 438 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 5397 ਦੇ ਕਰੀਬ ਰਿਪੋਰਟਾਂ ਵਿਚੋਂ 438 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 30016 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 353 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 25866 ਹੋ ਗਈ ਹੈ । ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 3443 ਹੈ।ਸੱਤ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 712 ਹੋ ਗਈ ਹੈ। ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 438 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 271, ਨਾਭਾ ਤੋਂ 27, ਰਾਜਪੁਰਾ ਤੋਂ 25, ਸਮਾਣਾ ਤੋਂ 25, ਬਲਾਕ ਭਾਦਸੋ ਤੋਂ 14, ਬਲਾਕ ਕੌਲੀ ਤੋਂ 22, ਬਲਾਕ ਕਾਲੋਮਾਜਰਾ ਤੋਂ 14, ਬਲਾਕ ਸ਼ੁਤਰਾਣਾ ਤੋਂ 10, ਬਲਾਕ ਹਰਪਾਲਪੁਰ ਤੋਂ 08, ਬਲਾਕ ਦੁਧਣਸਾਧਾਂ ਤੋਂ 16 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 25 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 413 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਦਿਨੋ ਦਿਨ ਵੱਧ ਰਹੀ ਕੋਵਿਡ ਕੇਸਾਂ ਦੀ ਗਿਣਤੀ ਦਾ ਮੁੱਖ ਕਾਰਣ ਲੋਕਾਂ ਵੱਲੋ ਕੋਵਿਡ ਸਵਾਧਾਨੀਆਂ ਪ੍ਰਤੀ ਅਵੇਸਲੇ ਹੋਣਾ ਹੈ।ਇਸ ਲਈ ਉਹਨਾਂ ਮੁੜ ਜਨਤਾ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਵਾਰ ਵਾਰ ਸਾਬਣ ਪਾਣੀ ਨਾਲ ਹੱਥ ਧੋਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਜਰੂਰ ਅਪਣਾਉਣ, ਇਸ ਤੋਂ ਇਲਾਵਾ 45 ਸਾਲ ਤੋਂ ਜਿਆਦਾ ਉਮਰ ਦੇ ਸਾਰੇ ਨਾਗਗਰਿਕ ਆਪਣਾ ਕੋਵਿਡ ਟੀਕਾਕਰਨ ਜਰੁਰ ਕਰਵਾਉਣ।

ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਪਟਿਆਲਾ ਦੇ ਐਨ.ਆਈ.ਐਸ.ਵਿੱਚ ਕੰਟੈਕਟ ਟਰੇਸਿੰਗ ਦੋਰਾਣ ਕੋਈ ਹੋਰ ਨਵੇਂ ਕੇਸ ਸਾਹਮਣੇ ਨਾ ਆਉਣ ਅਤੇ ਸਮਾਂ ਪੁਰਾ ਹੋਣ ਤੇਂ ਲਗਾਈ ਕੰਟੈਨਮੈਂਟ ਹਟਾ ਦਿਤੀ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4211 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 5,16,137 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 30016 ਕੋਵਿਡ ਪੋਜਟਿਵ, 4,83,084 ਨੈਗੇਟਿਵ ਅਤੇ ਲਗਭਗ 2637 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।