Covid vaccination schedule of Patiala for 26 December
ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਮੁਹਿੰਮ ਤਹਿਤ 2209 ਨਾਗਰਿਕਾਂ ਨੇ ਲਗਵਾਏ ਟੀਕੇ।
ਕੱਲ ਦਿਨ ਐਤਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਣ ।
ਅੱਜ ਜਿਲ੍ਹੇ ਵਿੱਚ ਪੰਜ ਕੋਵਿਡ ਪੋਜਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ ਡਾ.ਪ੍ਰਿੰਸ ਸੋਢੀ
ਪਟਿਆਲਾ 25 ਦਸੰਬਰ ( ) ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 2209 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ, ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 16 ਲੱਖ 18 ਹਜਾਰ 068 ਹੋ ਗਈ ਹੈ। ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ 26 ਦਸੰਬਰ ਦਿਨ ਐਤਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, , ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਐਮ.ਪੀ.ਡਬਲਿਉ ਸਕੂਲ,ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਪ੍ਰਾਇਮਰੀ ਸਿਹਤ ਕੇਂਦਰ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।ਜਿਲ੍ਹੇ ਵਿੱਚ ਆਈ ਕੋਵਿਡ ਟੀਕਾਕਰਨ ਜਾਗਰੂਕਤਾ ਵੈਨ ਵੱਲੋਂ ਅੱਜ ਬਲਾਕ ਭਦਸੋ ਦਾ ਦੋਰਾ ਕੀਤਾ ਗਿਆ ਅਤੇ ਲੋਕਾਂ ਨੂੰ ਕੋਵਿਡ ਟੀਕਾਕਰਨ ਦੀ ਮੱਹਤਤਾ ਦੇ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਟੀਕਾਕਰਨ ਵੀ ਕੀਤਾ ਗਿਆ।
ਅੱਜ ਜਿਲੇ ਵਿੱਚ ਪ੍ਰਾਪਤ 1168 ਕੋਵਿਡ ਰਿਪੋਰਟਾਂ ਵਿਚੋਂ ਪੰਜ ਕੋਵਿਡ ਪਾਜੇਟਿਵ ਪਾਏ ਗਏ ਹਨ ਜੋ ਕਿ ਸਾਰੇ ਹੀ ਪਟਿਆਲਾ ਸ਼ਹਿਰ ਨਾਲ ਸਬੰਧਤ ਹੈ।ਜਿਸ ਨਾਲ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 49032 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ ਤਿੰਨ ਹੋਰ ਮਰੀਜ਼ ਕੋਵਿਡ ਤੋਂ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਕੋਵਿਡ ਮਰੀਜ਼ਾਂ ਦੀ ਗਿਣਤੀ 47642 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 28 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲ੍ਹੇ ਵਿੱਚ ਅੱਜ 1197 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,78,782 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 49032 ਕੋਵਿਡ ਪੋਜਟਿਵ,10,29,064 ਨੈਗੇਟਿਵ ਅਤੇ ਲਗਭਗ 686 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
