ਪਟਿਆਲਾ: ਜ਼ਿਲ੍ਹਾ ਸਕੂਲ ਖੇਡਾਂ ‘ਚ ਰਾਈਫ਼ਲ ਸ਼ੂਟਿੰਗ ਦੇ ਮੁਕਾਬਲੇ ਕਰਵਾਏ

September 23, 2025 - PatialaPolitics

ਪਟਿਆਲਾ: ਜ਼ਿਲ੍ਹਾ ਸਕੂਲ ਖੇਡਾਂ ‘ਚ ਰਾਈਫ਼ਲ ਸ਼ੂਟਿੰਗ ਦੇ ਮੁਕਾਬਲੇ ਕਰਵਾਏ

ਪਟਿਆਲਾ, 23 ਸਤੰਬਰ:

ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ. ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ।

ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਰਾਈਫ਼ਲ ਸ਼ੂਟਿੰਗ ਦੇ ਮੁਕਾਬਲੇ ਸੰਧੂ ਸ਼ੂਟਿੰਗ ਅਕੈਡਮੀ ਵਿਖੇ ਕਰਵਾਏ ਗਏ। ਜ਼ਿਲ੍ਹਾ ਟੂਰਨਾਮੈਂਟ ਸਕੱਤਰ ਚਰਨਜੀਤ ਸਿੰਘ ਭੁੱਲਰ ਉਚੇਚੇ ਤੋਰ ਤੇ ਸੰਧੂ ਸ਼ੂਟਿੰਗ ਅਕੈਡਮੀ ਵਿਖੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।

ਇਸ ਮੌਕੇ ਤੇ ਖੇਡ ਕਨਵੀਨਰ ਰਾਜ ਕੁਮਾਰ ਪ੍ਰਿੰਸੀਪਲ ਨੋਗਾਵਾਂ, ਭੁਪਿੰਦਰ ਸਿੰਘ ਸੰਧੂ, ਜਸਵਿੰਦਰ ਸਿੰਘ ਚੱਪੜ ਜ਼ੋਨਲ ਸਕੱਤਰ ਘਨੌਰ, ਬਲਵਿੰਦਰ ਸਿੰਘ ਜੱਸਲ ਜ਼ੋਨਲ ਸਕੱਤਰ ਪਟਿਆਲਾ 2, ਤਰਸੇਮ ਸਿੰਘ ਜ਼ੋਨਲ ਸਕੱਤਰ ਭੁਨਰਹੇੜੀ, ਵਿਜੇ ਕੁਮਾਰ, ਜੈਤਸ਼ਾਹੂਦੀਪ ਸਿੰਘ ਗਰੇਵਾਲ, ਅਰੁਣ ਕੁਮਾਰ, ਮੋਹਿਤ ਕੁਮਾਰ,ਬਲਕਾਰ ਸਿੰਘ, ਰਾਜਨ ਕੁਮਾਰ,ਚਮਕੌਰ ਸਿੰਘ, ਰੁਪਿੰਦਰ ਕੌਰ, ਨਿਧੀ ਸ਼ਰਮਾ, ਬੁੱਧ ਰਾਮ, ਸੁੱਚਾ ਸਿੰਘ, ਰਾਜਿੰਦਰ ਸਿੰਘ ਚਾਨੀ, ਗੁਰਪ੍ਰੀਤ ਸਿੰਘ ਝੰਡਾ ਤੇ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ।