Patiala: ਭਾਦਸੋਂ ‘ ਚ ਚਾਈਨਾ ਡੋਰ ‘ਤੇ ਪਾਬੰਦੀ ਸਬੰਧੀ ਅਚਾਨਕ ਨਿਰੀਖਣ

January 16, 2026 - PatialaPolitics

Patiala: ਭਾਦਸੋਂ ‘ ਚ ਚਾਈਨਾ ਡੋਰ ‘ਤੇ ਪਾਬੰਦੀ ਸਬੰਧੀ ਅਚਾਨਕ ਨਿਰੀਖਣ

ਭਾਦਸੋਂ/ਪਟਿਆਲਾ 16 ਜਨਵਰੀ:

 

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਯੋਗ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਕੌਂਸਲ ਭਾਦਸੋਂ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪਟਿਆਲਾ ਦੇ ਭਾਦਸੋਂ ਸ਼ਹਿਰ ਦੇ ਮੁੱਖ ਬਾਜ਼ਾਰ ਵਿੱਚ ਚਾਈਨਾ ਡੋਰ ‘ਤੇ ਲਾਗੂ ਪਾਬੰਦੀ ਸਬੰਧੀ ਅਚਾਨਕ ਨਿਰੀਖਣ ਕੀਤਾ ਗਿਆ।

 

ਨਿਰੀਖਣ ਦੌਰਾਨ ਬਾਜ਼ਾਰ ਵਿੱਚ ਦੁਕਾਨਾਂ ਅਤੇ ਵਪਾਰਕ ਸਥਾਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਕਿਤੇ ਵੀ ਚਾਈਨਾ ਡੋਰ ਦੀ ਵਿਕਰੀ, ਸਟੋਰੇਜ ਜਾਂ ਵਰਤੋਂ ਨਹੀਂ ਪਾਈ ਗਈ, ਜੋ ਕਿ ਪ੍ਰਸ਼ਾਸਨਿਕ ਨਿਰਦੇਸ਼ਾਂ ਦੀ ਪਾਲਣਾ ਦਾ ਸਬੂਤ ਹੈ।

 

ਅਧਿਕਾਰੀਆਂ ਵੱਲੋਂ ਵਪਾਰੀਆਂ ਅਤੇ ਆਮ ਲੋਕਾਂ ਨੂੰ ਚਾਈਨਾ ਡੋਰ ਨਾਲ ਹੋਣ ਵਾਲੇ ਜਾਨੀ ਅਤੇ ਵਾਤਾਵਰਣਕ ਨੁਕਸਾਨ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਭਵਿੱਖ ਵਿੱਚ ਵੀ ਪਾਬੰਦੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਗਈ।