Patiala News: ਸਰਕਾਰੀ ਸਕੂਲਾਂ ਵਿੱਚ ਐਨ.ਡੀ.ਆਰ.ਐਫ. ਵੱਲੋਂ ਆਫ਼ਤ ਪ੍ਰਬੰਧਨ ਟ੍ਰੇਨਿੰਗ

February 3, 2026 - PatialaPolitics

Patiala News: ਸਰਕਾਰੀ ਸਕੂਲਾਂ ਵਿੱਚ ਐਨ.ਡੀ.ਆਰ.ਐਫ. ਵੱਲੋਂ ਆਫ਼ਤ ਪ੍ਰਬੰਧਨ ਟ੍ਰੇਨਿੰਗ

ਪਟਿਆਲਾ ,3 ਫਰਵਰੀ:

 

ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ ਬਾਰੇ ਜਾਗਰੂਕ ਕਰਨ ਅਤੇ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ ਤਿਆਰ ਕਰਨ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਅਤੇ ਪੀ.ਐਮ. ਸ੍ਰੀ ਸਰਕਾਰੀ ਸਕੂਲ ਮਲਟੀਪਰਪਜ਼ ਵਿਖੇ 7ਵੀਂ ਐਨ.ਡੀ.ਆਰ.ਐਫ. (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਵੱਲੋਂ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

ਇਸ ਟ੍ਰੇਨਿੰਗ ਦੌਰਾਨ ਐਨ.ਡੀ.ਆਰ.ਐਫ. ਦੇ ਤਜਰਬੇਕਾਰ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਭੂਚਾਲ, ਅੱਗ, ਹੜ੍ਹ ਅਤੇ ਹੋਰ ਕੁਦਰਤੀ ਜਾਂ ਮਨੁੱਖੀ ਬਣਾਈਆਂ ਆਫ਼ਤਾਂ ਸਮੇਂ ਸੁਰੱਖਿਆ ਉਪਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਟੀਮ ਵੱਲੋਂ ਮੌਕ ਡ੍ਰਿਲ ਰਾਹੀਂ ਪ੍ਰਯੋਗਿਕ ਤੌਰ ’ਤੇ ਦਿਖਾਇਆ ਗਿਆ ਕਿ ਐਮਰਜੈਂਸੀ ਸਥਿਤੀ ਵਿੱਚ ਆਪਣੀ ਅਤੇ ਹੋਰਨਾਂ ਦੀ ਜਾਨ ਕਿਵੇਂ ਬਚਾਈ ਜਾ ਸਕਦੀ ਹੈ।

ਵਿਦਿਆਰਥੀਆਂ ਨੂੰ ਪ੍ਰਾਥਮਿਕ ਚਿਕਿਤਸਾ, ਜ਼ਖ਼ਮੀਆਂ ਦੀ ਮਦਦ, ਸੁਰੱਖਿਅਤ ਢੰਗ ਨਾਲ ਬਾਹਰ ਕੱਢਣ ਅਤੇ ਐਮਰਜੈਂਸੀ ਨੰਬਰਾਂ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਗਿਆ। ਸਕੂਲ ਪ੍ਰਸ਼ਾਸਨ ਵੱਲੋਂ ਐਨ.ਡੀ.ਆਰ.ਐਫ. ਟੀਮ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਇਸ ਤਰ੍ਹਾਂ ਦੀ ਟ੍ਰੇਨਿੰਗ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਅਤੇ ਸੁਰੱਖਿਆ ਭਾਵਨਾ ਨੂੰ ਮਜ਼ਬੂਤ ਕਰਦੀ ਹੈ।