Patiala News: ਆਪ ਸਰਕਾਰ ਦੀ 10 ਲੱਖ ਰੁਪਏ ਦੀ ਕੈਸ਼ਲੈਸ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੇ ਲੋਕ ਖੁਸ਼ – ਵਿਧਾਇਕ ਅਜੀਤਪਾਲ ਕੋਹਲੀ
March 21, 2026 - PatialaPolitics
Patiala News: ਆਪ ਸਰਕਾਰ ਦੀ 10 ਲੱਖ ਰੁਪਏ ਦੀ ਕੈਸ਼ਲੈਸ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੇ ਲੋਕ ਖੁਸ਼ – ਵਿਧਾਇਕ ਅਜੀਤਪਾਲ ਕੋਹਲੀ

ਪਟਿਆਲਾ, 21 ਮਾਰਚ ()-
ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਅੱਜ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵਾਰਡ ਨੰਬਰ 54 ਦੇ ਕੌਸਲਰ ਜਗਮੋਹਨ ਸਿੰਘ ਚੌਹਾਨ, ਵਾਰਡ ਨੰਬਰ 1 ਕੌਸਲਰ ਸੋਨੀਆ ਦਾਸ, ਵਾਰਡ ਨੰਬਰ 56 ਕੌਸਲਰ ਇਤਵਿੰਦਰ ਸਿੰਘ, ਵਾਰਡ ਨੰਬਰ 35 ਦੇ ਇੰਚਾਰਜ ਰੋਹਿਤ ਸਿੰਗਲਾ ਅਤੇ ਯੂਥ ਹਲਕਾ ਇੰਚਾਰਜ ਹਰਮਨ ਸੰਧੂ ਵਲੋਂ ਲਗਾਏ ਜਾ ਰਹੇ ਸਿਹਤ ਕਾਰਡਾਂ ਦੇ ਕੈਂਪਾਂ ਦਾ ਦੌਰਾ ਕੀਤਾ।
ਇਸ ਦੌਰਾਨ ਸ. ਕੋਹਲੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਿਤਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ। ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨਾ ਅਤੇ ਪੰਜਾਬ ਨੂੰ ਵਿਕਾਸ ਦੀ ਰਾਹ ’ਤੇ ਅੱਗੇ ਵਧਾਉਣਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਚਹੁੰਪੱਖੀ ਵਿਕਾਸ ਅਤੇ ਤਰੱਕੀ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰ ਦਿੱਤੀ ਗਈ ਹੈ, ਜਿਸਦੇ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮਿਲੇਗਾ। ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਵਿੱਚ ਨਿੱਜੀ ਹਸਪਤਾਲਾਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ। ਇਹ ਯੋਜਨਾ ਬਹੁਤ ਹੀ ਅਹਿਮ ਪਹਿਲਕਦਮੀ ਹੈ ਅਤੇ ਹੁਣ ਕਿਸੇ ਨੂੰ ਵੀ ਇਲਾਜ ਲੈਣ ਲਈ ਵਿੱਤੀ ਤੰਗੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸਦੇ ਨਾਲ ਹੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਇਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਵਾਅਦੇ ਪੂਰੇ ਕਰਦਿਆਂ ਹੋਇਆ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਕੂਲਾਂ ਨੂੰ ਵਧੀਆ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸਦੇ ਨਾਲ ਹੀ ਨੋਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਸੂਬੇ ਭਰ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ। ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਸਾਰਿਆਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਅਜਿਹੇ ਲੋਕ ਮਿਲਣੀ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕੀਤੇ ਜਾਂਦੇ ਰਹਿਣਗੇ, ਤਾਂ ਜੋ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕੇ।
