Patiala: ਐਚ.ਪੀ.ਵੀ ਵੈਕਸੀਨ ਸਬੰਧੀ ਕੈਪਿਮਟੀ ਬਿਲਡਿੰਗ ਵਰਕਸ਼ਾਪ ਕਰਵਾਈ

January 12, 2026 - PatialaPolitics

Patiala: ਐਚ.ਪੀ.ਵੀ ਵੈਕਸੀਨ ਸਬੰਧੀ ਕੈਪਿਮਟੀ ਬਿਲਡਿੰਗ ਵਰਕਸ਼ਾਪ ਕਰਵਾਈ

ਪਟਿਆਲਾ 12 ਜਨਵਰੀ ( ) ਸਿਹਤ ਅਤੇ ਪਰਿਵਾਰ ਭਲਾਈ ਮੰਤਰਾ ਅਤੇ ਪੰਜਾਬ ਸਿਹਤ ਮੰਤਰੀ ਡਾ.ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪਟਿਆਲਾ ਦੇ ਸਿਵਲ ਸਰਜਨ ਡਾ.ਜਸਵਿੰਦਰ ਸਿੰਘ ਦੀ ਪ੍ਰਧਾਨਗੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਕੰਮ ਨੋਡਲ ਅਫਸਰ ਡਾ.ਕੁਸ਼ਲਦੀਪ ਗਿੱਲ ਦੀ ਅਗਵਾਹੀ ਹੇਠ ਅੱਜ ਸਿਵਲ ਸਰਜਨ ਦਫਤਰ ਪਟਿਆਲਾ ਵਿਖੇ ਜਿਲ੍ਹਾ ਪੱਧਰੀ ਹਿਊਮਨ ਪੈਪੀਲੋਮਾ ਵਾਇਰਸ (ਐਚ.ਪੀ.ਵੀ) ਵੈਕਸੀਨ ਕਪੈਸਿਟੀ ਬਿਲਡਿੰਗ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਜਿਲ੍ਹੇ ਦੇ ਵੱਖ ਵੱਖ ਬਲਾਕਾਂ ਤੋਂ ਮੈਡੀਕਲ ਅਫਸਰਾਂ,ਬਲਾਕ ਐਕਸਟੈਂਸ਼ਨ ਐਜੂਕੇਟਰ ਅਤੇ ਮਲਟੀ ਪਰਪਸ ਹੈਲਥ ਵਰਕਰ ਸੁਪਰਵਾਈਜ਼ਰ ਫੀਮੇਲ ਵੱਲੋਂ ਸਮੂਲੀਅਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ.ਜਸਵਿੰਦਰ ਸਿੰਘ ਨੇ ਦੱਸਿਆ ਕਿ ਐਚ.ਪੀ.ਵੀ ਵੈਕਸੀਨ ਵਿਸ਼ੇਸ਼ ਤੌਰ ਤੇ 14 ਸਾਲ ਦੀ ਉਮਰ ਪੂਰੀ ਕਰ ਚੁੱਕੀਆਂ ਲੜਕੀਆਂ ਨੂੰ ਜਿਲ੍ਹੇ ਭਰ ਵਿੱਚ ਸਿਹਤ ਕਰਮੀਆਂ ਵੱਲੋਂ ਬਿਲਕੁਲ ਮੁਫਤ ਲਗਾਈ ਜਾਵੇਗੀ। ਉਹਨਾਂ ਦੱਸਿਆ ਕਿ ਇਸ ਵੈਕਸੀਨ ਨੂੰ ਲਗਾਉਣ ਦਾ ਮੁੱਖ ਮੰਤਵ ਬੱਚਿਆਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਉਣ ਦੇ ਨਾਲ ਨਾਲ ਗੁਪਤ ਅੰਗਾਂ ਦੇ ਰੋਗਾਂ ਤੋਂ ਬਚਾਉਣਾ ਹੈ। ਉਹਨਾਂ ਦੱਸਿਆ ਕਿ ਔਰਤਾਂ ਵਿੱਚ ਹੋਣ ਵਾਲੇ ਸਰਵਿਸ ਕੈਂਸਰ ਦੀ ਰੋਕਥਾਮ ਲਈ ਐਚ ਪੀ ਵੀ ਵੈਕਸੀਨ ਭਾਰਤ ਸਮੇਤ ਕਈ ਮੁਲਕਾਂ ਦੇ ਵਿੱਚ ਪਹਿਲਾਂ ਤੋਂ ਹੀ ਲਗਾਈ ਜਾ ਰਹੀ ਹੈ। ਜਿਲ੍ਹਾ ਟੀਕਾਕਰਨ ਅਫਸਰ ਡਾ.ਕੁਸ਼ਲਦੀਪ ਗਿੱਲ ਨੇ ਦੱਸਿਆ ਕਿ ਵਰਕਸ਼ਾਪ ਦੌਰਾਨ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਐਚ ਪੀ ਵੀ ਵੈਕਸੀਨ ਬਾਰੇ ਵਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ ਗਈ। ਉਹਨਾਂ ਕਿਹਾ ਕਿ ਵਰਕਸ਼ਾਪ ਦੌਰਾਨ ਦੱਸਿਆ ਗਿਆ ਕਿ ਐਚ ਪੀ ਵੀ ਵੈਕਸੀਨ ਦੀ ਖੁਰਾਕ 14 ਸਾਲ ਦੇ ਲੜਕੀਆਂ ਨੂੰ ਲਗਾਈ ਜਾਵੇ ਜੇਕਰ ਐਚ ਪੀ ਵੀ ਵੈਕਸੀਨ ਬੱਚੇ ਨੂੰ ਸਮੇਂ ਸਿਰ ਲਗਾਈ ਜਾਵੇ ਤਾਂ ਸਰਵਿਸ ਕੈਂਸਰ ਵਰਗੀ ਬਿਮਾਰੀ ਹੋਣ ਦੇ ਖਦਸੇ ਨੂੰ ਰੋਕਿਆ ਜਾ ਸਕਦਾ ਹੈ। ਇਸ ਮੌਕੇ ਸਮੂਹ ਮੀਡੀਆ ਵਿੰਗ ਦੀ ਟੀਮ ਮੌਜੂਦ ਸੀ।