Patiala News: ਪੰਜਾਬ ਸਰਕਾਰ ਦੀ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇਤਿਹਾਸਕ ਕਦਮ: ਤੇਜਿੰਦਰ ਮਹਿਤਾ
March 11, 2026 - PatialaPolitics
Patiala News: ਪੰਜਾਬ ਸਰਕਾਰ ਦੀ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇਤਿਹਾਸਕ ਕਦਮ: ਤੇਜਿੰਦਰ ਮਹਿਤਾ

-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਰੀਆਂ ਗਰੰਟੀਆਂ ਪੂਰੀਆਂ ਕਰਕੇ ਵਾਅਦੇ ਨਿਭਾਏ-ਹਰਪਾਲ ਸਿੰਘ ਵਿਰਕ
-ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੇ ਔਰਤਾਂ ਦਾ ਪਰਿਵਾਰਾਂ ਤੇ ਸਮਾਜ ਵਿੱਚ ਔਰਤਾਂ ਦਾ ਸਨਮਾਨ ਵਧਾਇਆ-ਔਰਤ ਆਗੂ
-ਜ਼ਿਲ੍ਹਾ ਪਟਿਆਲਾ ਦੀਆਂ ਔਰਤਾਂ ਨੂੰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ
ਪਟਿਆਲਾ, 11 ਮਾਰਚ:
ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਔਰਤਾਂ ਦੇ ਸਨਮਾਨ, ਆਰਥਿਕ ਮਜ਼ਬੂਤੀ ਅਤੇ ਸਮਾਜਿਕ ਸੁਰੱਖਿਆ ਲਈ ਅਹਿਮ ਤੇ ਇਤਿਹਾਸਕ ਕਦਮ ਚੁੱਕਦਿਆਂ ਸੂਬੇ ਦੀਆਂ ਮਹਿਲਾਵਾਂ ਲਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਹੈ।ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਤੇਜਿੰਦਰ ਮਹਿਤਾ ਅਤੇ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਹਰਪਾਲ ਸਿੰਘ ਵਿਰਕ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਆਪ ਦੇ ਮਹਿਲਾ ਵਿੰਗ ਦੀ ਜ਼ੋਨ ਇੰਚਾਰਜ ਵੀਰਪਾਲ ਕੌਰ ਚਹਿਲ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਆਰਤੀ ਗੁਪਤਾ ਅਤੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਮੁਕਤਾ ਗੁਪਤਾ, ਹਲਕਾ ਇੰਚਾਰਜ ਮਨਜੀਤ ਕੌਰ ਤੇ ਰੂਬੀ ਭਾਟੀਆ, ਹਲਕਾ ਕੁਆਰਡੀਨੇਟਰ ਜਤਿੰਦਰ ਕੌਰ ਐਸਕੇ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਨੇ ਔਰਤਾਂ ਦਾ ਉਨ੍ਹਾਂ ਦੇ ਪਰਿਵਾਰਾਂ ਤੇ ਸਮਾਜ ਵਿੱਚ ਸਨਮਾਨ ਵਧਾਇਆ ਹੈ।
ਇੱਥੇ ਪ੍ਰੈਸ ਕਾਨਫਰੰਸ ਕਰਦਿਆਂ ਸਾਰੇ ਆਗੂਆਂ ਨੇ ਇੱਕੋ ਅਵਾਜ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਮਹਿਲਾਵਾਂ ਦੇ ਸਨਮਾਨ ਅਤੇ ਉਨ੍ਹਾਂ ਦੀ ਤਰੱਕੀ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਨਾ ਸਿਰਫ਼ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰੇਗੀ ਸਗੋਂ ਪਰਿਵਾਰ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਬਣਾਏਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ ਅਤੇ ਇਹ ਯੋਜਨਾ ਵੀ ਚੋਣਾਂ ਦੌਰਾਨ ਦਿੱਤੀ ਗਈ ਇੱਕ ਮਹੱਤਵਪੂਰਨ ਗਰੰਟੀ ਨੂੰ ਪੂਰਾ ਕਰਨ ਵੱਲ ਵੱਡਾ ਕਦਮ ਹੈ।
