Patiala Politics

Patiala News Politics

96 Covid case,1 death in Patiala 30 September area wise details

ਜਿਲੇ ਵਿੱਚ 96 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਇੱਕ ਕੋਵਿਡ ਪੋਜਟਿਵ ਮਰੀਜਾਂ ਦੀ ਹੋਈ ਮੌਤ

86 ਫੀਸਦੀ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਹੋਏ ਠੀਕ ਅਤੇ ਬਾਕੀ ਸਿਹਤਯਾਬੀ ਵੱਲ: ਡਾ.ਮਲਹੋਤਰਾ

ਪਟਿਆਲਾ 30 ਸਤੰਬਰ ( ) ਜਿਲੇ ਵਿਚ 96 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 2300 ਦੇ ਕਰੀਬ ਰਿਪੋਰਟਾਂ ਵਿਚੋਂ 96 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 11,565 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 136 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 9975 ਹੋ ਗਈ ਹੈ।ਪੌਜਟਿਵ ਕੇਸਾਂ ਵਿੱਚੋਂ 01 ਹੋਰ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 321 ਹੋ ਗਈ ਹੈ, 9975 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1269 ਹੈ।ਉਹਨਾਂ ਦੱਸਿਆ ਕਿ 86 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਮੌਤ ਦਰ ਸਿਰਫ 2.8 ਪ੍ਰਤੀਸ਼ਤ ਹੈ ਅਤੇ ਬਾਕੀ ਮਰੀਜ ਸਿਹਤ ਯਾਬੀ ਵੱਲ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 96 ਕੇਸਾਂ ਵਿਚੋਂ 61 ਪਟਿਆਲਾ ਸ਼ਹਿਰ, 02 ਸਮਾਣਾ, 06 ਰਾਜਪੁਰਾ, 06 ਨਾਭਾ, ਬਲਾਕ ਭਾਦਸੋਂ ਤੋਂ 09, ਬਲਾਕ ਕੋਲੀ ਤੋਂ 04, ਬਲਾਕ ਕਾਲੋਮਾਜਰਾ ਤੋਂ 03, ਬਲਾਕ ਦੁਧਨਸਾਧਾ ਤੋਂ 04 ਅਤੇ ਬਲਾਕ ਸ਼ੁਤਰਾਣਾ ਤੋਂ 01 ਪੋਜਟਿਵ ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 06 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ 90 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਹੀਰਾ ਬਾਗ, ਕੇਸਰ ਬਾਗ, ਪੁਰਾਨਾ ਬਿਸ਼ਨ ਨਗਰ, ਵਿਕਾਸ ਨਗਰ, ਏਕਤਾ ਨਗਰ, ਘੰੁਮਣ ਨਗਰ, ਅਰਜੁਨ ਨਗਰ, ਅਨੰਦ ਨਗਰ ਬੀ, ਸਫਾਬਾਦੀ ਗੇਟ, ਮਹਿੰਦਰਾ ਕੰਪਲੈਕਸ,ਤਫਜਲਪੁਰਾ,ਅਰੋੜਿਆਂ ਮੁੱਹਲਾ, ਐਸ.ਐਸ.ਟੀ ਨਗਰ, ਯਾਦਵਿੰਦਰਾ ਕਲੋਨੀ, ਰੋਜ ਐਵੀਨਉ, ਇੰਦਰਾਪੁਰੀ ਮੁੱਹਲਾ, ਪ੍ਰਤਾਪ ਨਗਰ, ਗਰੀਨ ਪਾਰਕ, ਆਫੀਸਰ ਕਲੋਨੀ, ਰਣਜੀਤ ਨਗਰ, ਡੀ.ਐਮ.ਡਬਲਿਉ, ਬਡੁੰਗਰ ਰੋਡ ਆਦਿ ਥਾਵਾਂ ਤੋਂ ਇਲਾਵਾ ਵੱਖ ਵੱਖ ਗੱਲੀ, ਮੁੱਹਲਿਆਂ ਅਤੇ ਕਲੋਨੀਆਂ ਵਿਚੋੌਂ ਪਾਏ ਗਏ ਹਨ।ਇਸੇ ਤਰਾਂ ਰਾਜਪੁਰਾ ਦੇ ਠਾਕੁਰ ਪੁਰਾ ਮੁੱਹਲਾ, ਨਿਉ ਐਸ.ਬੀ.ਐਸ. ਕਲੋਨੀ, ਵਾਰਡ ਨੰਬਰ 8, ਜੱਗੀ ਕਲੋਨੀ, ਆਰਿਆ ਸਮਾਜ, ਸਮਾਣਾ ਤੋਂ ਦਰਦੀ ਕਲੋਨੀ, ਨਾਭਾ ਤੋਂ ਭਾਈ ਵੀਰ ਸਿੰਘ ਕਲੋਨੀ, ਬੇਦੀਅਨ ਸਟਰੀਟ, ਕੋਰਟ ਰੋਡ ਆਦਿ ਥਾਵਾਂ ਤੋਂ ਇਲਾਵਾ ਵੱਖ ਵੱਖ ਗੱਲੀ, ਮੁੱਹਲਿਆਂ ਅਤੇ ਕਲੋਨੀਆਂ ਅਤੇ ਪਿੰਡਾਂ ਵਿਚੌਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਡਾ. ਮਲਹੋਤਰਾ ਨੇ ਦੱਸਿਆ ਅੱਜ ਜਿਲੇ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ ਜੋ ਕਿ ਪਾਤੜਾਂ ਦੇ ਗੁਰੂ ਗੋਬਿੰਦ ਸਿੰਘ ਨਗਰ ਦਾ ਰਹਿਣ ਵਾਲਾ 50 ਸਾਲਾ ਪੁਰਸ਼ ਸੀ, ਅਤੇ ਸਾਹ ਦੀ ਦਿੱਕਤ ਨਾਲ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਹੋਇਆ ਸੀ, ਦੀ ਮੌਤ ਹੋ ਗਈ ਹੈ।ਜਿਸ ਨਾਲ ਹੁਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੋਤਾਂ ਦੀ ਗਿਣਤੀ 321 ਹੋ ਗਈ ਹੈ।ਉਹਨਾਂ ਦੱਸਿਆਂ ਗਾਈਡਲਾਈਨਜ ਅਨੁਸਾਰ ਸਮਾਂ ਪੁਰਾ ਹੋਣ ਅਤੇ ਏਰੀਏ ਵਿਚੋਂ ਕੋਈ ਨਵਾਂ ਕੇਸ ਨਾ ਆਉਣ ਤੇਂ ਪਿੰਡ ਚੋਂਹਠ ਦੀ ਟਕੈਸਟਾਈਲ ਫੈਕਟਰੀ ਦੇ ਰੈਜੀਡੈਂਸ਼ੀਅਲ ਏਰੀਏ ਵਿਚ ਲਗਾਈ ਗਈ ਮਾਈਕਰੋਕੰਟੈਨਮੈਂਟ ਹਟਾ ਦਿੱਤੀ ਗਈ ਹੈ।ਜਿਸ ਨਾਲ ਜਿਲੇ ਵਿੱਚ ਹੁਣ ਕੰਟੈਨਮੈਂਟ ਅਤੇ ਮਾਈਕਰੋਕੰਟੈਨਮੈਂਟ ਵਾਲੇ ਏਰੀਏ ਦੀ ਕੁੱਲ ਗਿਣਤੀ ਤਿੰਨ ਰਹਿ ਗਈ ਹੈ।ਉਹਨਾਂ ਕਿਹਾ ਕਿ ਜਿਲਾ ਸਿਹਤ ਵਿਭਾਗ ਵੱਲੋ ਸੈਪਲਿੰਗ ਦੀ ਇਹ ਪ੍ਰੀਕਿਰਿਆ ਆਉਣ ਵਾਲੇ ਸਮੇਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ ਅਤੇ ਹੁਣ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮੰਡੀਆ ਨੂੰ ਵੀ ਕਵਰ ਕੀਤਾ ਜਾ ਰਿਹਾ ਹੈ ਤਾਂ ਜੋ ਛਿੱਪੇ ਕੇਸਾਂ ਦੀ ਭਾਲ ਕਰਕੇ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।

ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 2200 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,55,683 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 11,565 ਕੋਵਿਡ ਪੋਜਟਿਵ, 1,42,468 ਨੇਗੇਟਿਵ ਅਤੇ ਲੱਗਭਗ 1350 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments