Covid:10 deaths in Patiala 3 May

May 3, 2021 - PatialaPolitics

481 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

1060 ਨੇਂ ਲਗਵਾਈ ਕੋਵਿਡ ਵੈਕਸੀਨ

ਕੋਵਿਡ ਲੱਛਣ ਹੋਣ ਤੇਂ ਕੋਵਿਡ ਜਾਂਚ ਕਰਵਾਉਣੀ ਜਰੂਰੀ: ਸਿਵਲ ਸਰਜਨ

ਪਟਿਆਲਾ, 3 ਮਈ ( ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਪ੍ਰੀਕਿਰਿਆ ਜਾਰੀ ਰਹੀ ਅਤੇ ਅੱਜ ਜਿਲ੍ਹੇ ਵਿੱਚ ਕੁੱਲ 1060 ਨਾਗਰਿਕਾਂ ਦੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 2,21,430 ਹੋ ਗਈ ਹੈ।ਉਹਨਾਂ ਕਿਹਾ ਕਿ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ ਕੱਲ ਮਿਤੀ 4 ਮਈ ਦਿਨ ਮੰਗਲਵਾਰ ਨੁੰ ਸਰਕਾਰੀ ਸਿਹਤ ਸੰਸਥਾਂਵਾ ਵਿੱਚ ਟੀਕੇ ਨਹੀ ਲਗਾਏ ਜਾਣਗੇ।

ਅੱਜ ਜਿਲੇ ਵਿੱਚ 481 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3195 ਦੇ ਕਰੀਬ ਰਿਪੋਰਟਾਂ ਵਿਚੋਂ 481 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 34640 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 412 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 29661 ਹੋ ਗਈ ਹੈ।ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 4171 ਹੈ। ਜਿਲੇ੍ਹ ਵਿੱਚ 10 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 808 ਹੋ ਗਈ ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 481 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 271, ਨਾਭਾ ਤੋਂ 46, ਰਾਜਪੁਰਾ ਤੋਂ 53, ਸਮਾਣਾ ਤੋਂ 16, ਬਲਾਕ ਭਾਦਸੋ ਤੋਂ 24, ਬਲਾਕ ਕੌਲੀ ਤੋਂ 34, ਬਲਾਕ ਕਾਲੋਮਾਜਰਾ ਤੋਂ 09, ਬਲਾਕ ਸ਼ੁਤਰਾਣਾ ਤੋਂ 12, ਬਲਾਕ ਹਰਪਾਲਪੁਰ ਤੋਂ 06, ਬਲਾਕ ਦੁਧਣਸਾਧਾਂ ਤੋਂ 10 ਕੋਵਿਡ ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 46 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 435 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।ਉਹਨਾਂ ਕਿਹਾ ਕਿ ਮਾਣਯੋਗ ਸਿਹਤ ਮੰਤਰੀ ਜੀ ਦੇ ਆਦੇਸ਼ਾ ਤੇਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਅੱਜ ਬਜਾਰਾਂ ਵਿੱਚ ਢਾਬੇ ਵਾਲੇ ਅਤੇ ਫੱਲ , ਸਬਜੀ ਆਦਿ ਵੇਚ ਰਹੇ ਰੇਹੜੀ ਵਾਲਿਆਂ ਦੇ ਵੀ ਕੋਵਿਡ ਜਾਂਚ ਲਈ ਸੈਂਪਲ ਲਏ ਗਏ।

ਡਾ. ਸੁਮੀਤ ਸਿੰਘ ਨੇ ਕਿਹਾ ਕਿ ਕੁਝ ਲੋਕ ਅਲਾਮਤਾਂ ਹੋਣ ਦੇ ਬਾਵਜੁਦ ਵੀ ਕੋਵਿਡ ਟੈਸਟ ਕਰਵਾਉਣ ਵਿਚ ਦੇਰੀ ਕਰਦੇ ਹਨ। ਅਜਿਹੇ ਮਰੀਜ਼ਾਂ ਕੌਲ ਕੋਵਿਡ ਰਿਪੋਰਟ ਨਾ ਹੋਣ ਕਾਰਨ ਕੋਵਿਡ ਡੈਡੀਕੈਟਿਡ ਹਸਪਤਾਲਾ ਵਿੱਚ ਦਾਖਲ ਕਰਾਉਣਾ ਮੂਸ਼ਕਿਲ ਹੋ ਜਾਂਦਾ ਹੈ।ਇਸ ਲਈ ਕਿਸੇ ਵੀ ਪ੍ਰਕਾਰ ਦੇ ਕੋਵਿਡ ਲੱਛਣ ਹੋਣ ਤੇਂ ਕੋਵਿਡ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ।ਇਸੇ ਤਰਾਂ ਪਾਜਿਟਿਵ ਆਏ ਹੋਮ ਆਈਸੋ਼ਲੇਸ਼ਨ ਵਿੱਚ ਰਹਿ ਰਹੇ ਮਰੀਜ ਦਾਂਖਲੇ ਵਿੱਚ ਉਦੌ ਆਉਂਦੇ ਹਨ ਜਦੋ ਮਰੀਜ ਦੀ ਹਾਲਤ ਵੀ ਜਿਆਦਾ ਖਰਾਬ ਹੋ ਚੁੱਕੀ ਹੁੰਦੀ ਹੈ ਜਿਸ ਕਾਰਣ ਮਰੀਜ ਨੁੰ ਬਚਾਉਣਾ ਮੁਸ਼ਕਿਲ ਹੋ ਜਾਂਦਾ ਹੈ। ਇਸ ਲਈ ਘਰ ਵਿੱਚ ਏਕਾਂਤਵਾਸ ਵਿੱਚ ਰਹਿ ਰਹੇ ਮਰੀਜ਼ਾਂ ਨੂੰ ਖਤਰੇ ਦੇ ਚਿਨਾਂ ਜਿਵੇਂ ਕਿ ਸਾਹ ਲੈਣ ਵਿਚ ਦਿੱਕਤ ,ਹੱਥ ਪੈਰ ਨੀਲੇ ਹੋਣਾ, ਬੇਹੋਸ਼਼ ਹੋਣਾ ਆਦਿ ਨੂੰ ਪਛਾਣਦੇ ਹੋਏ ਤੁਰੰਤ ਨੇੜੇ ਦੀ ਸਿਹਤ ਸੰਸਥਾਂ ਵਿਖੇ ਸੰਪਰਕ ਕੀਤਾ ਜਾਵੇ।

 

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4810 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 5,50,880 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 34640 ਕੋਵਿਡ ਪੋਜਟਿਵ, 5,12,632 ਨੈਗੇਟਿਵ ਅਤੇ ਲਗਭਗ 3208 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।