ਪਟਿਆਲਾ: ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕੀਆਂ ਦੇ ਫੁੱਟਬਾਲ ਦੇ ਮੁਕਾਬਲੇ ਹੋਏ
September 30, 2025 - PatialaPolitics
ਪਟਿਆਲਾ: ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕੀਆਂ ਦੇ ਫੁੱਟਬਾਲ ਦੇ ਮੁਕਾਬਲੇ ਹੋਏ
ਪਟਿਆਲਾ 30 ਸਤੰਬਰ:
ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ।
ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਲੜਕੀਆਂ ਦੇ ਫੁੱਟਬਾਲ ਦੇ ਅੰਡਰ 14,ਅੰਡਰ 17,ਅੰਡਰ 19 ਦੇ ਮੁਕਾਬਲੇ ਪੋਲੋ ਗਰਾਊਂਡ ਵਿਖੇ ਕਰਵਾਏ ਗਏ। ਖੇਡ ਇੰਚਾਰਜ ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਅਵਾਰਡੀ ਸਕੂਲ ਆਫ਼ ਐਮੀਨੈਂਸ ਮਡੌਰ ਤੇ ਪ੍ਰਿੰਸੀਪਲ ਰਾਜ ਕੁਮਾਰ ਸਸਸਸ ਨੌਗਾਵਾਂ ਨੇ ਖਿਡਾਰਨਾਂ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਤੇ ਨਵਿੰਦਰ ਸਿੰਘ ਕੋਚ,ਇੰਦਰਜੀਤ ਸਿੰਘ ਕੋਚ,ਨਵਜੋਤ ਸਿੰਘ ਕੋਚ,ਹਰਪ੍ਰੀਤ ਸਿੰਘ,ਸ਼ੰਕਰ ਨੇਗੀ,ਕੁਲਵਿੰਦਰ ਸਿੰਘ,ਕਰਮਜੀਤ ਸਿੰਘ,ਜਸਪਾਲ ਸਿੰਘ,ਮਨਜਿੰਦਰ ਸਿੰਘ,ਸ਼ਕੀਲ ਮੁਹੰਮਦ, ਭਰਪੂਰ ਸਿੰਘ ਜ਼ੋਨਲ ਸਕੱਤਰ ਸਮਾਣਾ, ਬਲਰਾਜ ਸਿੰਘ, ਹਰਿੰਦਰ ਸਿੰਘ, ਗੁਰਮੁਖ ਸਿੰਘ,ਪਰਵੀਨ ਕੁਮਾਰ,ਮਨਜੋਤ ਸਿੰਘ ਕੋਚ ਭਵਨਦੀਪ ਸਿੰਘ ਕੋਚ ਤੇ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ।